ਪੰਜਾਬ

ਤਰਨਤਾਰਨ 'ਚ ਵੱਡੀ ਲੁੱਟ ਦੀ ਵਾਰਦਾਤ- ਪੁਲਸ ਵਰਦੀ 'ਚ ਆਏ ਲੁਟੇਰਿਆਂ ਨੇ ਬੈਂਕ 'ਚ ਮਾਰਿਆ ਡਾਕਾ

By Riya Bawa -- December 04, 2021 7:02 pm -- Updated:December 04, 2021 7:16 pm

ਤਰਨਤਾਰਨ : ਪੰਜਾਬ 'ਚ ਲੁਟੇਰਿਆਂ ਹੌਂਸਲੇ ਦਿਨ ਬ ਦਿਨ ਬੁਲੰਦ ਹੁੰਦੇ ਜਾ ਰਹੇ ਹਨ, ਜੋ ਵੱਡੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ। ਅਜਿਹਾ ਹੀ ਇੱਕ ਹੋਰ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ ਜਿੱਥੇ  ਐੱਚ. ਡੀ. ਐੱਫ. ਸੀ. ਬੈਂਕ ਦੀ ਸ਼ਾਖਾ ਵਿਚ ਪੁਲਸ ਵਰਦੀ ਵਿਚ ਆਏ ਲੁਟੇਰਿਆਂ ਨੇ ਵੱਡੀ ਲੁੱਟ ਨੂੰ ਅੰਜ਼ਾਮ ਦਿੱਤਾ ਹੈ। ਬੈਂਕ ਵਿੱਚ ਦਿਨ ਦਿਹਾੜੇ 50 ਲੱਖ ਰੁਪਏ ਦੀ ਲੁੱਟ ਨੂੰ ਅੰਜਾਮ ਦੇ ਕੇ ਲੁਟੇਰੇ ਫਰਾਰ ਹੋ ਗਏ। ਦੱਸ ਦੇਈਏ ਕਿ ਇਹ ਵਾਰਦਾਤ ਸਥਾਨਕ ਜੰਡਿਆਲਾ ਰੋਡ ਤਰਨਤਾਰਨ ਵਿਖੇ ਵਾਪਰੀ  ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੈਂਕ ਵਿਚੋਂ ਲੱਖਾਂ ਰੁਪਏ ਦੀ ਲੁੱਟ ਕੀਤੇ ਜਾਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਹੁਣ ਪੁਲਸ ਫਿਲਹਾਲ ਪੱਤਰਕਾਰਾਂ ਨੂੰ ਕੁੱਝ ਵੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਰਹੀ ਹੈ।

ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸੀ . ਸੀ. ਟੀ. ਵੀ.ਫੂਟੇਜ ਵੀ ਖੰਘਾਲੀ ਜਾ ਰਹੀ ਹੈ। ਪੁਲਸ ਵਲੋਂ ਫ਼ਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਸ਼ਹਿਰ ਭਰ ਵਿਚ ਨਾਕਾਬੰਦੀ ਕਰ ਦਿੱਤੀ ਗਈ ਹੈ।

-PTC News

  • Share