ਮੁੱਖ ਖਬਰਾਂ

ਜਲੰਧਰ ਤੋਂ ਵੱਡੀ ਖ਼ਬਰ, ਨਿੱਜੀ ਹਸਪਤਾਲ ਦੇ ਹੋਸਟਲ 'ਚ ਨਰਸ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

By Riya Bawa -- August 25, 2022 12:31 pm

ਜਲੰਧਰ: ਮਹਾਨਗਰ ਜਲੰਧਰ ਵਿੱਚ ਇੱਕ ਵੱਡੀ ਘਟਨਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ । ਜਲੰਧਰ ਦੇ ਥਾਣਾ ਨੰਬਰ 6 ਅਧੀਨ ਪੈਂਦੇ ਸੰਘਾ ਚੌਕ ਨੇੜੇ ਸਥਿਤ ਨਿੱਜੀ ਹਸਪਤਾਲ ਦੀ ਇਕ ਨਰਸ ਦਾ ਕਤਲ ਕਰ ਦਿੱਤਾ ਗਿਆ ਹੈ ਅਤੇ ਦੂਜੀ ਨਰਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦੋਵੇਂ ਨਰਸਾਂ 'ਤੇ ਹਮਲਾ ਹਸਪਤਾਲ ਦੇ ਹੋਸਟਲ ਦੀ ਛੱਤ 'ਤੇ ਕੀਤਾ ਗਿਆ। ਗੰਭੀਰ ਰੂਪ ਵਿੱਚ ਜ਼ਖਮੀ ਹੋਈ ਇੱਕ ਨਰਸ ਨੂੰ ਘਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

murder

ਜਾਣਕਾਰੀ ਅਨੁਸਾਰ ਤੜਕਸਾਰ ਸੰਘਾ ਚੌਕ ਨੇੜੇ ਸਥਿਤ ਨਿੱਜੀ ਹਸਪਤਾਲ ਵਿੱਚ ਬਣੇ ਹੋਸਟਲ ਦੀ ਛੱਤ ’ਤੇ ਹਫੜਾ-ਦਫੜੀ ਮੱਚ ਗਈ ਹੈ। ਕੁਝ ਅਣਪਛਾਤੇ ਵਿਅਕਤੀਆਂ ਨੇ ਦੋ ਨਰਸਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਹੈ। ਹਮਲੇ ਵਿੱਚ ਬਿਆਸ ਦੀ ਰਹਿਣ ਵਾਲੀ ਬਲਜਿੰਦਰ ਕੌਰ ਦੀ ਮੌਤ ਹੋ ਗਈ ਅਤੇ ਫਗਵਾੜਾ ਦੀ ਰਹਿਣ ਵਾਲੀ ਜੋਤੀ ਦੀ ਹਾਲਤ ਗੰਭੀਰ ਬਣੀ ਹੋਈ ਹੈ।

murder

ਇਹ ਵੀ ਪੜ੍ਹੋ:ਜੰਮੂ-ਕਸ਼ਮੀਰ 'ਚ 1 ਘੰਟੇ 'ਚ 2 ਵਾਰ ਲੱਗੇ ਭੂਚਾਲ ਦੇ ਝਟਕੇ

ਹਸਪਤਾਲ ਵਿੱਚ ਕੰਮ ਕਰਦੀ ਨਰਸ ਨੇ ਦੱਸਿਆ ਕਿ ਬੀਤੇ ਦਿਨ ਨਰਸ ਜੋਤੀ ਦੀ ਤਬੀਅਤ ਠੀਕ ਨਹੀਂ ਸੀ ਜਿਸ ਕਰਕੇ ਉਹ ਕੰਮ ਲਈ ਹੇਠਾਂ ਨਹੀਂ ਆਈ। ਬੀਤੀ ਰਾਤ ਕਰੀਬ 2 ਵਜੇ ਜਦੋਂ ਦੂਸਰੀ ਨਰਸ ਉੱਪਰ ਗਈ ਤਾਂ ਉਸ ਨੇ ਜੋ ਦੇਖਿਆ ਉਸ ਤੋਂ ਉਹ ਹੈਰਾਨ ਰਹਿ ਗਈ। ਜੋਤੀ ਅਤੇ ਬਲਜਿੰਦਰ ਦੋਵੇਂ ਖੂਨ ਨਾਲ ਲੱਥਪੱਥ ਪਏ ਸਨ। ਹਸਪਤਾਲ ਦੇ ਸਟਾਫ਼ ਵੱਲੋਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਘਈ ਹਸਪਤਾਲ ਵਿਖੇ ਬਲਜਿੰਦਰ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਅਤੇ ਜੋਤੀ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ।

murder

ਘਟਨਾ ਦੇ ਕਾਰਨਾਂ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ। ਚਸ਼ਮਦੀਦਾਂ ਮੁਤਾਬਕ ਦੋਵੇਂ ਨਰਸਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਕਾਤਲ ਛੱਤ ਰਾਹੀਂ ਨਰਸਾਂ ਦੇ ਕਮਰੇ ਵਿੱਚ ਦਾਖਲ ਹੋਏ ਸਨ। ਦੱਸਿਆ ਜਾ ਰਿਹਾ ਹੈ ਕਿ ਮੌਕੇ 'ਤੇ ਜਾਂਚ ਦੌਰਾਨ ਤੇਜ਼ਧਾਰ ਹਥਿਆਰ ਦਾ ਟੁੱਟਿਆ ਹੋਇਆ ਟੁਕੜਾ ਵੀ ਮਿਲਿਆ ਹੈ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

(ਪਤਰਸ ਮਸੀਹ ਦੀ ਰਿਪੋਰਟ)

-PTC News

  • Share