2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਲਈ ਸੁਖਬੀਰ ਸਿੰਘ ਬਾਦਲ ਦਾ ਵੱਡਾ ਐਲਾਨ
ਮੋਗਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੋਗਾ ਰੈਲੀ ਨੂੰ ਸੰਬੋਧਨ ਕਰਦੇ ਹੋਏ ਮੁਲਾਜ਼ਮਾਂ ਲਈ ਵੱਡੇ ਐਲਾਨ ਕੀਤੇ ਹਨ। ਉਨ੍ਹਾਂ ਐਲਾਨ ਕੀਤਾ ਹੈ ਕਿ 2004 ਤੋਂ ਬਾਅਦ ਭਰਤੀ ਹੋਏ ਕਰਮਚਾਰੀਆਂ ਦੀ ਵੀ ਪੈਨਸ਼ਨ ਲਾਈ ਜਾਏਗੀ। ਇਸ ਤੋਂ ਇਲਾਵਾ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਏਗਾ। ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਧਾਰਮਿਕ ਸਥਾਨਾਂ ਨੂੰ ਬਿਜਲੀ ਫ੍ਰੀ ਦਿੱਤੀ ਜਾਏਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ਼ਰਾਬ ਮਾਫੀਆ ਨੂੰ ਖ਼ਤਮ ਕਰਨ ਲਈ ਸ਼ਰਾਬ ਨਿਗਮ ਅਤੇ ਰੇਤ ਮਾਫੀਆ ਲਈ ਮਾਈਨਿੰਗ ਕਾਰਪੋਰੇਸ਼ਨ ਬਣਾਈ ਜਾਏਗੀ।
Sukhbir Singh Badal recalls development works done by party patrons" width="750" height="390" />
ਸੁਖਬੀਰ ਸਿੰਘ ਬਾਦਲ ਪਾਰਟੀ ਦੇ ਸਥਾਪਨਾ ਦਿਵਸ ਨੂੰ ਮਨਾਉਣ ਲਈ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰ ਰਹੇ ਸੀ। ਉਨਾਂ ਨੇ ਇਸ ਦੇ ਨਾਲ-ਨਾਲ ਪੰਜਾਬ ਦੇ ਇਤਿਹਾਸ ਅਤੇ ਪਾਰਟੀ ਵੱਲੋਂ ਪਿਛਲੇ 100 ਸਾਲਾਂ ਵਿੱਚ ਕੀਤੇ ਵਿਕਾਸ ਕਾਰਜਾਂ ਨੂੰ ਵੀ ਯਾਦ ਕੀਤਾ।
ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਰੈਲੀ ਨੂੰ ਸੰਬੋਧਨ ਕਰਦੇ ਕਿਹਾ ਕਿ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ, ਕੋਈ ਵੀ ਕਾਂਗਰਸ, ਭਾਜਪਾ ਜਾਂ ਆਮ ਆਦਮੀ ਪਾਰਟੀ ਨੂੰ ਕਿਸਾਨਾਂ ਤੇ ਗਰੀਬਾਂ ਦੀ ਪਾਰਟੀ ਨਹੀਂ ਕਹਿੰਦਾ। ਪ੍ਰਕਾਸ਼ ਸਿੰਘ ਬਾਦਲ ਦੇਸ਼ ਵਿੱਚ ਕਿਸਾਨਾਂ ਦੇ ਕੁਝ ਚੋਣਵੇਂ ਕਿਸਾਨ ਆਗੂਆਂ ਵਿੱਚ ਹਨ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਗਰੀਬਾਂ ਵਾਸਤੇ ਆਟਾ ਦਾਲ ਸਕੀਮ, ਪੈਨਸ਼ਨ ਸਕੀਮ ਤੇ ਹੋਰ ਕਈ ਸਕੀਮਾਂ ਚਲਾਈਆਂ।
ਇਸ ਰੈਲੀ ਵਿੱਚ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ, ਅਕਾਲੀ ਦਲ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਹੋਰ ਆਗੂ ਮੌਜੂਦ ਰਹੇ। ਇਸ ਤੋਂ ਪਹਿਲਾਂ ਰੈਲੀ ਨੂੰ ਸੰਬੋਧਨ ਕਰਦਿਆਂ ਸਿਕੰਦਰ ਸਿੰਘ ਮਲੂਕਾ, ਅਨਿਲ ਜੋਸ਼ੀ, ਸੁੱਚਾ ਸਿੰਘ ਛੋਟੇਪੁਰ ਨੇ ਜਿੱਥੇ ਅਕਾਲੀ ਦਲ ਦੀ ਵਡਿਆਈ ਕੀਤੀ ਤਾਂ ਉੱਥੇ ਹੀ ਕਾਂਗਰਸ ਸਣੇ ਹੋਰ ਵਿਰੋਧੀਆਂ ਪਾਰਟੀਆਂ ਉੱਤੇ ਨਿਸ਼ਾਨਾ ਸਾਧਿਆ।
ਪੰਜਾਬ ਵਿੱਚ ਸਾਰੇ ਪਰਿਵਾਰਾਂ ਲਈ ਬਿਜਲੀ ਦੀਆਂ 400 ਯੂਨਿਟ ਮੁਫ਼ਤ ਹੋਣਗੀਆਂ ਜਿਸ ਨਾਲ ਕਰੀਬ 80 ਫੀਸਦ ਲੋਕਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੁਹਾਡੀ ਮਾਂ ਪਾਰਟੀ ਹੈ, ਇਸ ਨੂੰ ਕਮਜ਼ੋਰ ਨਹੀਂ ਹੋਣ ਦੇਣਾ ਚਾਹੀਦਾ। ਅਸੀਂ ਆਪਣੇ 13 ਨੁਕਾਤੀ ਪ੍ਰੋਗਰਾਮ ਲੈ ਕੇ ਆਏ ਹਾਂ, ਇਹ ਸਿਰਫ਼ ਵੋਟਾਂ ਕਰਕੇ ਨਹੀਂ ਸਾਨੂੰ ਪਤਾ ਹੈ ਕਿ ਇਨ੍ਹਾਂ ਦੀ ਲੋੜ ਹੈ। ਜਿਹੜਾ ਨੌਜਵਾਨ ਬੱਚਾ-ਬੱਚੀ ਆਪਣੇ ਪੈਰਾਂ 'ਤੇ ਖੜ੍ਹਾ ਹੋਣਾ ਚਾਹੁੰਦਾ ਹੈ, ਉਸ ਨੂੰ ਬਿਨਾਂ ਵਿਆਜ 5 ਲੱਖ ਰੁਪਏ ਤੱਕ ਲੋਨ ਦਿੱਤਾ ਜਾਵੇਗਾ। ਉਨ੍ਹਾਂ ਨੇ ਅੱਗੇ ਕਿਹਾ ਕਿ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਕਾਰਡ ਬਣਾਇਆ ਜਾਵੇਗਾ, ਜਿਸ ਦਾ ਪ੍ਰੀਮੀਅਮ ਪੰਜਾਬ ਸਰਕਾਰ ਭਰੇਗੀ।
ਪੰਜਾਬ ਦੇ ਸਾਰੇ ਕਾਲਜਾਂ ਵਿੱਚ 33 ਫੀਸਦ ਸੀਟਾਂ ਸਰਕਾਰੀ ਸਕੂਲਾਂ ਦੇ ਪੜ੍ਹੇ ਬੱਚਿਆਂ ਦੀ ਰਾਂਖਵੀਆਂ ਰੱਖੀਆਂ ਜਾਣਗੀਆਂ। ਛੋਟੇ ਵਪਾਰੀਆਂ ਲਈ 10 ਲੱਖ ਰੁਪਏ ਦਾ ਜਾਨ ਦਾ ਬੀਮਾ ਕਰਵਾਇਆ ਜਾਵੇਗਾ, ਜੇਕਰ ਉਸ ਦੀ ਦੁਕਾਨ ਦਾ ਵੀ ਬੀਮਾ ਕਰਵਾਇਆ ਜਾਵੇਗਾ। ਜਦੋਂ ਸਰਕਾਰ ਬਣੀ ਤਾਂ 50 ਹਜ਼ਾਰ ਪ੍ਰਤੀ ਏਕੜ ਫਸਲਾਂ ਦਾ ਬੀਮਾ ਕਰਵਾਇਆ ਜਾਵੇਗਾ। ਮੁਸਲਮਾਨ ਭਾਈਚਾਰੇ ਜਿੱਥੇ ਵੀ ਰਹਿੰਦੇ ਹਨ, ਉੱਥੇ ਉਨ੍ਹਾਂ ਲਈ ਕਬਰਿਸਤਾਨ ਬਣਾਏ ਜਾਣਗੇ।
-PTC News