Thu, Apr 25, 2024
Whatsapp

ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਲਈ ਕੀਤੇ ਵੱਡੇ ਐਲਾਨ

Written by  Riya Bawa -- February 13th 2022 05:02 PM -- Updated: February 13th 2022 05:07 PM
ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਲਈ ਕੀਤੇ ਵੱਡੇ ਐਲਾਨ

ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਲਈ ਕੀਤੇ ਵੱਡੇ ਐਲਾਨ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮਾਹੌਲ ਪੂਰੀ ਤਰ੍ਹਾਂ ਸਰਗਰਮ ਹੈ। ਹਰ ਇਕ ਸਿਆਸੀ ਪਾਰਟੀ ਵਲੋਂ ਜਿਥੇ ਜੋਰਾਂ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ, ਉਥੇ ਹੀ ਇਕ ਦੂਸਰੇ ਖਿਲਾਫ਼ ਬਿਆਨਬਾਜ਼ੀ ਦਾ ਦੌਰ ਵੀ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਦੇ ਵੱਖ ਵਖ ਥਾਵਾਂ 'ਤੇ ਚੌਣ ਰੈਲੀ ਕੀਤੀ ਗਈ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕੇਜਰੀਵਾਲ ਨੂੰ ਨਿਸ਼ਾਨੇ 'ਤੇ ਲਿਆ। ਉਨ੍ਹਾਂ ਨੇ ਕੇਜਰੀਵਾਲ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਕੇਜਰੀਵਾਲ ਨੇ ਆਮ ਆਦਮੀਆਂ ਨੂੰ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਹੈ। ਪੰਜਾਬ 'ਚ ਦਿੱਲੀ ਦੇ ਪੈਸਿਆਂ ਨਾਲ ਇਸ਼ਤਿਹਾਰ ਲਾਏ ਹਨ। ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਨੂੰ ਖੇਤੀ ਬਾਰੇ ਕੋਈ ਗਿਆਨ ਨਹੀਂ' ਹੈ। ਅਕਾਲੀ ਦਲ ਦਾ ਸੌ ਸਾਲ ਦਾ ਮਹਾਨ ਇਤਿਹਾਸ' ਹੈ। ਸੁਖਬੀਰ ਸਿੰਘ ਬਾਦਲ ਨੇ 'ਆਪ' ਤੇ ਕਾਂਗਰਸ ਨੂੰ ਲੈ ਕੇ ਕਹੀ ਇਹ ਵੱਡੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ 100 ਸਾਲ ਪੁਰਾਣੀ ਪਾਰਟੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਕਾਲੀ ਦਲ ਪੰਥਕ ਪਾਰਟੀ ਹੈ ਅਤੇ ਇਹ ਹਜ਼ਾਰਾਂ ਲੋਕਾਂ ਦੀ ਸ਼ਹਾਦਤ ਨਾਲ ਬਣੀ ਹੋਈ ਪਾਰਟੀ ਹੈ। ਦੂਜੇ ਪਾਸੇ ਚੋਣ ਪ੍ਰਚਾਰ ਲਈ ਭੀਖੀ ਪਹੁੰਚੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦਾ ਵਿਕਾਸ ਅਕਾਲੀ ਦਲ ਦੀ ਸਰਕਾਰ 'ਚ ਹੋਇਆ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਲਈ ਵੱਡੇ ਐਲਾਨ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ 'ਸਰਕਾਰ ਬਣਨ ਦੇ 15 ਦਿਨ ਦੇ ਅੰਦਰ ਕੱਟੇ ਗਏ ਨੀਲੇ ਕਾਰਡ ਬਹਾਲ ਕੀਤੇ ਜਾਣਗੇ। ਸਰਕਾਰ ਆਉਣ 'ਤੇ '75 ਹਜ਼ਾਰ ਰੁਪਏ ਸ਼ਗਨ ਸਕੀਮ ਮਿਲੇਗੀ। ਇਸ ਦੌਰਾਨ 3100 ਰੁਪਏ ਬੁਢਾਪਾ ਪੈਨਸ਼ਨ ਦਿੱਤੀ ਜਾਵੇਗੀ। ਸੁਖਬੀਰ ਸਿੰਘ ਬਾਦਲ ਨੇ 'ਆਪ' ਤੇ ਕਾਂਗਰਸ ਨੂੰ ਲੈ ਕੇ ਕਹੀ ਇਹ ਵੱਡੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੋਣ ਪ੍ਰਚਾਰ ਦੌਰਾਨ ਕਾਂਗਰਸ ਉੱਤੇ ਨਿਸ਼ਾਨੇ ਸਾਧੇ ਹਨ। ਸੁਖਬੀਰ ਸਿੰਘ ਬਾਦਲ ਨੇ ਐਲਾਨ ਕਰਦਿਆਂ ਕਿਹਾ ਕਿ ਇਕ ਲੱਖ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। 10 ਲੱਖ ਨਿੱਜੀ ਨੌਕਰੀਆਂ ਪੈਦਾ ਕੀਤੀਆਂ ਜਾਣਗੀਆਂ। ਪੰਜਾਬ ਦੇ ਨੌਜਵਾਨਾਂ ਲਈ ਨੌਕਰੀਆਂ ਵਿੱਚ 75 ਫੀਸਦੀ ਰਾਖਵਾਂਕਰਨ ਹੋਵੇਗਾ। ਹਰ ਜ਼ਿਲ੍ਹੇ ਵਿੱਚ ਸਰਕਾਰੀ ਮੈਡੀਕਲ ਕਾਲਜ ਬਣਾਏ ਜਾਣਗੇ। ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਲਈ ਸਾਰੇ ਕਾਲਜਾਂ ਵਿੱਚ 33 ਫੀਸਦੀ ਸੀਟਾਂ ਰਾਖਵੀਆਂ ਹੋਣਗੀਆਂ। ਮਾਤਾ ਖੀਵੀ ਜੀ ਰਸੋਈ ਸੇਵਾ ਯੋਜਨਾ ਤਹਿਤ ਨੀਲੇ ਕਾਰਡ ਧਾਰਕ ਪਰਿਵਾਰਾਂ ਦੀਆਂ ਮਹਿਲਾ ਮੁਖੀਆਂ ਨੂੰ ਹਰ ਮਹੀਨੇ 2 ਹਜ਼ਾਰ ਰੁਪਏ ਦਿੱਤੇ ਜਾਣਗੇ। ਹਰ ਮਹੀਨੇ 400 ਯੂਨਿਟ ਬਿਜਲੀ ਮੁਫਤ ਦਿੱਤੀ ਜਾਵੇਗੀ। ਸੁਖਬੀਰ ਸਿੰਘ ਬਾਦਲ ਨੇ 'ਆਪ' ਤੇ ਕਾਂਗਰਸ ਨੂੰ ਲੈ ਕੇ ਕਹੀ ਇਹ ਵੱਡੀ ਇਹ ਵੀ ਪੜ੍ਹੋ:ਪਿੰਡ ਦੇ ਵੋਟਰਾਂ ਨੇ ਉਮੀਦਵਾਰਾਂ ਲਈ ਰੱਖੀ ਲਿਖਤੀ ਪ੍ਰੀਖਿਆ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਉੱਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਹੈ ਕਿ ਕਾਂਗਰਸ ਨੇ ਨੀਲੇ ਕਾਰਡ ਬੰਦ ਕੀਤੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਜਦੋਂ ਅਕਾਲੀ ਦਲ ਦੀ ਸਰਕਾਰ ਆਵੇਗੀ ਨੀਲੇ ਕਾਰਡ ਮੁੜ ਚਾਲੂ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਹੈ ਕਿ ਔਰਤਾਂ ਨੂੰ ਮਾਲੀ ਸਹਾਇਤਾ ਦੇਣ ਲਈ 2000 ਰੁਪਏ ਦਿੱਤੇ ਜਾਣਗੇ। ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਨੂੰ ਕਰੜੇ ਹੱਥੀ ਲੈਂਦੇ ਕਿਹਾ ਹੈ ਕਿ ਕੇਜਰੀਵਾਲ ਕਹਿੰਦਾ ਹੈ ਕਿ ਇਕ ਮੌਕਾ ਦੇ ਦਿਓ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਪਾਣੀਆ ਨੂੰ ਲੈ ਕੇ ਅਤੇ ਥਰਮਲ ਪਲਾਂਟ ਨੂੰ ਬੰਦ ਕਰਵਾਉਣ ਲਈ ਇਸ ਨੇ ਕੇਸ ਕੀਤਾ ਹੋਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੇਜਰੀਵਾਲ ਪੰਜਾਬ ਪੱਖੀ ਨਹੀਂ ਹੈ। -PTC News


Top News view more...

Latest News view more...