Tue, Jul 15, 2025
Whatsapp

ਸਹੁਰੇ ਘਰ ਪਹੁੰਚਣ ਤੋਂ ਪਹਿਲਾਂ ਹੀ ਲਾੜੀ ਨਾਲ ਵਾਪਰਿਆ ਵੱਡਾ ਹਾਦਸਾ, ਜਾਣੋ ਪੂਰਾ ਮਾਮਲਾ

Reported by:  PTC News Desk  Edited by:  Riya Bawa -- December 02nd 2021 04:32 PM -- Updated: December 02nd 2021 04:33 PM
ਸਹੁਰੇ ਘਰ ਪਹੁੰਚਣ ਤੋਂ ਪਹਿਲਾਂ ਹੀ ਲਾੜੀ ਨਾਲ ਵਾਪਰਿਆ ਵੱਡਾ ਹਾਦਸਾ, ਜਾਣੋ ਪੂਰਾ ਮਾਮਲਾ

ਸਹੁਰੇ ਘਰ ਪਹੁੰਚਣ ਤੋਂ ਪਹਿਲਾਂ ਹੀ ਲਾੜੀ ਨਾਲ ਵਾਪਰਿਆ ਵੱਡਾ ਹਾਦਸਾ, ਜਾਣੋ ਪੂਰਾ ਮਾਮਲਾ

ਰੋਹਤਕ- ਹਰਿਆਣਾ ਦੇ ਰੋਹਤਕ 'ਚ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਇਥੇ ਵਿਆਹ ਤੋਂ ਬਾਅਦ ਸਹੁਰੇ ਘਰ ਜਾ ਰਹੀ ਲਾੜੀ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਹੈ। ਲਾੜੀ ਵਿਦਾਈ ਤੋਂ ਬਾਅਦ ਆਪਣੇ ਪਤੀ ਦੇ ਘਰ ਪੁੱਜੀ ਵੀ ਨਹੀਂ ਸੀ ਕਿ ਰਸਤੇ ਵਿਚ ਹੀ ਉਸ ਨੂੰ ਗੋਲੀਆਂ ਮਾਰ ਦਿੱਤੀਆਂ। ਕਾਰ ਸਵਾਰ ਬਦਮਾਸ਼ਾਂ ਨੇ ਲਾੜੀ ਦੀ ਕਾਰ ਰੁਕਵਾਈ, ਜਿਸ ਤੋਂ ਬਾਅਦ ਲਾੜੇ ਦੇ ਸਾਹਮਣੇ ਹੀ ਲਾੜੀ ਨੂੰ ਗੋਲੀਆਂ ਮਾਰੀਆਂ। ਲਾੜੀ ਨੂੰ ਪੀ. ਜੀ. ਆਈ. 'ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਬਦਮਾਸ਼ ਮੌਕੇ ਤੋਂ ਫਰਾਰ ਹੋ ਗਏ। ਦੱਸ ਦੇਈਏ ਕਿ ਇਹ ਘਟਨਾ ਰੋਹਤਕ ਜ਼ਿਲ੍ਹੇ ਦੇ ਭਲੀ ਪਿੰਡ ਦੀ ਹੈ। ਜਿੱਥੇ ਇੱਕ ਲਾੜੀ ਪੇਕੇ ਘਰ ਛੱਡ ਕੇ ਵਿਆਹ ਮਗਰੋਂ ਆਪਣੇ ਸਹੁਰੇ ਘਰ ਜਾ ਰਹੀ ਸੀ ਤਾਂ ਰਸਤੇ ਵਿਚ ਹੀ ਬਦਮਾਸ਼ਾਂ ਨੇ ਉਸ ਨੂੰ ਨਿਸ਼ਾਨਾ ਬਣਾਉਂਦੇ ਹੋਏ ਤਿੰਨ ਗੋਲੀਆਂ ਮਾਰ ਦਿੱਤੀਆਂ। ਬਦਮਾਸ਼ਾਂ ਨੇ ਪਹਿਲਾਂ ਲਾੜੇ ਦੀ ਕਾਰ ਨੂੰ ਓਵਰਟੇਕ ਕੀਤਾ ਅਤੇ ਲਾੜੇ ਨੂੰ ਹੇਠਾਂ ਉਤਾਰਨ ਤੋਂ ਬਾਅਦ ਲਾੜੀ 'ਤੇ ਗੋਲੀਆਂ ਚਲਾ ਦਿੱਤੀ। ਲਾੜੀ ਦੇ ਪਰਿਵਾਰਕ ਮੈਂਬਰਾਂ ਨੇ ਇਸ ਘਟਨਾ ਪਿੱਛੇ ਕੁਝ ਨੌਜਵਾਨਾਂ 'ਤੇ ਸ਼ੱਕ ਜ਼ਾਹਰ ਕੀਤਾ ਹੈ ਅਤੇ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਬਦਮਾਸ਼ ਇਨੋਵਾ ਕਾਰ 'ਚ ਆਏ ਸਨ। ਇਸ ਖੂਨੀ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਬਦਮਾਸ਼ਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। -PTC News


Top News view more...

Latest News view more...

PTC NETWORK
PTC NETWORK