Fri, Jun 9, 2023
Whatsapp

ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ

Written by  Riya Bawa -- October 05th 2021 08:20 PM -- Updated: October 05th 2021 09:04 PM
ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ

ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ

ਚੰਡੀਗੜ੍ਹ: ਸੂਬਾ ਭਰ ਦੇ ਪੈਨਸ਼ਨਰਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਵਿੱਤ ਵਿਭਾਗ ਨੂੰ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਮੌਜੂਦਾ ਵਿੱਤੀ ਸਾਲ ਦੌਰਾਨ ਤਿੰਨ ਲੱਖ ਤੋਂ ਵੱਧ ਪੈਨਸ਼ਨਰਾਂ ਨੂੰ ਇਕ ਜੁਲਾਈ, 2021 ਤੋਂ 1887 ਕਰੋੜ ਰੁਪਏ ਦੀ ਵਾਧੂ ਰਾਸ਼ੀ ਨਾਲ ਸੋਧੀ ਹੋਈ ਪੈਨਸ਼ਨ ਦੀ ਅਦਾਇਗੀ ਕਰਨ ਦੇ ਆਦੇਸ਼ ਦਿੱਤੇ ਹਨ।


Central Govt employees may opt for old pension scheme instead of NPS by this date

ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਦੇ ਮੁਤਾਬਕ ਮੁੱਖ ਮੰਤਰੀ ਚੰਨੀ ਨੇ ਇਸ ਸਬੰਧੀ ਫਾਈਲ ਉਤੇ ਅੱਜ ਸੇਵੇਰ ਸਹੀ ਪਾ ਦਿੱਤੀ ਹੈ। ਇਸੇ ਦੌਰਾਨ ਮੁੱਖ ਮੰਤਰੀ ਨੇ ਲੀਵ ਇਨਕੈਸ਼ਮੈਂਟ ਅਤੇ ਗ੍ਰੈਚੂਇਟੀ ਸਮੇਤ ਸੇਵਾ-ਮੁਕਤ ਲਾਭ ਦੇਣ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ ਕਿਸ਼ਤਾਂ ਵਿਚ ਅਦਾਇਗੀ ਕਰਨ ਦੇ ਪਹਿਲੇ ਫੈਸਲੇ ਦੀ ਬਜਾਏ ਹੁਣ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਕ ਇਕ ਜਨਵਰੀ, 2016 ਤੋਂ 30 ਜੂਨ, 2021 ਦਰਮਿਆਨ ਸੇਵਾ-ਮੁਕਤ ਹੋਏ ਲਗਪਗ 42,600 ਨੂੰ 915 ਕਰੋੜ ਰੁਪਏ ਦੀ ਅਦਾਇਗੀ ਇਕ ਵਾਰ ਹੀ ਕਰ ਦਿੱਤੀ ਜਾਵੇਗੀ।

Central Govt employees may opt for old pension scheme instead of NPS by this date ਸਰਕਾਰੀ ਕਰਮਚਾਰੀਆਂ ਦੇ ਵੱਡੀ ਖ਼ਬਰ ! ਸਰਕਾਰ ਨੇ ਪੈਨਸ਼ਨ ਨੂੰ ਲੈ ਕੇ ਕੀਤਾ ਇਹ ਵੱਡਾ ਐਲਾਨ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਫੈਸਲੇ ਨਾਲ ਮੌਜੂਦਾ ਵਿੱਤੀ ਸਾਲ ਦੌਰਾਨ ਸੂਬੇ ਦੇ ਖਜ਼ਾਨੇ ਉਤੇ ਕੁੱਲ 2802 ਕਰੋੜ ਰੁਪਏ ਦਾ ਬੋਝ ਪਵੇਗਾ। ਇਸ ਤਰ੍ਹਾਂ ਮੁੱਖ ਮੰਤਰੀ ਨੇ ਆਦੇਸ਼ ਦਿੱਤੇ ਕਿ ਅਜਿਹੀ ਸੋਧੀ ਹੋਈ ਪੈਨਸ਼ਨ ਇਕ ਜੁਲਾਈ, 2021 ਤੋਂ ਪੈਨਸ਼ਨਰਾਂ ਨੂੰ ਇਕ ਵਾਰ ਵਿਚ ਹੀ ਅਦਾ ਕਰ ਦਿੱਤੀ ਜਾਵੇਗੀ।

Central Govt employees may opt for old pension scheme instead of NPS by this date

Top News view more...

Latest News view more...