ਬਿਹਾਰ 'ਚ ਵਾਪਰਿਆ ਦਰਦਨਾਕ ਹਾਦਸਾ, ਟਰੱਕ ਅਤੇ ਬੱਸ ਵਿਚਾਲੇ ਹੋਈ ਟੱਕਰ 'ਚ 9 ਮਜ਼ਦੂਰਾਂ ਦੀ ਮੌਤ

By Shanker Badra - May 19, 2020 11:05 am

ਬਿਹਾਰ 'ਚ ਵਾਪਰਿਆ ਦਰਦਨਾਕ ਹਾਦਸਾ, ਟਰੱਕ ਅਤੇ ਬੱਸ ਵਿਚਾਲੇ ਹੋਈ ਟੱਕਰ 'ਚ 9 ਮਜ਼ਦੂਰਾਂ ਦੀ ਮੌਤ:ਪਟਨਾ : ਕੋਰੋਨਾ ਲਾਕਡਾਊਨ ਦੌਰਾਨ ਆਪਣੇ ਘਰਾਂ ਨੂੰ ਵਾਪਸ ਪਰਤ ਰਹੇ ਪ੍ਰਵਾਸੀ ਮਜ਼ਦੂਰਾਂ ਅੱਜ ਸਵੇਰੇ ਸੜਕ ਹਾਦਸੇ ‘ਚ ਸ਼ਿਕਾਰ ਹੋ ਗਏ ਹਨ। ਬਿਹਾਰ ਦੇ ਭਾਗਲਪੁਰ 'ਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੇ ਟਰੱਕ ਦੀ ਬੱਸ ਨਾਲ ਹੋਈ ਭਿਆਨਕਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਵਿੱਚ 9 ਮਜ਼ਦੂਰਾਂ ਦੀ ਮੌਤ ਹੋ ਗਈ ਜਦਕਿ 12 ਹੋਰ ਜ਼ਖਮੀ ਹੋਏ ਹਨ।

ਮਿਲੀ ਜਾਣਕਾਰੀ ਅਨੁਸਾਰ ਟਰੱਕ 'ਤੇ ਸਵਾਰ ਪ੍ਰਵਾਸੀ ਮਜ਼ਦੂਰ ਖਗੜੀਆ ਵੱਲ ਜਾ ਰਹੇ ਸਨ। ਇਸ ਦੌਰਾਨ ਅੰਬੋ ਮੋੜ ਨੇੜੇ ਬੱਸ ਅਤੇ ਟਰੱਕ 'ਚ ਟੱਕਰ ਹੋ ਗਈ ਹੈ। ਇਸ ਹਾਦਸੇ ਤੋਂ ਬਾਅਦ ਟਰੱਕ ਪਲਕ ਕੇ ਸੜਕ ਕਿਨਾਰੇ ਖੱਡ 'ਚ ਡਿੱਗ ਗਿਆ ਹੈ। ਟਰੱਕ 'ਚ ਭਰੇ ਲੋਹੇ ਦੇ ਮੋਟੇ ਰਾਡ ਨਾਲ ਦੱਬਣ ਨਾਲ ਮਜ਼ਦੂਰਾਂ ਦੀ ਮੌਤ ਦਾ ਖਦਸ਼ਾ ਹੈ।

ਇਸ ਦੌਰਾਨ ਸਥਾਨਕ ਅਧਿਕਾਰੀਆਂ ਦਾ ਕਹਿਣਾ ਹੈ ਕਿ 9 ਮਜ਼ਦੂਰਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢ ਲਿਆ ਹੈ, ਬਾਕੀ ਨੂੰ ਵੀ ਕਰੇਨ ਦੀ ਮਦਦ ਨਾਲ ਬਾਹਰ ਕੱਢਣ ਦਾ ਕੰਮ ਜਾਰੀ ਹੈ। ਉਨ੍ਹਾਂ ਦੱਸਿਆ ਕਿ ਬੱਸ 'ਤੇ ਸਵਾਰ 12 ਮਜ਼ਦੂਰ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਨਵਗਛੀਆ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਦੱਸ ਦੇਈਏ ਕਿ ਦੇਸ਼ ਵਿਚ ਕੋਰੋਨਾ ਵਾਇਰਸ ਦੇ ਸੰਕਟ ਕਾਰਨ 24 ਮਾਰਚ ਤੋਂ ਲਾਕਡਾਊਨ ਜਾਰੀ ਹੈ। ਲਾਕਡਾਊਨ ਕਾਰਨ ਦੇਸ਼ ਵਿਚ ਆਵਾਜਾਈ ਸੇਵਾਵਾਂ ਠੱਪ ਹਨ, ਜਿਸ ਦੇ ਚੱਲਦਿਆਂ ਪ੍ਰਵਾਸੀ ਮਜ਼ਦੂਰਾਂ ਦੀ ਪਰੇਸ਼ਾਨੀ ਦਿਨੋਂ-ਦਿਨ ਵਧਦੀ ਜਾ ਰਹੀ ਹੈ। ਹਾਲਾਤ ਤੋਂ ਪਰੇਸ਼ਾਨ ਮਜ਼ਦੂਰ ਪੈਦਲ ਹੀ ਤੁਰਨ ਲਈ ਮਜਬੂਰ ਹਨ ਅਤੇ ਹੁਣ ਤੱਕ ਕਈ ਮਜ਼ਦੂਰ ਹਾਦਸਿਆਂ ਵਿਚ ਮਾਰੇ ਜਾ ਚੁੱਕੇ ਹਨ।
-PTCNews

adv-img
adv-img