ਕੋਰੋਨਾ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਮਾਸਕ ਪਹਿਣਨਾ ਹੋਇਆਂ ਲਾਜ਼ਮੀ
ਚੰਡੀਗੜ੍ਹ: ਕੋਰੋਨਾ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ ਆਇਆ ਹੈ। ਪੰਜਾਬ ਸਰਕਾਰ ਦੇ ਨਵੇਂ ਫਰਮਾਨ ਮੁਤਾਬਿਕ ਮਾਸਕ ਪਹਿਣਨਾ ਲਾਜ਼ਮੀ ਹੋ ਗਿਆ ਹੈ। ਕੋਰੋਨਾ ਦਾ ਕਹਿਰ ਮੁੜ ਤੋਂ ਫਿਰ ਸ਼ੁਰੂ ਹੋਣ ਜਾ ਰਿਹਾ ਹੈ। ਦੇਸ਼ ਵਿੱਚ ਪਿਛਲੇ 11 ਹਫ਼ਤਿਆਂ ਵਿੱਚ ਗਿਰਾਵਟ ਤੋਂ ਬਾਅਦ, ਫਿਰ ਇਕ ਹਫ਼ਤੇ ਤੋਂ ਕੋਰੋਨਾ ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਅੰਕੜਿਆਂ ਮੁਤਾਬਕ ਇਸ ਹਫਤੇ ਪਿਛਲੇ ਹਫਤੇ ਦੇ ਮੁਕਾਬਲੇ 35 ਫੀਸਦੀ ਦਾ ਵਾਧਾ ਹੋਇਆ ਹੈ। ਕੋਰੋਨਾ ਦੇ ਨਵੇ ਕੇਸ 2380 ਸਾਹਮਣੇ ਆਏ ਹਨ। ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ 13433 ਹੋ ਗਈ ਹੈ। ਇਹ ਵੀ ਪੜ੍ਹੋ:ਦਿੱਲੀ 'ਚ ਭਾਜਪਾ ਆਗੂ ਨੂੰ ਗੋਲੀ ਮਾਰ ਕੇ ਕੀਤਾ ਕਤਲ -PTC News