Fri, Dec 26, 2025
Whatsapp

ਹਰਿਆਣਾ ਸਰਕਾਰ ਦਾ ਵੱਡਾ ਫੈਸਲਾ, 10 ਫਰਵਰੀ ਤੋਂ ਖੁੱਲ੍ਹਣਗੇ ਪਹਿਲੀ ਤੋਂ ਨੌਵੀਂ ਜਮਾਤ ਤੱਕ ਦੇ ਸਕੂਲ

Reported by:  PTC News Desk  Edited by:  Pardeep Singh -- February 08th 2022 05:56 PM -- Updated: February 08th 2022 06:01 PM
ਹਰਿਆਣਾ ਸਰਕਾਰ ਦਾ ਵੱਡਾ ਫੈਸਲਾ, 10 ਫਰਵਰੀ ਤੋਂ ਖੁੱਲ੍ਹਣਗੇ ਪਹਿਲੀ ਤੋਂ ਨੌਵੀਂ ਜਮਾਤ ਤੱਕ ਦੇ ਸਕੂਲ

ਹਰਿਆਣਾ ਸਰਕਾਰ ਦਾ ਵੱਡਾ ਫੈਸਲਾ, 10 ਫਰਵਰੀ ਤੋਂ ਖੁੱਲ੍ਹਣਗੇ ਪਹਿਲੀ ਤੋਂ ਨੌਵੀਂ ਜਮਾਤ ਤੱਕ ਦੇ ਸਕੂਲ

ਨਵੀਂ ਦਿੱਲੀ: ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਵਿੱਚ ਗਿਰਾਵਟ ਆ ਰਹੀ ਹੈ।ਉੱਥੇ ਹਰਿਆਣਾ ਵਿੱਚ ਵੀ ਕੋਰੋਨਾ ਦਾ ਪ੍ਰਕੋਪ ਘਟਿਆ ਹੈ। ਹਰਿਆਣਾ ਸਰਕਾਰ ਨੇ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਹੈ। ਹੁਣ ਹਰਿਆਣਾ ਸਕੂਲ ਸਿੱਖਿਆ ਵਿਭਾਗ ਨੇ ਪਹਿਲੀ ਤੋਂ ਨੌਵੀਂ ਤੱਕ ਸਕੂਲ ਖੋਲ੍ਹਣ ਦੀ ਤਿਆਰੀ ਕੀਤੀ ਹੈ। ਦੱਸ ਦੇਈਏ ਕਿ 1 ਫਰਵਰੀ ਤੋਂ 10ਵੀਂ ਤੋਂ 12ਵੀਂ ਜਮਾਤ ਤੱਕ ਦੀਆਂ ਕਲਾਸਾਂ ਖੋਲ੍ਹੀਆਂ ਗਈਆਂ ਹਨ। ਹਰਿਆਣਾ ਸਰਕਾਰ ਦਾ ਵੱਡਾ ਫੈਸਲਾ, 10 ਫਰਵਰੀ ਤੋਂ ਖੁੱਲ੍ਹਣਗੇ ਪਹਿਲੀ ਤੋਂ ਨੌਵੀਂ ਜਮਾਤ ਤੱਕ ਦੇ ਸਕੂਲ ਹਰਿਆਣਾ 'ਚ ਕੋਰੋਨਾ ਸੰਕਰਮਣ ਦੇ ਮਾਮਲੇ ਲਗਾਤਾਰ ਘੱਟਦੇ ਜਾ ਰਹੇ ਹਨ। ਇਸ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹਣ ਦੇ ਆਦੇਸ਼ ਦਿੱਤੇ ਹਨ।ਸਰਕਾਰ ਨੇ ਕਿਹਾ ਹੈ ਕਿ ਜੇਕਰ ਕੋਈ ਸਮੱਸਿਆ ਨਾ ਆਈ ਤਾਂ 10 ਫਰਵਰੀ ਤੋਂ ਸਕੂਲ ਖੋਲ੍ਹ ਦਿੱਤੇ ਜਾਣਗੇ। ਹਰਿਆਣਾ ਸਰਕਾਰ ਦਾ ਵੱਡਾ ਫੈਸਲਾ, 10 ਫਰਵਰੀ ਤੋਂ ਖੁੱਲ੍ਹਣਗੇ ਪਹਿਲੀ ਤੋਂ ਨੌਵੀਂ ਜਮਾਤ ਤੱਕ ਦੇ ਸਕੂਲ ਸਕੂਲ ਖੁੱਲ੍ਹਣ ਨਾਲ ਪੜ੍ਹਾਈ ਆਨਲਾਈਨ ਅਤੇ ਆਫ਼ਲਾਈਨ ਦੋਵੇਂ ਤਰ੍ਹਾਂ ਨਾਲ ਹੋਵੇਗੀ। ਸਿੱਖਿਆ ਮੰਤਰੀ ਨੇ ਕਿਹਾ ਕਿ ਸਕੂਲਾਂ ਵਿੱਚ ਪਹਿਲਾਂ ਵਾਂਗ ਹੀ ਕਰੋਨਾ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇਗੀ। ਜਮਾਤਾਂ 'ਚ ਬੱਚਿਆਂ ਦੀ ਸਮਰੱਥਾ ਨਾ ਤੈਅ ਕਰਨ 'ਤੇ ਉਨ੍ਹਾਂ ਕਿਹਾ ਕਿ ਸਕੂਲ ਖੁੱਲ੍ਹਣ 'ਤੇ ਥੋੜ੍ਹੇ ਜਿਹੇ ਬੱਚੇ ਹੀ ਆਉਂਦੇ ਹਨ, ਅਜਿਹੇ 'ਚ ਸਰਕਾਰ ਨੇ ਵਿਦਿਆਰਥੀਆਂ ਦੀ ਸੀਮਾ ਤੈਅ ਨਹੀਂ ਕੀਤੀ ਹੈ ਪਰ ਜਿਵੇਂ ਹੀ ਬੱਚਿਆਂ ਦੀ ਗਿਣਤੀ ਸਕੂਲਾਂ 'ਚ ਵਾਧਾ, ਇਸ 'ਤੇ ਫੈਸਲਾ ਲਿਆ ਜਾਵੇਗਾ। ਹਰਿਆਣਾ ਸਰਕਾਰ ਦਾ ਵੱਡਾ ਫੈਸਲਾ, 10 ਫਰਵਰੀ ਤੋਂ ਖੁੱਲ੍ਹਣਗੇ ਪਹਿਲੀ ਤੋਂ ਨੌਵੀਂ ਜਮਾਤ ਤੱਕ ਦੇ ਸਕੂਲ ਸਿੱਖਿਆ ਮੰਤਰੀ ਕੰਵਰਪਾਲ ਗੁਰਜਰ ਨੇ ਪ੍ਰਾਈਵੇਟ ਸਕੂਲ ਸੰਚਾਲਕਾਂ ਨੂੰ ਸਪੱਸ਼ਟ ਚਿਤਾਵਨੀ ਦਿੰਦਿਆਂ ਕਿਹਾ ਸੀ ਕਿ ਜੇਕਰ ਸਰਕਾਰ ਦੇ ਫੈਸਲੇ ਨੂੰ ਲੈ ਕੇ ਕਿਸੇ ਵੀ ਪ੍ਰਾਈਵੇਟ ਸਕੂਲ ਸੰਚਾਲਕ ਨੇ ਸਕੂਲ ਖੋਲ੍ਹਿਆ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਪਰ ਹੁਣ ਸਕੂਲ ਪਹਿਲੀ ਤੋਂ ਲੈ ਕੇ. ਨੌਵੀ ਤੱਕ ਵੀ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਹੈ। ਇਹ ਵੀ ਪੜ੍ਹੋ:ਭਗਵੰਤ ਮਾਨ ਨੇ CM ਚੰਨੀ ਤੇ ਕੱਸਿਆ ਤੰਜ, ਜਾਣੋ ਕੀ ਕਿਹਾ -PTC News


Top News view more...

Latest News view more...

PTC NETWORK
PTC NETWORK