Advertisment

ਪ੍ਰਕਾਸ਼ ਪੁਰਬ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਵੱਡਾ ਬਿਆਨ

author-image
Ravinder Singh
Updated On
New Update
ਪ੍ਰਕਾਸ਼ ਪੁਰਬ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਵੱਡਾ ਬਿਆਨ
Advertisment
ਅੰਮ੍ਰਿਤਸਰ : ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ।
Advertisment
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਜੀ ਦਾ ਪ੍ਰਕਾਸ਼ ਪੁਰਬ ਮਨਾਇਆਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜੀਵਨ ਲਾਸਾਨੀ ਹੈ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਉਸ ਵਕਤ ਦੀ ਹਕੂਮਤ ਖ਼ਿਲਾਫ਼ ਚਾਰ ਯੁੱਧ ਲੜੇ ਤੇ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਉਸ ਸਮੇਂ ਲੋਕਾਂ ਦੇ ਮਨਾਂ ਵਿਚ ਧਾਰਨਾ ਬਣੀ ਹੋਈ ਸੀ ਕਿ ਇਸ ਜ਼ਾਲਮ ਮੁਗਲ ਹਕੂਮਤ ਨੂੰ ਕੋਈ ਹਰਾ ਨਹੀਂ ਸਕਦਾ ਪਰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਸਦੀਆਂ ਤੋਂ ਬਣੀ ਇਸ ਧਾਰਨਾ ਨੂੰ ਤੋੜਦਿਆਂ ਜੁਲਮ ਖਿਲਾਫ਼ ਲੜਨ ਦਾ ਉਪਦੇਸ਼ ਦਿੱਤਾ। ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ। ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਵੱਲੋਂ ਛੇਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਲਈ  ਕੌਮ ਦੇ ਨਾਮ ਸੰਦੇਸ਼ ਦਿੱਤਾ। ਜਿਸ ਵਿੱਚ ਕਿਹਾ ਗਿਆ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮ ਨੂੰ ਇਕਜੁੱਟ ਹੋਣਾ ਚਾਹੀਦਾ ਹੈ। ਜਥੇਦਾਰ ਨੇ ਕਿਹਾ ਕਿ ਜਦੋਂ ਛੇਵੇਂ ਪਾਤਸ਼ਾਹ ਗਵਾਲੀਅਰ ਕਿਲ੍ਹੇ ਵਿੱਚ ਬੰਦ ਸਨ ਉਦੋਂ ਗੁਰੂ ਸਾਹਿਬ ਨੇ ਕਿਹਾ ਸੀ ਕਿ ਜੋਂ ਤੱਕ ਉਥੇ ਬੰਦ 52 ਰਾਜਿਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਉਦੋਂ ਤੱਕ ਉਹ ਵੀ ਵੀ ਰਿਹਾਅ ਨਹੀਂ ਹੋਣਗੇ। ਇਸ ਤੋਂ ਬਾਅਦ ਗੁਰੂ ਸਾਹਿਬ 52 ਬੰਦੀ ਰਾਜਿਆਂ ਨੂੰ ਨਾਲ ਲੈ ਕੇ ਆਏ ਸਨ। ਇਸ ਕਰਕੇ ਗੁਰੂ ਸਾਹਿਬ ਨੂੰ ਬੰਦੀ ਛੋੜ ਦਾਤਾ ਕਿਹਾ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਕਾਫੀ ਲੰਮੇ ਸਮੇਂ ਤੋਂ ਸਾਡੇ ਬੰਦੀ ਸਿੰਘ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਹਨ ਜੋ ਕਿ ਆਪਣੀ ਸਜ਼ਾ ਵੀ ਪੂਰੀ ਕਰ ਚੁੱਕੇ ਹਨ। ਇਸ ਦੇ ਬਾਵਜੂਦ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਸਰਕਾਰ ਗ਼ੈਰਸਿੱਖਾਂ ਨੂੰ ਖੁਸ਼ ਕਰਨ ਲਈ ਬੰਦੀ ਸਿੰਘ ਨੂੰ ਰਿਹਾਅ ਨਹੀਂ ਕਰ ਰਹੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਜੀ ਦਾ ਪ੍ਰਕਾਸ਼ ਪੁਰਬ ਮਨਾਇਆਇਸ ਦੇ ਨਾਲ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰੂਦੁਆਰਾ ਜਨਮ ਅਸਥਾਨ ਗੁਰੂ ਕੀ ਵਡਾਲੀ ਵਿਖੇ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਜਿਨ੍ਹਾਂ ਵਿੱਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰੀ ਜੱਥਿਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਜੀ ਦਾ ਪ੍ਰਕਾਸ਼ ਪੁਰਬ ਮਨਾਇਆਕੋਰੋਨਾ ਮਹਾਮਾਰੀ ਦੇ ਪ੍ਰਕੋਪ ਤੇ ਤਪਦੀ ਗਰਮੀ ਦੇ ਬਾਵਜੂਦ ਸੰਗਤ ਨੇ ਵੱਡੀ ਗਿਣਤੀ ਵਿੱਚ ਇਥੇ ਪਹੁੰਚ ਕੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਲਿਆ। ਇਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਅਨੇਕਾਂ ਸ਼੍ਰੋਮਣੀ ਕਮੇਟੀ ਮੈਂਬਰਾਨ, ਪੰਥਕ ਹਸਤੀਆਂ ਤੇ ਵੱਡੀ ਗਿਣਤੀ ਵਿੱਚ ਸੰਗਤ ਨੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਭੋਰਾ ਸਾਹਿਬ ਦੇ ਦਰਸ਼ਨ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸ਼ਾਮ ਵੇਲੇ ਸ੍ਰੀ ਦਰਬਾਰ ਸਾਹਿਬ ਵਿਖੇ ਅਤਿ ਸੁੰਦਰ ਦੀਪਮਾਲਾ ਤੇ ਆਤਿਸ਼ਬਾਜੀ ਕੀਤੀ ਜਾਵੇਗੀ। publive-image ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਵੱਲਾ ਰੋਡ 'ਤੇ ਚੱਲਦੇ ਟਰੱਕ ਨੂੰ ਲੱਗੀ ਅੱਗ-
latestnews prakashpurab giani-harpreet-singh punjabnews celebrate shriguruhargobind sriakaltakht-sahib
Advertisment

Stay updated with the latest news headlines.

Follow us:
Advertisment