Advertisment

ਬਿਕਰਮ ਸਿੰਘ ਮਜੀਠੀਆ ਦਾ ਵੱਡਾ ਬਿਆਨ, ਕਿਹਾ- ਸੰਜੇ ਸਿੰਘ ਦਾ ਹੰਕਾਰ ਵੀ ਜਲਦ ਟੁਟੇਗਾ

author-image
Pardeep Singh
Updated On
New Update
ਬਿਕਰਮ ਸਿੰਘ ਮਜੀਠੀਆ ਦਾ ਵੱਡਾ ਬਿਆਨ, ਕਿਹਾ- ਸੰਜੇ ਸਿੰਘ ਦਾ ਹੰਕਾਰ ਵੀ ਜਲਦ ਟੁਟੇਗਾ
Advertisment
ਅੰਮ੍ਰਿਤਸਰ :ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਮੰਗਲਵਾਰ ਦੁਪਹਿਰ ਅਦਾਲਤ 'ਚ ਪੇਸ਼ ਹੋਏ। ਹਾਲਾਂਕਿ ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ ਇਸ ਵਾਰ ਅਦਾਲਤ ਵਿੱਚ ਨਹੀਂ ਪਹੁੰਚੇ। ਦੱਸ ਦੇਈਏ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ 'ਤੇ  ਇਲਜ਼ਾਮ ਲਗਾਏ ਸਨ। ਇਸ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, 'ਆਪ' ਨੇਤਾ ਸੰਜੇ ਸਿੰਘ, ਆਸ਼ੀਸ਼ ਖੇਤਾਨ 'ਤੇ ਮਾਣਹਾਨੀ ਦਾ ਮਾਮਲਾ ਦਰਜ ਕਰਵਾਇਆ ਸੀ।
Advertisment
ਇਸ ਮੌਕੇ ਬਿਕਰਮ ਸਿੰਘ ਮਜੀਠੀਆ ਦਾ ਕਹਿਣਾ ਹੈ ਕਿ ਜਿੱਤ ਹਮੇਸ਼ਾ ਸੱਚ ਦੀ ਹੁੰਦੀ ਹੈ। ਮਜੀਠੀਆ ਦਾ ਕਹਿਣਾ ਹੈ ਕਿ  ਛੋਟੀ ਸੋਚ ਦਰਸਾਉਂਦਿਆਂ ਕੇਜਰੀਵਾਲ, ਸੰਜੇ ਸਿੰਘ ਤੇ ਅਸ਼ੀਸ਼ ਖੇਤਾਨ ਨੇ ਮੇਰੇ ਉੱਤੇ ਝੂਠੇ ਇਲਜ਼ਾਮ ਲਗਾਏ ਸਨ। ਉਨ੍ਹਾਂ ਨੇ ਕਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਮਾਮਲੇ 'ਤੇ ਮੁਆਫੀ ਮੰਗ ਲਈ ਹੈ। ਇਸ ਦੀ ਸੁਣਵਾਈ 'ਚ ਸੰਜੇ ਸਿੰਘ ਲਗਾਤਾਰ ਅਦਾਲਤ 'ਚ ਪੇਸ਼ ਹੋ ਰਹੇ ਹਨ। ਹਾਲਾਂਕਿ ਇਸ ਵਾਰ ਉਹ ਨਹੀਂ ਆ ਰਿਹਾ। ਉਨ੍ਹਾਂ ਨੇ ਕਿਹਾ ਹੈ ਕਿ ਅਸ਼ੀਸ਼ ਖੇਤਾਨ ਨੇ ਅਦਾਲਤ ਵਿੱਚ ਮੁਆਫੀ ਮੰਗੀ ਸੀ।  ਉਨ੍ਹਾਂ ਨੇ ਕਿਹਾ ਹੈ ਕਿ ਸੰਜੇ ਸਿੰਘ ਦਾ ਹੰਕਾਰ ਵੀ ਜਲਦ ਟੁੱਟੇਗਾ।ਬਿਕਰਮ ਸਿੰਘ ਮਜੀਠੀਆ ਦਾ ਕਹਿਣਾ ਹੈ ਕਿ ਅਦਾਲਤ ਤੋਂ ਉਨ੍ਹਾਂ ਨੂੰ ਇਨਸਾਫ਼ ਮਿਲੇਗਾ। ਵਿਧਾਨ ਸਭਾ ਦੇ ਸਪੈਸ਼ਲ ਇਜਲਾਸ ਦੇ ਨਾਂਅ ਉੱਤੇ ਕਰੋੜਾ ਰੁਪਏ ਬਰਬਾਦ ਕਰਨ ਦਾ ਮਕਸਦ ਸੀ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬੀਆਂ ਨਾਲ ਧੋਖਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਭਗਵੰਤ ਪਾਸੋਂ ਬਹੁਮਤ ਸਪੱਸ਼ਟ ਕਰਨ ਦੀ ਮੰਗ ਕਿਸ ਨੇ ਕੀਤੀ ਹੈ? ਮਜੀਠੀਆਂ ਦਾ ਕਹਿਣਾ ਹੈ ਕਿ ਕਿਸਾਨ ਮਰ ਰਹੇ ਹਨ ਪਰ ਉਸ ਵੱਲ ਸਰਕਾਰ ਦਾ ਕੋਈ ਧਿਆਨ ਨਹੀਂ ਹੈ। ਬਿਕਰਮ ਸਿੰਘ ਮਜੀਠੀਆ ਦਾ ਕਹਿਣਾ ਹੈ ਕਿ ਮੀਂਹ ਕਾਰਨ ਫਸਲਾਂ ਦਾ ਬਹੁਤ ਨੁਕਸਾਨ ਹੋਇਆ ਹੈ ਉਸ ਦੀ ਭਰਪਾਈ ਕੌਣ ਕਰੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਲੰਪੀ ਸਕਿਨ ਬਿਮਾਰੀ ਕਾਰਨ ਲੱਖਾਂ ਪਸ਼ੂ ਮਰ ਚੁੱਕੇ ਹਨ ਸਰਕਾਰ ਪਸ਼ੂ ਪਾਲਕਾਂ ਨੂੰ ਮੁਆਵਜ਼ਾ ਕਿਓਂ ਨਹੀਂ ਦੇ ਰਹੀ ਹੈ। ਮਜੀਠੀਆ ਦਾ ਕਹਿਣਾ ਹੈ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦਾ ਪਾਣੀ ਵੀ ਖੋਹ ਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਭਗਵੰਤ ਮਾਨ ਪੰਜਾਬ ਦੇ ਪਾਣੀ ਨੂੰ ਲੈ ਕੇ ਗਲਤ ਬਿਆਨਬਾਜ਼ੀ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰ ਫੈਲ ਰਿਹਾ ਹੈ ਅਤੇ ਲੋਕ ਸਿਸਟਮ ਤੋਂ ਦੁਖੀ ਹਨ।
%e0%a8%ac%e0%a8%bf%e0%a8%95%e0%a8%b0%e0%a8%ae-%e0%a8%b8%e0%a8%bf%e0%a9%b0%e0%a8%98-%e0%a8%ae%e0%a8%9c%e0%a9%80%e0%a8%a0%e0%a9%80%e0%a8%86-%e0%a8%a6%e0%a8%be-%e0%a8%b5%e0%a9%b1%e0%a8%a1%e0%a8%be %e0%a8%95%e0%a8%bf%e0%a8%b9%e0%a8%be-%e0%a8%b8%e0%a9%b0%e0%a8%9c%e0%a9%87-%e0%a8%b8%e0%a8%bf%e0%a9%b0%e0%a8%98-%e0%a8%a6%e0%a8%be-%e0%a8%b5%e0%a9%80-%e0%a8%b9%e0%a9%b0%e0%a8%95%e0%a8%be%e0%a8%b0
Advertisment

Stay updated with the latest news headlines.

Follow us:
Advertisment