Wed, Apr 24, 2024
Whatsapp

ਛੱਪੜ ਬਣਿਆ ਲੋਕਾਂ ਲਈ ਵੱਡੀ ਮੁਸੀਬਤ, ਅਧਿਕਾਰੀ ਨਹੀਂ ਲੈਂਦੇ ਸਾਰ

Written by  Ravinder Singh -- July 02nd 2022 01:47 PM
ਛੱਪੜ ਬਣਿਆ ਲੋਕਾਂ ਲਈ ਵੱਡੀ ਮੁਸੀਬਤ, ਅਧਿਕਾਰੀ ਨਹੀਂ ਲੈਂਦੇ ਸਾਰ

ਛੱਪੜ ਬਣਿਆ ਲੋਕਾਂ ਲਈ ਵੱਡੀ ਮੁਸੀਬਤ, ਅਧਿਕਾਰੀ ਨਹੀਂ ਲੈਂਦੇ ਸਾਰ

ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਪਿੰਡ ਖੈਰੜ ਰਾਵਲ ਬੱਸੀ ਜਿੱਥੇ ਲੋਕਾਂ ਦੀ ਸਹੂਲਤ ਲਈ ਬਣਾਏ ਛੱਪੜ ਦੇ ਪਾਣੀ ਤੋਂ ਡਾਹਢੇ ਪਰੇਸ਼ਾਨ ਨਜ਼ਰ। ਲੋਕਾਂ ਦੀ ਜ਼ਿੰਦਗੀ ਨਰਕ ਬਣੀ ਹੋਈ ਹੈ। ਇਸ ਤੋਂ ਇਲਾਵਾ ਇਲਾਕੇ ਵਿੱਚ ਗੰਦੇ ਪਾਣੀ ਕਾਰਨ ਭਿਆਨਕ ਬਿਮਾਰੀਆਂ ਫੈਲਣ ਦਾ ਖਦਸ਼ਾ ਵੀ ਹੈ। ਛੱਪੜ ਬਣਿਆ ਲੋਕਾਂ ਲਈ ਵੱਡੀ ਮੁਸੀਬਤ, ਅਧਿਕਾਰੀ ਨਹੀਂ ਲੈਂਦੇ ਸਾਰਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਆਪਣੀ ਇਸ ਸਮੱਸਿਆ ਨੂੰ ਲੈ ਕੇ ਉਹ ਕਈ ਵਾਰ ਪ੍ਰਸ਼ਾਸਨਿਕ ਅਧਿਕਾਰੀਆਂ ਤੱਕ ਪਹੁੰਚ ਕਰ ਚੁੱਕੇ ਹਨ ਪਰ ਉਨ੍ਹਾਂ ਦੀ ਸਮੱਸਿਆ ਜਿਉਂ ਦੀ ਤਿਉਂ ਹੀ ਬਰਕਰਾਰ ਹੈ। ਇਸ ਮੌਕੇ ਲੋਕਾਂ ਨੇ ਨਾਰਾਜ਼ਗੀ ਜ਼ਾਹਿਰ ਕੀਤੀ। ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਵਿੱਚ ਮੌਜੂਦ ਛੱਪੜ ਕਾਰਨ ਜਿੱਥੇ ਪਿੰਡ ਵਾਸੀਆਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਉਥੇ ਹੀ ਬਰਸਾਤੀ ਮੌਸਮ ਦੌਰਾਨ ਘਰਾਂ ਵਿੱਚ ਕਈ ਵਾਰ ਸੱਪ ਵੀ ਵੜ ਜਾਂਦੇ ਨੇ ਤੇ ਛੱਪੜ ਦਾ ਓਵਰਫਲੋ ਪਾਣੀ ਨਾਲ ਲੱਗਦੇ ਖੇਤਾਂ ਵਿੱਚ ਵੀ ਜਾ ਵੜਦਾ ਹੈ ਜਿਸ ਕਾਰਨ ਫਸਲਾਂ ਦਾ ਵੀ ਭਾਰੀ ਨੁਕਸਾਨ ਹੁੰਦਾ ਹੈ। ਛੱਪੜ ਬਣਿਆ ਲੋਕਾਂ ਲਈ ਵੱਡੀ ਮੁਸੀਬਤ, ਅਧਿਕਾਰੀ ਨਹੀਂ ਲੈਂਦੇ ਸਾਰਪਿੰਡ ਵਾਸੀਆਂ ਨੇ ਦੱਸਿਆ ਕਿ ਆਪਣੀ ਇਸ ਸਮੱਸਿਆ ਸਬੰਧੀ ਉਨ੍ਹਾਂ ਵੱਲੋਂ ਪਿੰਡ ਦੇ ਸਰਪੰਚ ਅਤੇ ਹੋਰਨਾਂ ਸੀਨੀਅਰ ਅਧਿਕਾਰੀਆਂ ਤੱਕ ਪਹੁੰਚ ਕਰ ਚੁੱਕੇ ਨੇ ਪਰੰਤੂ ਉਨ੍ਹਾਂ ਦੀ ਸਮੱਸਿਆ ਦਾ ਕੋਈ ਵੀ ਹੱਲ ਨਹੀਂ ਨਿਕਲਿਆ ਤੇ ਪਰਨਾਲਾ ਉਥੇ ਦਾ ਉਥੇ ਹੀ ਖੜ੍ਹਾ ਹੈ। ਪਿੰਡ ਵਾਸੀ ਅਧਿਕਾਰੀਆਂ ਵੱਲੋਂ ਉਨ੍ਹਾਂ ਦੀ ਸਮੱਸਿਆ ਨੂੰ ਹੱਲ ਨਾ ਕਰਨ ਉਤੇ ਕਾਫੀ ਨਿਰਾਸ਼ ਹਨ। ਛੱਪੜ ਬਣਿਆ ਲੋਕਾਂ ਲਈ ਵੱਡੀ ਮੁਸੀਬਤ, ਅਧਿਕਾਰੀ ਨਹੀਂ ਲੈਂਦੇ ਸਾਰਉਨ੍ਹਾਂ ਨੇ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਸਮੱਸਿਆ ਹੱਲ ਕਰਵਾਉਣ ਦੀ ਮੰਗ ਕੀਤੀ। ਇਸ ਮਾਮਲੇ ਨੂੰ ਲੈ ਕੇ ਜਦੋਂ ਬੀਡੀਪੀਓ ਮਾਹਿਲਪੁਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਪ੍ਰਸ਼ਾਸਨ ਦੇ ਧਿਆਨ ਵਿੱਚ ਹੈ ਤੇ ਜਲਦ ਇਸਦਾ ਢੁੱਕਵਾਂ ਹੱਲ ਕੱਢ ਕੇ ਪਿੰਡ ਵਾਸੀਆਂ ਨੂੰ ਰਾਹਤ ਪਹੁੰਚਾਈ ਜਾਵੇਗੀ। -PTC News ਇਹ ਵੀ ਪੜ੍ਹੋ : Coronavirus Updates: ਭਾਰਤ 'ਚ ਫਿਰ ਵਧੇ ਕੋਰੋਨਾ ਦੇ ਮਾਮਲੇ, 17,092 ਨਵੇਂ ਮਾਮਲੇ ਆਏ ਸਾਹਮਣੇ, 29 ਲੋਕਾਂ ਦੀ ਹੋਈ ਮੌਤ


Top News view more...

Latest News view more...