ਮੁੱਖ ਖਬਰਾਂ

ਪੰਜਾਬ ਸਰਕਾਰ ਦਾ ਵੱਡਾ ਐਲਾਨ, 3 ਰੁਪਏ ਸਸਤੀ ਹੋਈ ਬਿਜਲੀ

By Riya Bawa -- November 01, 2021 4:11 pm -- Updated:Feb 15, 2021

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਵੱਲੋਂ ਬਿਜਲੀ ਦੇ ਬਿੱਲ 'ਤੇ ਵੱਡਾ ਐਲਾਨ ਕੀਤਾ ਗਿਆ ਹੈ। ਚਰਨਜੀਤ ਸਿੰਘ ਵੱਲੋਂ ਬਿਜਲੀ ਦਰਾਂ ਬਾਰੇ ਐਲਾਨ ਕਰਦੇ ਕਿਹਾ ਕਿ ਪੰਜਾਬ ਵਿੱਚ 7 ਕਿਲੋ ਵਾਟ ਤੱਕ ਦੇ ਉਪਭੋਗਤਾਵਾਂ ਲਈ ਬਿਜਲੀ ਦਰਾਂ 'ਚ 3 ਰੁਪਏ ਤੱਕ ਦੀ ਕਟੌਤੀ ਕੀਤੀ ਗਈ ਹੈ। ਨਵੀਆਂ ਦਰਾਂ ਅੱਜ ਤੋਂ ਹੀ ਲਾਗੂ ਹੋਣਗੀਆਂ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਬਿਜਲੀ ਦੇ ਰੇਟਾਂ ਦੇ ਨਵੇਂ ਐਲਾਨ ਮੁਤਾਬਕ ਜਿੱਥੇ 100 ਯੂਨਿਟ ਤੱਕ ਬਿਜਲੀ ਦਾ ਰੇਟ 4 ਰੁਪਏ 19 ਸੀ, ਹੁਣ ਘੱਟ ਕੇ 1 ਰੁਪਿਆ 19 ਪੈਸੇ ਹੋ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਸ ਦਾ ਬਹੁਤ ਵੱਡਾ ਫ਼ਾਇਦਾ ਮਿਲੇਗਾ।

ਚਰਨਜੀਤ ਸਿੰਘ ਚੰਨੀ ਵਲੋਂ ਦੀਵਾਲੀ ਮੌਕੇ  ਕਰਮਚਾਰੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਮੁਲਾਜ਼ਮਾਂ ਲਈ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਕਰਮਚਾਰੀਆਂ ਦੇ ਡੀ. ਏ. 11% ਵਾਧਾ ਕੀਤਾ ਗਿਆ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਦੇ ਲਈ ਪੰਜਾਬ ਸਰਕਾਰ ਨੂੰ ਹਰ ਮਹੀਨੇ 440 ਕਰੋੜ ਰੁਪਏ ਜ਼ਿਆਦਾ ਦੇਣਾ ਪਿਆ ਕਰੇਗਾ।

ਦੱਸ ਦੇਈਏ ਕਿ ਪੰਜਾਬ ਦੀਆਂ ਸਾਰੀਆਂ ਸਲੈਬਾਂ ਲਈ ਬਿਜਲੀ 3 ਰੁਪਏ ਪ੍ਰਤੀ ਯੂਨਿਟ ਸਸਤੀ ਹੋ ਗਈ ਹੈ। ਇਸੇ ਤਰ੍ਹਾਂ 100 ਤੋਂ 300 ਯੂਨਿਟ ਤੱਕ 7 ਰੁਪਏ ਦੀ ਬਜਾਏ ਹੁਣ ਸਿਰਫ 4 ਰੁਪਏ ਦੇਣਗੇ ਪੈਣਗੇ। ਉਨ੍ਹਾਂ ਕਿਹਾ ਕਿ 300 ਤੋਂ ਉੱਪਰ ਯੂਨਿਟ ਦੇ ਨਵੇਂ ਰੇਟਾਂ ਮੁਤਾਬਕ 5 ਰੁਪਏ 76 ਪੈਸੇ ਦੇਣੇ ਪੈਣਗੇ। ਮੁੱਖ ਮੰਤਰੀ ਚਰਨਜੀਤ ਚੰਨੀ ਨੇ ਇਹ ਐਲਾਨ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਨੇ ਹੁਣ ਹੜਤਾਲ ਨਾ ਕਰਨ ਦਾ ਵਾਅਦਾ ਕੀਤਾ ਹੈ।

Andhra Pradesh Government urged to rectify inflated power bills

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਜਿਹੜੇ ਰੇਟ ਅੱਜ ਬਿਜਲੀ ਦੇ ਤੈਅ ਕੀਤੇ ਗਏ ਹਨ, ਉਹ ਪੂਰੇ ਦੇਸ਼ 'ਚੋਂ ਸਭ ਤੋਂ ਸਸਤੇ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੀ ਸਸਤੀ ਬਿਜਲੀ ਖ਼ਰੀਦ ਰਹੀ ਹੈ ਅਤੇ ਜਿਹੜੀਆਂ ਕੰਪਨੀਆਂ ਮਹਿੰਗੀ ਬਿਜਲੀ ਦੇ ਰਹੀਆਂ ਹਨ, ਉਨ੍ਹਾਂ ਨਾਲ ਕੀਤੇ ਸਮਝੌਤੇ ਰੱਦ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਸਰਕਾਰ ਨੂੰ 3316 ਕਰੋੜ ਰੁਪਏ ਦੀ ਸਬਸਿਡੀ ਮਿਲੇਗੀ। ਉਨ੍ਹਾਂ ਕਿਹਾ ਕਿ ਸਾਰਿਆਂ ਲਈ 300 ਯੂਨਿਟ ਬਿਜਲੀ ਮੁਆਫ਼ ਕਰਨਾ ਮੁਸ਼ਕਲ ਹੈ ਕਿਉਂਕਿ ਪੰਜਾਬ ਵਿੱਚ ਬਿਜਲੀ ਦਾ ਬੁਨਿਆਦੀ ਢਾਂਚਾ ਹੋਣਾ ਜ਼ਰੂਰੀ ਹੈ।

-PTC News

  • Share