ਕਾਂਗਰਸ ਦੇ CM ਚਿਹਰੇ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਦਾ ਵੱਡਾ ਬਿਆਨ
ਉਨ੍ਹਾਂ ਨੇ ਕਿਹਾ ਹੈ ਕਿ 60 ਵਿਧਾਇਕਾਂ ਵਾਲੀ ਗੱਲ ਕੋਈ ਨਹੀ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਬਣਾਉਣ ਦੇ ਰੋਡਮੈਪ ਦੀ ਵੀ ਕੋਈ ਗੱਲ ਨਹੀਂ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸੀਐਮ ਚਿਹਰਾ ਇਵੇਂ ਦਾ ਹੋਣਾ ਚਾਹੀਦਾ ਹੈ ਜੋ ਲੋਕਾਂ ਦੀ ਜ਼ਿੰਦਗੀ ਨੂੰ ਬਦਲਣ ਵਾਲਾ ਹੋਵੇ।
ਉਨ੍ਹਾਂ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਨੇ ਹਰ ਖੇਤਰ ਵਿੱਚ ਗਿਰਾਵਟ ਲਿਆਂਦੀ ਹੈ ਅਤੇ ਪੰਜਾਬ ਨੂੰ ਮਾਫ਼ੀਆ ਰਾਜ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਵੱਲੋਂ ਕੀਤੇ ਵਾਅਦੇ ਪੂਰੇ ਨਾ ਕੀਤੇ ਗਏ ਤਾਂ ਉਹ ਰਾਜਨੀਤੀ ਛੱਡ ਦੇਣਗੇ। ਉਨ੍ਹਾਂ ਕਿਹਾ ਕਿ ਸਿੱਧੂ ਜੇਕਰ ਕੈਪਟਨ ਅਮਰਿੰਦਰ ਸਿਘ ਨੂੰ ਉਤਾਰ ਸਕਦਾ ਹੈ, ਰੇਤ 'ਤੇ ਵੀ ਲੜ ਸਕਦਾ ਹੈ ਤਾਂ ਉਹ ਅੰਮ੍ਰਿਤਸਰ ਹਲਕਾ ਪੂਰਬੀ ਦੇ ਵਾਸੀਆਂ ਲਈ ਮਾਫ਼ੀਆ ਨਾਲ ਵੀ ਟੱਕਰ ਲੈ ਸਕਦਾ ਹੈ।
ਇਹ ਵੀ ਪੜ੍ਹੋ:ਰਾਮਪੁਰ 'ਚ ਵਾਪਰਿਆ ਭਿਆਨਕ ਹਾਦਸਾ, ਕਾਰ ਪਲਟਣ ਨਾਲ 5 ਦੀ ਮੌਤ
-PTC News