Mon, Jul 14, 2025
Whatsapp

ਪੰਜਾਬ ਚੋਣਾਂ ਲਈ ਕਾਂਗਰਸ ਦਾ ਵੱਡਾ ਐਲਾਨ-22 ਜ਼ਿਲ੍ਹਾ ਕੋਆਰਡੀਨੇਟਰ ਕੀਤੇ ਨਿਯੁਕਤ

Reported by:  PTC News Desk  Edited by:  Riya Bawa -- December 07th 2021 02:06 PM
ਪੰਜਾਬ ਚੋਣਾਂ ਲਈ ਕਾਂਗਰਸ ਦਾ ਵੱਡਾ ਐਲਾਨ-22 ਜ਼ਿਲ੍ਹਾ ਕੋਆਰਡੀਨੇਟਰ ਕੀਤੇ ਨਿਯੁਕਤ

ਪੰਜਾਬ ਚੋਣਾਂ ਲਈ ਕਾਂਗਰਸ ਦਾ ਵੱਡਾ ਐਲਾਨ-22 ਜ਼ਿਲ੍ਹਾ ਕੋਆਰਡੀਨੇਟਰ ਕੀਤੇ ਨਿਯੁਕਤ

ਚੰਡੀਗੜ੍ਹ: ਪੰਜਾਬ ਵਿਚ ਆਉਣ ਵਾਲੀਆਂ 2022 ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਪੰਜਾਬ ਵਿੱਚ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਵਿਚਕਾਰ ਪੰਜਾਬ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 22 ਜ਼ਿਲ੍ਹਾ ਕੋਆਰਡੀਨੇਟਰ ਨਿਯੁਕਤ ਕੀਤੇ ਹਨ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਇਨ੍ਹਾਂ 22 ਜ਼ਿਲ੍ਹਾ ਕੋਆਰਡੀਨੇਟਰਾਂ ਦੀ ਲਿਸਟ ਜਾਰੀ ਕੀਤੀ ਹੈ। ਪਾਰਟੀ ਨੇ ਚੋਣ ਪ੍ਰਚਾਰ ਕਮੇਟੀ ਤੇ ਤਾਲਮੇਲ ਕਮੇਟੀ ਦਾ ਐਲਾਨ ਕਰਨ ਮਗਰੋਂ ਸੰਗਠਨ ਵੱਲ ਧਿਆਨ ਦੇਣਾ ਸ਼ੁਰੂ ਕੀਤਾ ਹੈ। ਦੱਸਣਯੋਗ ਹੈ ਕਿ ਬੀਤੇ ਦਿਨੀ ਪੰਜਾਬ ਵਿੱਚ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸੁਨੀਲ ਜਾਖੜ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ। ਇਸ ਦੇ ਨਾਲ ਹੀ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਅੰਬਿਕਾ ਸੋਨੀ ਨੂੰ ਚੋਣ ਤਾਲਮੇਲ ਕਮੇਟੀ ਦਾ ਚੇਅਰਮੈਨ ਅਤੇ ਅਜੇ ਮਾਕਨ ਨੂੰ ਸਕਰੀਨਿੰਗ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ । ਦੱਸ ਦਈਏ ਕਿ ਪਿਛਲੇ ਇੱਕ ਸਾਲ ਤੋਂ ਲਗਾਤਾਰ ਅੰਦਰੂਨੀ ਕਲੇਸ਼ ਵਿੱਚ ਘਿਰੀ ਪੰਜਾਬ ਕਾਂਗਰਸ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੌਕਸ ਹੋ ਗਈ ਹੈ। ਹਾਈਕਮਾਨ ਨੇ ਲਗਾਤਾਰ ਮੀਟਿੰਗਾਂ ਕਰਕੇ ਪੰਜਾਬ ਦੀ ਸੀਨੀਅਰ ਲੀਡਰਸ਼ਿਪ ਨੂੰ ਹੁਣ ਸੰਭਲ ਕੇ ਚੱਲਣ ਦੀਆਂ ਹਦਾਇਤਾਂ ਦਿੱਤੀਆਂ ਹਨ। ਇਸ ਦੇ ਨਾਲ ਹੀ ਪਾਰਟੀ ਰੁੱਸੇ ਲੀਡਰਾਂ ਨੂੰ ਮਨਾਉਣ ਤੇ ਜਲਦ ਤੋਂ ਜਲਦ ਬਕਾਇਆ ਕੰਮ ਨਿਬੇੜਨ ਵਿੱਚ ਲੱਗ ਗਈ ਹੈ। -PTC News


Top News view more...

Latest News view more...

PTC NETWORK
PTC NETWORK