ਦੇਸ਼

ਮਨੀਸ਼ ਸਿਸੋਦੀਆ ਦਾ ਵੱਡਾ ਬਿਆਨ, ਕਿਹਾ- ਕੇਸ ਬੰਦ ਕਰਵਾਉਣ ਲਈ ਭਾਜਪਾ ਨੇ ਮੈਨੂੰ ਦਿੱਤੀ ਆਫਰ

By Pardeep Singh -- August 22, 2022 3:08 pm

ਨਵੀਂ ਦਿੱਲੀ: ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆਂ ਨੇ ਟਵੀਟ ਕਰਕੇ ਭਾਜਪਾ ਉੱਤੇ ਇਲਜ਼ਾਮ ਲਗਾਇਆ ਹੈ ਕਿ ਉਨ੍ਹਾਂ ਨੂੰ ਭਾਜਪਾ ਵੱਲੋਂ ਆਪਣੀ ਪਾਰਟੀ ਵਿੱਚ ਸ਼ਾਮਿਲ ਹੋ ਜਾਣ ਦੀ ਆਫ਼ਰ ਮਿਲੀ ਹੈ। ਮਨੀਸ਼ ਸਿਸੋਦੀਆਂ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਕਿਹਾ ਹੈ ਕਿ ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋ ਜਾਓ ਤੁਹਾਡੇ ਉੱਤੇ ਸੀਬੀਆਈ ਅਤੇ ਈਡੀ ਦੇ ਸਾਰੇ ਕੇਸ ਬੰਦ ਕਰ ਦਿੱਤੇ ਜਾਣਗੇ।

 

ਮਨੀਸ਼ ਸਿਸੋਦੀਆ ਨੇ ਭਾਜਪਾ ਨੂੰ ਜਵਾਬ ਦਿੰਦੇ ਹੋਏ ਕਿਹਾ ਹੈ ਕਿ ਮੈਂ ਮਹਾਰਾਣਾ ਪ੍ਰਤਾਪ ਦਾ ਵੰਸ਼ਜ ਹਾਂ, ਮੈਂ ਰਾਜਪੂਤ ਹਾਂ। ਮੈਂ ਆਪਣਾ ਸਿਰ ਵੱਢ ਲਵਾਂਗਾ ਪਰ ਭ੍ਰਿਸ਼ਟ-ਸਾਜ਼ਿਸ਼ਕਾਰਾਂ ਅੱਗੇ ਨਹੀਂ ਝੁਕਾਂਗਾ। ਮੇਰੇ ਖਿਲਾਫ ਸਾਰੇ ਕੇਸ ਝੂਠੇ ਹਨ, ਤੁਸੀਂ ਜੋ ਕਰਨਾ ਚਾਹੁੰਦੇ ਹੋ ਕਰੋ।

ਉਧਰ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਸਿਸੋਦੀਆ ਉੱਤੇ ਤੰਜ ਕੱਸਦੇ ਹੋਏ ਟਵੀਟ ਵਿੱਚ ਲਿਖਿਆ ਹੈ ਕਿ ਭਾਜਪਾ ਦਾ ਸਭ ਤੋਂ ਛੋਟਾ ਵਰਕਰ ਹੋਣ ਦੇ ਬਾਵਜੂਦ, ਮੈਂ ਮਾਣ ਨਾਲ ਅਤੇ ਪੂਰੇ ਵਿਸ਼ਵਾਸ ਨਾਲ ਕਹਿੰਦਾ ਹਾਂ ਕਿ ਸਿਸੋਦੀਆ ਜੀ ਵਰਗੇ ਨੇਤਾ, ਜੋ ਸ਼ਰਾਬ ਦੀ ਦਲਾਲੀ ਖਾਂਦੇ ਹਨ ਅਤੇ ਝੂਠ ਬੋਲਦੇ ਹਨ ਉਨ੍ਹਾਂ ਦੀ ਬੀਜੇਪੀ ਨੂੰ ਕੋਈ ਲੋੜ ਨਹੀ ਹੈ।

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਹੈ ਕਿ ਮੈਂ ਦੋ ਦਿਨਾਂ ਦੌਰੇ 'ਤੇ ਅਰਵਿੰਦ ਕੇਜਰੀਵਾਲ ਨਾਲ ਗੁਜਰਾਤ ਜਾ ਰਿਹਾ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਦਿੱਲੀ ਵਿੱਚ ਜਿਸ ਤਰ੍ਹਾਂ ਦਾ ਕੰਮ ਚੱਲ ਰਿਹਾ ਹੈ ਅਤੇ ਜਿਸ ਤਰ੍ਹਾਂ ਪੰਜਾਬ ਵਿੱਚ ਕੰਮ ਹੋ ਰਿਹਾ ਹੈ, ਉਸ ਤੋਂ ਪ੍ਰਭਾਵਿਤ ਹੋ ਕੇ ਗੁਜਰਾਤ ਦੇ ਲੋਕ ਕੇਜਰੀਵਾਲ ਨੂੰ ਮੌਕਾ ਦੇਣਾ ਚਾਹੁੰਦੇ ਹਨ। ਕੇਜਰੀਵਾਲ ਦੀ ਸਰਕਾਰ ਦਿਖਾਏਗੀ ਕਿ ਭਾਜਪਾ ਨੇ ਪਿਛਲੇ 27 ਸਾਲਾਂ ਵਿੱਚ ਗੁਜਰਾਤ ਲਈ ਕੀ ਨਹੀਂ ਕੀਤਾ।

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਰਿਹਾਇਸ਼ 'ਤੇ ਸੀਬੀਆਈ ਦੀ ਛਾਪੇਮਾਰੀ

ਇਹ ਵੀ ਪੜ੍ਹੋ:GNDU ਦੇ ਵੀਸੀ ਜਸਪਾਲ ਸੰਧੂ, ਰਜਿਸਟਰਾਰ ਤੇ ਡੀਨ ਦੇ ਖਿਲਾਫ਼ ਵਿਜੀਲੈਂਸ ਜਾਂਚ ਸ਼ੁਰੂ

-PTC News

  • Share