ਮੁੱਖ ਖਬਰਾਂ

ਹੁਸ਼ਿਆਰਪੁਰ 'ਚ ਲੁੱਟ ਦੀ ਵੱਡੀ ਵਾਰਦਾਤ, ATM 'ਚੋਂ ਚੋਰਾਂ ਨੇ ਲੁੱਟੇ 17 ਲੱਖ ਰੁਪਏ, ਵੇਖੋ VIDEO

By Riya Bawa -- August 27, 2022 11:21 am -- Updated:August 27, 2022 12:58 pm

ਹੁਸ਼ਿਆਰਪੁਰ : ਪੰਜਾਬ ਵਿੱਚ ਚੋਰੀ ਦੀਆਂ ਵਾਰਦਾਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਪੁਲਿਸ ਦੀ ਸਖ਼ਤੀ ਦੇ ਬਾਵਜੂਦ ਚੋਰਾਂ ਦੇ ਹੌਸਲੇ ਬੁਲੰਦ ਹਨ। ਇਸੇ ਕੜੀ ਵਿੱਚ ਹੁਸ਼ਿਆਰਪੁਰ ਦੇ ਮਾਹਿਲਪੁਰ ਬਲਾਕ ਵਿੱਚ ਚੋਰੀ ਦੀ ਇੱਕ ਵੱਡੀ ਘਟਨਾ ਵਾਪਰੀ ਹੈ, ਜਿਸ ਦਾ ਸੀਸੀਟੀਵੀ ਵੀ ਸਾਹਮਣੇ ਆਇਆ ਹੈ।

ATMLOOT

ਬਲਾਕ ਮਾਹਿਲਪੁਰ ਦੇ ਪਿੰਡ ਭਾਮ 'ਚ ਪੰਜਾਬ ਨੈਸ਼ਨਲ ਬੈਂਕ ਦੇ ਬਾਹਰ ਲੱਗੇ ਏ.ਟੀ.ਐੱਮ 'ਚੋਂ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਬਰੇਜ਼ਾ ਕਾਰ ਵਿੱਚ ਆਏ ਤਿੰਨ ਚੋਰਾਂ ਨੇ ਏਟੀਐਮ ਮਸ਼ੀਨ ਨੂੰ ਗੈਸ ਕਟਰ ਨਾਲ ਕੱਟ ਕੇ 17 ਲੱਖ ਰੁਪਏ ਲੁੱਟ ਲਏ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆ ਗਈ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

(ਯੋਗੇਸ਼ ਕੁਮਾਰ ਦੀ ਰਿਪੋਰਟ )

-PTC News

  • Share