Fri, Apr 19, 2024
Whatsapp

ਅੰਮ੍ਰਿਤਸਰ 'ਚ ਬੀਬੀ ਰਣਜੀਤ ਕੌਰ ਨੂੰ ਇਸਤਰੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਐਲਾਨਿਆ

Written by  Shanker Badra -- July 01st 2021 09:00 AM -- Updated: July 01st 2021 09:01 AM
ਅੰਮ੍ਰਿਤਸਰ 'ਚ ਬੀਬੀ ਰਣਜੀਤ ਕੌਰ ਨੂੰ ਇਸਤਰੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਐਲਾਨਿਆ

ਅੰਮ੍ਰਿਤਸਰ 'ਚ ਬੀਬੀ ਰਣਜੀਤ ਕੌਰ ਨੂੰ ਇਸਤਰੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਐਲਾਨਿਆ

ਅੰਮ੍ਰਿਤਸਰ : ਕਿਸੇ ਵੀ ਸਮਾਜ ਤੇ ਦੇਸ਼ ਦੇ ਵਿਕਾਸ ’ਚ ਔਰਤਾਂ ਦਾ ਵਿਸ਼ੇਸ਼ ਯੋਗਦਾਨ ਹੁੰਦਾ ਹੈ ਤੇ ਔਰਤਾਂ ਦੇ ਸਹਿਯੋਗ ਤੋਂ ਬਿਨਾਂ ਸਮਾਜ ਜਾਂ ਦੇਸ਼ ਅਧੂਰਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪਾਰਟੀ ਦੀ ਮਜ਼ਬੂਤੀ ਲਈ ਵੱਖ -ਵੱਖ ਵਿੰਗਾਂ ਦੇ ਪ੍ਰਧਾਨ ਨਿਯੁਕਤ ਕਰਕੇ ਪਾਰਟੀ ਨੂੰ ਹੇਠਲੇ ਪੱਧਰ ’ਤੇ ਮਜਬੂਤ ਕੀਤਾ ਜਾ ਰਿਹਾ ਹੈ। [caption id="attachment_511359" align="aligncenter" width="300"] ਅੰਮ੍ਰਿਤਸਰ 'ਚ ਬੀਬੀ ਰਣਜੀਤ ਕੌਰ ਨੂੰ ਇਸਤਰੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਐਲਾਨਿਆ[/caption] ਇਸੇ ਦੇ ਚੱਲਦੇ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ,ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਪਾਰਟੀ ਵਿੱਚ ਲਗਨ ਅਤੇ ਮਿਹਨਤ ਨਾਲ ਕੰਮ ਕਰਨ ਵਾਲੀਆਂ ਬੀਬੀਆਂ ਨੂੰ ਉੱਚ ਅਹੁਦੇ ਦਿੱਤੇ ਜਾ ਰਹੇ ਹਨ, ਜਿਸਦੇ ਚਲਦੇ ਅੱਜ ਅੰਮ੍ਰਿਤਸਰ 'ਚ ਬੀਬੀ ਰਣਜੀਤ ਕੌਰ ਨੂੰ ਸ਼ਹਿਰੀ ਪ੍ਰਧਾਨ ਲਗਾਇਆ ਗਿਆ। [caption id="attachment_511358" align="aligncenter" width="300"] ਅੰਮ੍ਰਿਤਸਰ 'ਚ ਬੀਬੀ ਰਣਜੀਤ ਕੌਰ ਨੂੰ ਇਸਤਰੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਐਲਾਨਿਆ[/caption] ਬੀਬੀ ਜਗੀਰ ਕੌਰ ਵੱਲੋਂ ਸ਼ਹਿਰੀ ਪ੍ਰਧਾਨ ਬੀਬੀ ਰਣਜੀਤ ਕੌਰ ਨੂੰ ਜਿੱਥੇ ਵਧਾਈ ਦਿੱਤੀ ,ਉੱਥੇ ਹੀ ਉਹਨਾਂ ਨੇ ਪਾਰਟੀ ਦੀ ਮਜਬੂਤੀ ਲਈ ਅੱਗੇ ਆ ਕੇ ਕੰਮ ਕਰਨ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਕਿਸੇ ਵੀ ਵਰਗ ’ਤੇ ਹੋ ਰਹੇ ਤਸ਼ੱਦਦ ਦਾ ਡਟ ਕੇ ਵਿਰੋਧ ਕੀਤਾ ਹੈ। [caption id="attachment_511357" align="aligncenter" width="300"] ਅੰਮ੍ਰਿਤਸਰ 'ਚ ਬੀਬੀ ਰਣਜੀਤ ਕੌਰ ਨੂੰ ਇਸਤਰੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਐਲਾਨਿਆ[/caption] ਅੱਜ ਵੀ ਉਹ ਇਥੇ ਪਾਰਟੀ ਦੀਆਂ ਔਰਤਾਂ ਨੂੰ ਇਸੇ ਲਈ ਲਾਮਬੰਦ ਕਰਨ ਲਈ ਆਏ ਹਨ। ਉਨ੍ਹਾਂ ਕਿਹਾ ਕਿ ਔਰਤ ਪਹਿਲਾਂ ਘਰਾਂ ’ਚੋਂ ਬਾਹਰ ਘੱਟ ਨਿਕਲਦੀਆਂ ਸਨ ਪਰ ਇਸਤਰੀ ਅਕਾਲੀ ਦਲ ਦੀ ਟੀਮ ਹਮੇਸ਼ਾ ਔਰਤ ਨੂੰ ਮਾਣ-ਸਤਿਕਾਰ ਦੇਣ ਲਈ ਅੱਗੇ ਰਹੇਗੀ। -PTCNews


Top News view more...

Latest News view more...