ਹੋਰ ਖਬਰਾਂ

ਹਾਈ ਕੋਰਟ ਵੱਲੋਂ ਸੁਮੇਧ ਸੈਣੀ ਨੂੰ ਵੱਡੀ ਰਾਹਤ, ਜ਼ਮੀਨ ਮਾਮਲੇ 'ਚ ਮਿਲੀ ਅਗਾਊਂ ਜ਼ਮਾਨਤ

By Jasmeet Singh -- September 14, 2022 1:12 pm

ਚੰਡੀਗੜ੍ਹ, 14 ਸਤੰਬਰ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਨੂੰ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਚੰਡੀਗੜ੍ਹ ਸਥਿਤ ਸੈਕਟਰ-20 ਦੀ ਰਿਹਾਇਸ਼ੀ ਕੋਠੀ ਮਾਮਲੇ ਵਿੱਚ ਅਗਾਊਂ ਜ਼ਮਾਨਤ ਦੇ ਕੇ ਵੱਡੀ ਰਾਹਤ ਦਿੱਤੀ ਹੈ। ਜ਼ਿਕਰਯੋਗ ਹੈ ਕਿ ਉਕਤ ਮਕਾਨ ਸਾਬਕਾ ਡੀਜੀਪੀ ਦੇ ਇਸ਼ਾਰੇ 'ਤੇ ਜਾਅਲੀ ਦਸਤਾਵੇਜ਼ਾਂ ਰਾਹੀਂ ਖਰੀਦਿਆ ਗਿਆ ਸੀ।

ਵਿਜੀਲੈਂਸ ਵਿਭਾਗ ਨੇ ਇਸ ਮਾਮਲੇ ਦੀ ਜਾਂਚ ਕੀਤੀ ਅਤੇ ਅਦਾਲਤ ਵਿੱਚ ਇੱਕ ਅਰਜ਼ੀ ਦਾਇਰ ਕੀਤੀ, ਜਿਸ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ-1988 ਦੀ ਧਾਰਾ 18 ਏ ਦੇ ਅਨੁਸਾਰ ਅਪਰਾਧਿਕ ਕਾਨੂੰਨ ਸੋਧ ਆਰਡੀਨੈਂਸ-1944 ਦੇ ਉਪਬੰਧਾਂ ਤਹਿਤ ਮਾਮਲਾ ਦਰਜ ਕੀਤਾ ਗਿਆ।

ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਮੁਹਾਲੀ ਵਿਖੇ ਦਰਜ ਐਫ.ਆਈ.ਆਰ ਨੰਬਰ 11 ਦੇ ਮਾਮਲੇ ਵਿੱਚ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ 26 ਅਪ੍ਰੈਲ ਨੂੰ ਮੁਹਾਲੀ ਅਦਾਲਤ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਸੈਣੀ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਜਿਸ ਤੋਂ ਬਾਅਦ ਸੈਣੀ ਨੇ ਹਾਈ ਕੋਰਟ ਦਾ ਰੁੱਖ ਕੀਤਾ।

ਇਹ ਵੀ ਪੜ੍ਹੋ: ਸੁਮੇਧ ਸੈਣੀ ਨੇ ਜ਼ਮਾਨਤ ਲਈ ਕੀਤਾ ਹਾਈ ਕੋਰਟ ਦਾ ਰੁਖ

ਸੁਮੇਧ ਸੈਣੀ ਵੱਲੋਂ ਐਫ.ਆਈ.ਆਰ ਨੰਬਰ 11 ਮਿਤੀ 17.09.2020 ਅਧੀਨ 409, 420, 467, 468, 471, 120-ਬੀ ਆਈ.ਪੀ.ਸੀ. ਤਹਿਤ ਕੇਸ ਵਿੱਚ ਉਸਨੂੰ ਜ਼ਮਾਨਤ ਦੇਣ ਦੀ ਮੰਗ ਕਰਨ ਲਈ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਜਿਸ ਤੋਂ ਬਾਆਦ ਹਾਈ ਕੋਰਟ ਵੱਲੋਂ ਸਤੰਬਰ ਤੱਕ ਸਾਬਕਾ ਡੀਜੀਪੀ ਦੀ ਗ੍ਰਿਫ਼ਤਾਰੀ ਉੱਤੇ ਰੋਕ ਲਗਾ ਦਿੱਤੀ ਗਈ ਸੀ।


-PTC News

  • Share