Tue, Sep 22, 2026
Whatsapp

ਪੰਜਾਬ ਦੀਆਂ ਔਰਤਾਂ ਲਈ ਵੱਡੀ ਖ਼ਬਰ, ਜਲਦ ਖਾਤਿਆਂ 'ਚ ਆਉਣਗੇ 1-1 ਹਜ਼ਾਰ ਰੁਪਏ

Reported by:  PTC News Desk  Edited by:  Pardeep Singh -- April 28th 2022 02:24 PM
ਪੰਜਾਬ ਦੀਆਂ ਔਰਤਾਂ ਲਈ ਵੱਡੀ ਖ਼ਬਰ, ਜਲਦ ਖਾਤਿਆਂ 'ਚ ਆਉਣਗੇ 1-1 ਹਜ਼ਾਰ ਰੁਪਏ

ਪੰਜਾਬ ਦੀਆਂ ਔਰਤਾਂ ਲਈ ਵੱਡੀ ਖ਼ਬਰ, ਜਲਦ ਖਾਤਿਆਂ 'ਚ ਆਉਣਗੇ 1-1 ਹਜ਼ਾਰ ਰੁਪਏ

ਚੰਡੀਗੜ੍ਹ: ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਤੋਂ ਆਉਣ ਪਹਿਲਾ ਪੰਜਾਬ ਦੀਆਂ ਮਹਿਲਾਵਾਂ ਨਾਲ ਵਾਅਦਾ ਕੀਤਾ ਸੀ ਕਿ ਹਰ ਮਹਿਲਾ ਨੂੰ 1000-1000 ਰੁਪਏ ਦਿੱਤੇ ਜਾਣਗੇ। ਇਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਹੈ। ਪੰਜਾਬ ਸਰਕਾਰ ਆਪਣੇ ਵਾਅਦਾ ਪੂਰਾ ਕਰਨ ਜਾ ਰਹੀ ਹੈ। ਪੰਜਾਬ ਦੀ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਬੇਟੀ ਬਚਾਓ ਬੇਟੀ ਪੜਾਓ ਵਿਸ਼ੇ ਉੱਤੇ ਬਾਬਾ ਬੰਦਾ ਸਿੰਘ ਬਹਾਦਰ  ਇੰਜਨੀਅਰਿੰਗ ਕਾਲਜ ਵਿਖੇ ਸਮਾਗਮ ਵਿੱਚ ਸ਼ਾਮਿਲ ਹੋਏ ਸਨ। ਇਸ ਮੌਕੇ ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਪੰਜਾਬ ਦੀਆਂ ਮਹਿਲਾਵਾਂ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਪੂਰੇ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਹੈ ਕਿ ਹਰ ਮਹਿਲਾ ਨੂੰ 1000-1000 ਰੁਪਏ ਦਿੱਤੇ ਜਾਣਗੇ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਵਲੋਂ ਔਰਤਾਂ ਤੇ ਬੱਚਿਆਂ ਲਈ ਕਈ ਸਕੀਮਾਂ ਲਿਆਂਦੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੀਆਂ ਮਹਿਲਾਵਾਂ ਲਈ ਰੁਜ਼ਗਾਰ ਦੇ ਮੌਕੇ ਵੀ ਲੈ ਕੇ ਆ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਪੰਜਾਬ ਵਿੱਚ ਤਬਦੀਲੀਆਂ ਲਿਆ ਰਹੀ ਹੈ। ਇਹ ਵੀ ਪੜ੍ਹੋ:ਦਿੱਲੀ ਦੀ ਹਵਾ ਹੋਈ ਪ੍ਰਦੂਸ਼ਿਤ, ਕਈ ਏਰੀਆ 'ਡਾਰਕ ਰੈੱਡ ਜ਼ੋਨ' ਐਲਾਨੇ  -PTC News
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK