Tue, Jun 17, 2025
Whatsapp

ਮੋਗਾ ਬੱਸ ਹਾਦਸੇ ਦੇ ਮ੍ਰਿਤਕਾਂ ਤੇ ਜ਼ਖਮੀਆਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਮੁੱਖ ਮੰਤਰੀ ਵੱਲੋਂ ਵੱਡੇ ਐਲਾਨ

Reported by:  PTC News Desk  Edited by:  Jashan A -- July 23rd 2021 05:05 PM
ਮੋਗਾ ਬੱਸ ਹਾਦਸੇ ਦੇ ਮ੍ਰਿਤਕਾਂ ਤੇ ਜ਼ਖਮੀਆਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਮੁੱਖ ਮੰਤਰੀ ਵੱਲੋਂ ਵੱਡੇ ਐਲਾਨ

ਮੋਗਾ ਬੱਸ ਹਾਦਸੇ ਦੇ ਮ੍ਰਿਤਕਾਂ ਤੇ ਜ਼ਖਮੀਆਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਮੁੱਖ ਮੰਤਰੀ ਵੱਲੋਂ ਵੱਡੇ ਐਲਾਨ

ਚੰਡੀਗੜ੍ਹ: ਮੋਗਾ ਵਿਖੇ ਦੋ ਬੱਸਾਂ ( Moga bus accident) ਵਿਚਕਾਰ ਵਾਪਰੇ ਭਿਆਨਕ ਹਾਦਸੇ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਹਾਦਸੇ ਵਿਚ 3 ਕਾਂਗਰਸੀ ਵਰਕਰਾਂ ਦੇ ਮਾਰੇ ਦੀ ਜਾਣ ਦੀ ਖ਼ਬਰ ਸੁਣ ਕੇ ਬੇਹੱਦ ਦੁੱਖ ਹੋਇਆ ਹੈ ਤੇ ਕਈ ਲੋਕ ਗੰਭੀਰ ਜ਼ਖ਼ਮੀ ਹੋਏ ਹਨ। ਇਸ ਦੌਰਾਨ ਉਹਨਾਂ ਨੇ ਮ੍ਰਿਤਕਾਂ ਦੇ ਪਰਿਵਾਰਿਕ ਮੈਬਰਾਂ ਨੂੰ 5 ਲੱਖ ਰੁਪਏ ਮੁਆਵਜ਼ਾ ਰਾਸ਼ੀ ਤੇ ਜ਼ਖਮੀਆਂ ਨੂੰ 50,000 ਰੁਪਏ ਦੇਣ ਦਾ ਐਲਾਨ ਕੀਤਾ ਹੈ। ਉਹਨਾਂ ਨੇ ਆਪਣੇ ਟਵਿਟਰ ਅਕਾਊਂਟ 'ਤੇ ਟਵੀਟ ਕਰ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ।

ਇਸ ਤੋਂ ਪਹਿਲਾਂ ਕੈਪਟਨ ਨੇ ਮੋਗਾ ਦੇ ਡੀ.ਸੀ. ਨੂੰ ਨਿਰਦੇਸ਼ ਦਿੱਤੇ ਹਨ ਕਿ ਹਾਦਸੇ ’ਚ ਜ਼ਖ਼ਮੀ ਹੋਏ ਲੋਕਾਂ ਨੂੰ ਪੂਰੀ ਡਾਕਟਰੀ ਸਹਾਇਤਾ ਦਿੱਤੀ ਜਾਵੇ ਤੇ ਇਸ ਸਬੰਧੀ ਸਰਕਾਰ ਨੂੰ ਰਿਪੋਰਟ ਵੀ ਭੇਜੀ ਜਾਵੇ। ਹੋਰ ਪੜ੍ਹੋ: ਰਾਜ ਕੁੰਦਰਾ ਦੀਆਂ ਵਧੀਆਂ ਮੁਸ਼ਕਿਲਾਂ, 27 ਜੁਲਾਈ ਤੱਕ ਜੇਲ੍ਹ ‘ਚ ਪਵੇਗਾ ਰਹਿਣਾ ਜ਼ਿਕਰਯੋਗ ਹੈ ਕਿ ਅੱਜ ਮੋਗਾ ’ਚ ਤੜਕਸਾਰ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ’ਚ ਸ਼ਮੂਲੀਅਤ ਕਰਨ ਜਾ ਰਹੇ ਕਾਂਗਰਸੀਆਂ ਦੀ ਮਿੰਨੀ ਬੱਸ ਟਕਰਾਏ ਗਈ, ਜਿਸ ’ਚ 3 ਕਾਂਗਰਸੀ ਵਰਕਰਾਂ ਦੀ ਮੌਤ ਹੋ ਗਈ ਅਤੇ 20 ਜਣਿਆਂ ਦੇ ਜ਼ਖ਼ਮੀ ਹੋ ਗਏ। -PTC News

Top News view more...

Latest News view more...

PTC NETWORK