ਬਰਗਾੜੀ ਬੇਅਦਬੀ ਮਾਮਲੇ ਵਿੱਚ ਨਵੀ ਬਣਾਈ ਗਈ ਸਿੱਟ ਨੇ 6 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

By PTC NEWS - May 16, 2021 11:05 pm

ਚੰਡੀਗੜ੍ਹ : ਬਰਗਾੜੀ ਬੇਅਦਬੀ ਮਾਮਲੇ ਵਿੱਚ ਵੱਡੀ ਖ਼ਬਰ ਸਾਹਮਣੇ ਆਈ ਹੈ।ਨਵੀ ਬਣਾਈ ਗਈ ਸਿੱਟ ਨੇ 6 ਵਿਅਕਤੀਆਂ ਨੂੰ ਗ੍ਰਿਫ਼ਤਾਰਕੀਤਾ ਹੈ। ਸੂਤਰਾਂ ਅਨੁਸਾਰ ਗ੍ਰਿਫ਼ਤਾਰ ਵਿਅਕਤੀਆਂ ਦਾ ਡੇਰਾ ਸਿਰਸਾ ਨਾਲ ਸਬੰਧ ਦੱਸਿਆ ਜਾ ਰਿਹਾ ਹੈ।

ਬਰਗਾੜੀ ਬੇਅਦਬੀ ਮਾਮਲੇ ਵਿੱਚ ਵੱਡਾ ਅਪਡੇਟ, ਨਵੀ ਬਣਾਈ ਗਈ ਸਿੱਟ ਨੇ ਛੇ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਵਿਅਕਤੀਆਂ ਵਿੱਚ ਸੁਖਜਿੰਦਰ ਸਿੰਘ ਉਰਫ ਸਨੀ, ਬਲਜੀਤ ਸਿੰਘ ਵਾਸੀ ਸਿੱਖਾਂਵਾਲਾ, ਸ਼ਕਤੀ ਸਿੰਘ ਵਾਸੀ ਡੱਗੋਰੋਮਾਨਾ,ਰਣਜੀਤ ਸਿੰਘ ਉਰਫ ਭੋਲਾ ਵਾਸੀ ਕੋਟਕਪੂਰਾ ਅਤੇ ਨਿਸ਼ਾਨ ਸਿੰਘ ਵਾਸੀ ਕੋਟਕਪੂਰਾ ਸ਼ਾਮਲ ਹਨ।
big-update-in-the-case-of-bargardi-incidence
ਸੂਤਰਾਂ ਅਨੁਸਾਰ ਦੱਸਿਆ ਜਾਂਦਾ ਹੈ ਕਿ ਆਈ.ਜੀ. ,ਐਸ.ਪੀ.ਐਸ. ਦੀ ਅਗਵਾਈ ਵਾਲੀ ਸਿੱਟ ਵੱਲੋਂ ਦੇਰ ਸ਼ਾਮ ਗ੍ਰਿਫ਼ਤਾਰ ਕੀਤੇ  ਵਿਅਕਤੀਆਂ ਦੀ ਗ੍ਰਿਫ਼ਤਾਰੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੇ ਆਧਾਰ 'ਤੇ ਹੋਈ ਹੈ।

adv-img
adv-img