Tue, Dec 23, 2025
Whatsapp

ਮਾਲਵਾ ਖ਼ੇਤਰ ਦੇ 2 ਜ਼ਿਲ੍ਹਿਆਂ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੂੰ ਵੱਡਾ ਝਟਕਾ, ਜਥੇਬੰਦੀਆਂ ਨੇ ਦਿੱਤਾ ਅਸਤੀਫ਼ਾ

Reported by:  PTC News Desk  Edited by:  Jasmeet Singh -- March 09th 2022 05:20 PM
ਮਾਲਵਾ ਖ਼ੇਤਰ ਦੇ 2 ਜ਼ਿਲ੍ਹਿਆਂ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੂੰ ਵੱਡਾ ਝਟਕਾ, ਜਥੇਬੰਦੀਆਂ ਨੇ ਦਿੱਤਾ ਅਸਤੀਫ਼ਾ

ਮਾਲਵਾ ਖ਼ੇਤਰ ਦੇ 2 ਜ਼ਿਲ੍ਹਿਆਂ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੂੰ ਵੱਡਾ ਝਟਕਾ, ਜਥੇਬੰਦੀਆਂ ਨੇ ਦਿੱਤਾ ਅਸਤੀਫ਼ਾ

ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੂੰ ਚੋਣਾਂ ਵਿੱਚ ਹਿੱਸਾ ਲੈਣਾਂ ਭਾਰੀ ਪੈਂਦਾ ਦਿਖਾਈ ਦੇ ਰਿਹਾ, ਚੋਣਾਂ ਦਾ ਰਿਜਲਟ ਆਉਣ ਤੋਂ ਪਹਿਲਾਂ ਹੀ ਬੀਕੇਯੂ ਰਾਜੇਵਾਲ ਦੇ ਦੋ ਜ਼ਿਲ੍ਹਿਆ ਸ੍ਰੀ ਮੁਕਤਸਰ ਸਾਹਿਬ ਅਤੇ ਫਰੀਦਕੋਟ ਦੇ ਪ੍ਰਧਾਨਾਂ ਵੱਲੋਂ ਆਪਣੀ ਪੂਰੀ ਜਥੇਬੰਦੀ ਸਮੇਤ ਬੀਕੇਯੂ ਰਾਜੇਵਾਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ੇ ਦੇ ਕੇ ਯੂਨੀਅਨ ਤੋਂ ਖੁਦ ਨੂੰ ਵੱਖ ਕਰ ਲਿਆ ਅਤੇ ਨਵੀਂ ਧਿਰ ਬਣਾਏ ਜਾਣ ਵੱਲ ਵੀ ਇਸ਼ਾਰਾ ਕੀਤਾ ਹੈ। ਇਹ ਵੀ ਪੜ੍ਹੋ: ਬੀ.ਐਸ.ਐਫ. ਜਵਾਨਾਂ ਦੇ ਹੱਥ ਲੱਗੀ ਸਫਲਤਾ, ਡਰੋਨ ਕੀਤਾ ਬਰਾਮਦ ਇਸ ਮੌਕੇ ਗੱਲਬਾਤ ਕਰਦਿਆਂ ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਫਰੀਦਕੋਟ ਬਿੰਦਰ ਸਿੰਘ ਗੋਲੇਵਾਲਾ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਬੀਕੇਯੂ ਰਾਜੇਵਾਲ ਸ੍ਰੀ ਮੁਕਤਸਰ ਸਾਹਿਬ ਲੱਖਾ ਸ਼ਰਮਾਂ ਨੇ ਕਿਹਾ ਕਿ ਬੀਕੇਯੂ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਵੱਲੋਂ ਯੂਨੀਅਨ ਦੇ ਸਿਧਾਂਤ ਦੇ ਉਲਟ ਜਾ ਕੇ ਚੋਣਾਂ ਵਿੱਚ ਹਿੱਸਾ ਲਿਆ। ਇਸ ਲਈ ਉਹਨਾਂ ਵੱਲੋਂ ਤਿੰਨ ਹੋਰ ਜ਼ਿਲ੍ਹਿਆਂ ਦੇ ਆਗੂਆਂ ਨਾਲ ਮਿਲ ਕੇ ਚੋਣਾਂ ਦਾ ਬਾਈਕਾਟ ਕੀਤਾ ਸੀ ਅਤੇ ਹੁਣ ਉਹਨਾਂ ਵੱਲੋਂ ਆਪਣੀ ਪੂਰੀ ਟੀਮ ਅਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਭਿੰਦਰ ਸਿੰਘ ਅਤੇ ਪੂਰੀ ਟੀਮ ਨੇ ਲਿਖਤ ਤੌਰ ਤੇ ਮਤਾ ਪਾ ਕੇ ਸਮੂਹਿਕ ਤੌਰ 'ਤੇ ਯੂਨੀਅਨ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਹ ਵੀ ਪੜ੍ਹੋ: ਐਗਜ਼ਿਟ ਪੋਲ 'ਤੇ ਲਗਾਈ ਜਾਣੀ ਚਾਹੀਦੀ ਪਾਬੰਦੀ : ਸੁਖਬੀਰ ਸਿੰਘ ਬਾਦਲ ਉਹਨਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਦਾ ਸਿਧਾਂਤ ਹੈ ਕਿ ਕਿਸਾਨ ਮਜ਼ਦੂਰ ਅਤੇ ਸੂਬੇ ਹਿੱਤਾਂ ਦੀ ਲੜਾਈ ਸਿਆਂਸਤ ਤੋਂ ਬਾਹਰ ਹੋ ਕੇ ਲੜੇ। ਕਿਸੇ ਹੋਰ ਯੂਨੀਅਨ ਵਿੱਚ ਸ਼ਾਮਲ ਹੋਣ ਜਾਂ ਕੋਈ ਨਵਾਂ ਫਰੰਟ ਤਿਆਰ ਕਰਨ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਇਸ ਬਾਰੇ ਵਿਚਾਰ ਕੀਤਾ ਜਾ ਰਿਹਾ ਅਤੇ ਆਉਣ ਵਾਲੇ ਦਿਨਾਂ ਵਿੱਚ ਜੋ ਵੀ ਫੈਸਲਾ ਹੋਵੇਗਾ ਉਸ ਨੂੰ ਜਨਤਕ ਕਰ ਦਿੱਤਾ ਜਾਵੇਗਾ। - ਫਰੀਦਕੋਟ ਤੋਂ ਰਿਪੋਰਟਰ ਅਮਨਦੀਪ ਦੇ ਸਹਿਯੋਗ ਨਾਲ -PTC News


Top News view more...

Latest News view more...

PTC NETWORK
PTC NETWORK