Fri, Apr 19, 2024
Whatsapp

ਕੋਟਕਪੂਰਾ ਗੋਲੀਕਾਂਡ ਨਾਲ ਜੁੜੀ ਵੱਡੀ ਖ਼ਬਰ : SIT ਅੱਗੇ ਪੇਸ਼ ਹੋਣਗੇ ਪ੍ਰਕਾਸ਼ ਸਿੰਘ ਬਾਦਲ

Written by  Jagroop Kaur -- June 20th 2021 04:44 PM
ਕੋਟਕਪੂਰਾ ਗੋਲੀਕਾਂਡ ਨਾਲ ਜੁੜੀ ਵੱਡੀ ਖ਼ਬਰ : SIT ਅੱਗੇ ਪੇਸ਼ ਹੋਣਗੇ ਪ੍ਰਕਾਸ਼ ਸਿੰਘ ਬਾਦਲ

ਕੋਟਕਪੂਰਾ ਗੋਲੀਕਾਂਡ ਨਾਲ ਜੁੜੀ ਵੱਡੀ ਖ਼ਬਰ : SIT ਅੱਗੇ ਪੇਸ਼ ਹੋਣਗੇ ਪ੍ਰਕਾਸ਼ ਸਿੰਘ ਬਾਦਲ

ਕੋਟਕਪੂਰਾ ਗੋਲੀਕਾਂਡ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ ਜਿਥੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ 22 ਜੂਨ ਨੂੰ ਸਵੇਰੇ ਸਾਢੇ ਦਸ ਵਜੇ ਚੰਡੀਗੜ੍ਹ ਦੇ ਸੈਕਟਰ 4 'ਚ ਸਥਿਤ ਆਪਣੇ ਸਰਕਾਰੀ ਐਮਐਲਏ ਫਲੈਟ ਤੇ ਐਸਆਈਟੀ ਸਾਹਮਣੇ ਪੇਸ਼ ਹੋਣਗੇ।    Read more :  ਟੋਕੀਓ ਓਲੰਪਿਕ ਖੇਡਾਂ ‘ਚ ਪੰਜਾਬ ਦੀ ਇਕਲੌਤੀ ਮਹਿਲਾ ਖਿਡਾਰੀ ਗੁਰਜੀਤ ਕੌਰ ਵਿਖਾਏਗੀ ਆਪਣੇ ਜੌਹਰ ਬੇਸ਼ੱਕ ਉਨ੍ਹਾਂ ਦੀ ਸਿਹਤ ਅਜੇ ਠੀਕ ਨਹੀਂ ਪਰ ਉਹ ਦੇਸ਼ ਦੇ ਨਾਗਰਿਕ ਵਜੋਂ ਆਪਣੇ ਕਾਨੂੰਨੀ ਤੇ ਸੰਵਿਧਾਨਕ ਫਰਜ਼ ਨਿਭਾਉਣ ਦੇ ਚਾਹਵਾਨ ਹਨ।ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਐਸਆਈਟੀ ਵੱਲੋਂ ਸਾਬਕਾ ਮੁੱਖ ਮੰਤਰੀ ਨੂੰ ਬੁਲਾਇਆ ਗਿਆ ਸੀ ਤਾਂ ਉਨ੍ਹਾਂ ਆਪਣੀ ਖਰਾਬ ਸਿਹਤ ਦਾ ਹਵਾਲਾ ਦਿੰਦਿਆਂ ਕੋਈ ਹੋਰ ਤਰੀਕ ਦੇਣ ਦੀ ਅਪੀਲ ਕੀਤੀ ਸੀ। ਬਾਦਲ ਨੂੰ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਐਸਆਈਟੀ ਵੱਲੋਂ ਬੁਲਾਇਆ ਗਿਆ ਹੈ।Why report naming Parkash Singh Badal is roiling Punjab | Explained  News,The Indian Express ਜ਼ਿਕਰਯੋਗ ਹੈ ਕਿ ਤਬੀਅਤ ਨਾਸਾਜ਼ ਹੋਣ ਦੇ ਬਾਵਜੂਦ ਵੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਐਸ ਆਈ ਟੀ ਅੱਗੇ ਪੇਸ਼ ਹੋਣ ਲਈ ਤਿਆਰ ਹਨ , ਇਸ ਮੌਕੇ ਉਹਨਾਂ ਕੁਹਾ ਕਿ ਦੇਸ਼ ਦੇ ਕਾਨੂੰਨ ਨੂੰ ਮਨਣਾ ਵਾਲੇ ਨਾਗਰਿਕ ਵੱਜੋਂ ਉਹ ਆਪਣਾ ਫਰਜ਼ ਨਿਭਾਉਣਗੇ ਅਤੇ ਉਹ ਐਸ ਆਈ ਟੀ ਅੱਗੇ ਜਰੂਰ ਪੇਸ਼ ਹੋਣਗੇ


Top News view more...

Latest News view more...