ਮੁੱਖ ਖਬਰਾਂ

ਕਾਂਸਟੇਬਲ ਭਰਤੀ ਉਮੀਦਵਾਰਾਂ ਲਈ ਖ਼ੁਸ਼ਖ਼ਬਰੀ, 4,358 ਕਾਂਸਟੇਬਲਾਂ ਨੂੰ ਮਿਲਣਗੇ ਨਿਯੁਕਤੀ ਪੱਤਰ

By Riya Bawa -- August 18, 2022 1:03 pm -- Updated:August 18, 2022 1:22 pm

ਚੰਡੀਗੜ੍ਹ: ਪੰਜਾਬ ਵਿੱਚ ਕਾਂਸਟੇਬਲਾਂ ਭਰਤੀ ਉਮੀਦਵਾਰਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੀ  ਮਾਨ ਸਰਕਾਰ 4358 ਕਾਂਸਟੇਬਲਾਂ (Recruitment of 4358 constables) ਨੂੰ ਨਿਯੁਕਤੀ ਪੱਤਰ ਵੰਡਣ ਜਾ ਰਹੀ ਹੈ। ਇਸ ਦੇ ਲਈ 23 ਅਗਸਤ ਨੂੰ ਚੰਡੀਗੜ੍ਹ ਵਿਖੇ ਸਮਾਗਮ ਰੱਖਿਆ ਗਿਆ ਹੈ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਕਤ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ।

ਕਾਂਸਟੇਬਲ ਭਰਤੀ ਉਮੀਦਵਾਰਾਂ ਲਈ ਖ਼ੁਸ਼ਖ਼ਬਰੀ, 4,358 ਕਾਂਸਟੇਬਲਾਂ ਨੂੰ ਮਿਲਣਗੇ ਨਿਯੁਕਤੀ ਪੱਤਰ

ਜ਼ਿਕਰਯੋਗ ਹੈ ਕਿ ਬੀਤੇ ਦਿਨੀ ਪੰਜਾਬ ਪੁਲਿਸ (Punjab police) ਲਈ ਚੁਣੇ ਗਏ 4358 ਕਾਂਸਟੇਬਲਾਂ ਦੀ ਭਰਤੀ ਪ੍ਰੀਖਿਆ ਦਾ ਨਤੀਜਾ ਸਹੀ ਤਰੀਕੇ ਨਾਲ ਆਯੋਜਿਤ ਕੀਤਾ ਗਿਆ ਸੀ। ਉਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਸਾਰੇ ਚੁਣੇ ਗਏ ਉਮੀਦਵਾਰਾਂ ਨੂੰ ਜਲਦੀ ਹੀ ਨਿਯੁਕਤੀ ਪੱਤਰ ਵੰਡੇ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਖੁਦ ਇਸ ਪ੍ਰੋਗਰਾਮ ਵਿੱਚ ਹਾਜ਼ਰ ਹੋ ਕੇ ਕਾਂਸਟੇਬਲਾਂ ਨੂੰ ਪੱਤਰ ਸੌਂਪਣਗੇ।

ਇਹ ਵੀ ਪੜ੍ਹੋ: ਦੁਕਾਨ 'ਚੋਂ ਸਿਗਰਟਾਂ ਚੋਰੀ ਕਰਦੇ ਚੰਡੀਗੜ੍ਹ ਪੁਲਿਸ ਮੁਲਾਜ਼ਮ ਦੀ ਵੀਡੀਓ ਹੋਈ ਵਾਇਰਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਦਿਨੀਂ ਟਵੀਟ ਕਰਕੇ ਜਾਣਕਾਰੀ ਦਿੰਦਿਆਂ ਦੱਸਿਆ ਸੀ ਕਿ ਅੱਜ ਸਾਡੀ ਸਰਕਾਰ ਨੇ ਪੰਜਾਬ ਪੁਲਿਸ ਲਈ ਚੁਣੇ ਗਏ 4358 ਕਾਂਸਟੇਬਲਾਂ ਦੀ ਭਰਤੀ ਪ੍ਰੀਖਿਆ ਦੇ ਨਤੀਜੇ ਨੂੰ ਨਿਰਪੱਖ ਢੰਗ ਨਾਲ ਸਿਰ੍ਹੇ ਚਾੜ੍ਹਿਆ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਰੇ ਚੁਣੇ ਗਏ ਬਿਨੈਕਾਰਾਂ ਨੂੰ ਡਾਕਟਰੀ ਜਾਂਚ ਅਤੇ ਤਸਦੀਕ ਤੋਂ ਬਾਅਦ ਜਲਦੀ ਹੀ ਨਿਯੁਕਤੀ ਪੱਤਰ ਵੰਡੇ ਜਾਣਗੇ।

ਕਾਂਸਟੇਬਲ ਭਰਤੀ ਉਮੀਦਵਾਰਾਂ ਲਈ ਖ਼ੁਸ਼ਖ਼ਬਰੀ, 4,358 ਕਾਂਸਟੇਬਲਾਂ ਨੂੰ ਮਿਲਣਗੇ ਨਿਯੁਕਤੀ ਪੱਤਰ

ਗੌਰਤਲਬ ਹੈ ਕਿ ਪੰਜਾਬ ਪੁਲਿਸ (Punjab police) ਦੀ ਇਹ ਭਰਤੀ ਕਾਂਗਰਸ ਸਰਕਾਰ ਵੇਲੇ ਹੋਈ ਸੀ ਪਰ ਚੋਣਾਂ ਦੇ ਚਲਦੇ ਇਹ ਭਰਤੀ ਪ੍ਰਕਿਰਿਆ ਸਿਰੇ ਨਹੀਂ ਚੜ੍ਹ ਸਕੀ। ਇਸ ਤੋਂ ਬਾਅਦ ਹੁਣ ਪੰਜਾਬ ਵਿੱਚ ਨਵੀਂ ਭਗਵੰਤ ਮਾਨ ਸਰਕਾਰ ਆਈ ਹੈ। ਇਸ ਭਰਤੀ ਪ੍ਰਕਿਰਿਆ ਨੂੰ ਸਿਰੇ ਚਾੜ੍ਹਨ ਦੇ ਲਈ ਵੱਡੀ ਗਿਣਤੀ ਵਿੱਚ ਨੌਜਵਾਨ ਸੜਕ ਉੱਪਰ ਰੋਸ ਪ੍ਰਦਰਸ਼ਨ ਕਰ ਰਹੇ ਸਨ। ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚ ਨੌਜਵਾਨ ਆਪਣੀ ਭਰਤੀ ਪ੍ਰਕਿਰਿਆ ਨੂੰ ਪੂਰਾ ਕਰਨ ਦੀ ਮੰਗ ਕਰ ਰਹੇ ਸਨ।

ਕਾਂਸਟੇਬਲ ਭਰਤੀ ਉਮੀਦਵਾਰਾਂ ਲਈ ਖ਼ੁਸ਼ਖ਼ਬਰੀ, 4,358 ਕਾਂਸਟੇਬਲਾਂ ਨੂੰ ਮਿਲਣਗੇ ਨਿਯੁਕਤੀ ਪੱਤਰ

-PTC News

  • Share