Advertisment

BJP ਨੂੰ ਵੱਡਾ ਝਟਕਾ, ਵਿਧਾਇਕ ਬਲਵਿੰਦਰ ਲਾਡੀ ਮੁੜ ਕਾਂਗਰਸ 'ਚ ਸ਼ਾਮਲ

author-image
Riya Bawa
Updated On
New Update
BJP ਨੂੰ ਵੱਡਾ ਝਟਕਾ, ਵਿਧਾਇਕ ਬਲਵਿੰਦਰ ਲਾਡੀ ਮੁੜ ਕਾਂਗਰਸ 'ਚ ਸ਼ਾਮਲ
Advertisment
ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਗਰਮਾਇਆ ਹੋਇਆ ਹੈ ਤੇ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਵਿਧਾਨਸਭਾ ਚੋਣਾਂ ਨੂੰ ਲੈ ਕੇ ਤਿਆਰੀਆਂ ਖਿੱਚੀਆਂ ਜਾ ਰਹੀਆਂ ਹਨ। ਸਾਰੀਆਂ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਐਲਾਨਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਵਿਚਕਾਰ ਵਿਧਾਇਕ ਬਲਵਿੰਦਰ ਲਾਡੀ ਨੇ ਹੁਣ ਬੀਜੇਪੀ ਨੂੰ ਵੱਡਾ ਝਟਕਾ ਦਿੱਤਾ ਹੈ।
Advertisment
publive-image ਕੁਝ ਹੀ ਦਿਨਾਂ ਬਾਅਦ ਵਾਪਸ ਕਾਂਗਰਸ ਵਿੱਚ ਆ ਗਏ ਹਨ। ਉਹ ਵਿਧਾਇਕ ਫਤਿਹ ਜੰਗ ਬਾਜਵਾ ਨਾਲ ਭਾਜਪਾ 'ਚ ਸ਼ਾਮਲ ਹੋਏ ਸੀ ਪਰ ਹੁਣ ਕਾਂਗਰਸ ਵਿੱਚ ਵਾਪਸੀ ਕਰ ਲਈ ਹੈ। ਇੱਥੇ ਪੜ੍ਹੋ ਹੋਰ ਖ਼ਬਰਾਂ: AAP ਨੇ ਐਲਾਨੀ ਉਮੀਦਵਾਰਾਂ ਦੀ 7ਵੀਂ ਸੂਚੀ, ਜਾਣੋ ਕਿਸ ਨੂੰ ਕਿੱਥੋਂ ਮਿਲੀ ਟਿਕਟ ਮਿਲੀ ਜਾਣਕਾਰੀ ਦੇ ਮੁਤਾਬਿਕ ਵਿਧਾਇਕ ਲਾਡੀ ਐਤਵਾਰ ਰਾਤ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਤੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਮੁੜ ਸ਼ਾਮਲ ਹੋਏ।
Advertisment
ਦੱਸ ਦਈਏ ਕਿ ਸ੍ਰੀ ਹਰਗੋਬਿੰਦਪੁਰ ਵਿਧਾਨ ਸਭਾ ਸੀਟ ਤੋਂ ਵਿਧਾਇਕ ਬਲਵਿੰਦਰ ਸਿੰਘ ਲਾਡੀ ਦਾ ਸਿਰਫ਼ ਸੱਤ ਦਿਨਾਂ ਵਿੱਚ ਹੀ ਭਾਜਪਾ ਤੋਂ ਮੋਹ ਭੰਗ ਹੋ ਗਿਆ ਹੈ। publive-image ਪਿਛਲੇ ਸਾਲ 28 ਦਸੰਬਰ ਨੂੰ ਉਹ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ ਸਨ। ਹੁਣ ਉਹ ਭਾਜਪਾ ਛੱਡ ਕੇ ਇਕ ਵਾਰ ਫਿਰ ਆਪਣੀ ਪੁਰਾਣੀ ਪਾਰਟੀ 'ਚ ਪਰਤ ਕੇ ਕਾਂਗਰਸ 'ਚ ਸ਼ਾਮਲ ਹੋ ਗਏ ਹਨ। publive-image publive-image -PTC News-
bjp punjabi-news congress punjab-election-2022 punjabassemblyelections2022 mla-balwinder-ladi
Advertisment

Stay updated with the latest news headlines.

Follow us:
Advertisment