Advertisment

ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਪਹੁੰਚੇ ਸੁਲਤਾਨਪੁਰ ਲੋਧੀ , ਗੁਰਦੁਆਰਾ ਬੇਰ ਸਾਹਿਬ ਟੇਕਿਆ ਮੱਥਾ

author-image
Shanker Badra
Updated On
New Update
ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਪਹੁੰਚੇ ਸੁਲਤਾਨਪੁਰ ਲੋਧੀ , ਗੁਰਦੁਆਰਾ ਬੇਰ ਸਾਹਿਬ ਟੇਕਿਆ ਮੱਥਾ
Advertisment
ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਪਹੁੰਚੇ ਸੁਲਤਾਨਪੁਰ ਲੋਧੀ ,ਗੁਰਦੁਆਰਾ ਬੇਰ ਸਾਹਿਬ ਟੇਕਿਆ ਮੱਥਾ:ਸੁਲਤਾਨਪੁਰ ਲੋਧੀ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸੁਲਤਾਨਪੁਰ ਲੋਧੀ ਵਿਖੇ ਕੌਮਾਂਤਰੀ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀ ਸ਼ੁਰੂਆਤ 1 ਨਵੰਬਰ ਤੋਂ ਸੁਲਤਾਨਪੁਰ ਲੋਧੀ ਵਿਖੇ ਹੋ ਗਈ ਹੈ। ਇਹ ਸਮਾਗਮ 13 ਨਵੰਬਰ ਤੱਕ ਜਾਰੀ ਰਹਿਣਗੇ। ਜਿਸ ਦੇ ਲਈ ਦੇਸ਼ਾਂ -ਵਿਦੇਸ਼ਾਂ ਤੋਂ 1 ਲੱਖ ਤੋਂ ਵੀ ਵੱਧ ਸ਼ਰਧਾਲੂ ਹੁਣ ਰੋਜ਼ਾਨਾ ਪਵਿੱਤਰ ਨਗਰ ਸੁਲਤਾਨਪੁਰ ਲੋਧੀ ਪੁੱਜ ਰਹੇ ਹਨ। Bihar CM Nitish Kumar Sultanpur Lodhi , Gurudwara Ber Sahib Ji Arrived ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਪਹੁੰਚੇ ਸੁਲਤਾਨਪੁਰ ਲੋਧੀ ,ਗੁਰਦੁਆਰਾ ਬੇਰ ਸਾਹਿਬ ਟੇਕਿਆ ਮੱਥਾ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਧਾਰਮਿਕ ਸਮਾਗਮਾਂ 'ਚ ਹਾਜ਼ਰੀ ਭਰਨ ਲਈ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅੱਜ ਵਿਸ਼ੇਸ਼ ਜਹਾਜ਼ ਰਾਹੀਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੇ। ਜਿਸ ਤੋਂ ਬਾਅਦ ਉਨ੍ਹਾਂ ਨੇ ਸੁਲਤਾਨਪੁਰ ਲੋਧੀ ਪਹੁੰਚ ਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਤੇ ਹੋਰਨਾਂ ਗੁਰਦੁਆਰਿਆਂ ਵਿਚ ਮੱਥਾ ਟੇਕਿਆ ਹੈ।
Advertisment
Bihar CM Nitish Kumar Sultanpur Lodhi , Gurudwara Ber Sahib Ji Arrived ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਪਹੁੰਚੇ ਸੁਲਤਾਨਪੁਰ ਲੋਧੀ ,ਗੁਰਦੁਆਰਾ ਬੇਰ ਸਾਹਿਬ ਟੇਕਿਆ ਮੱਥਾ ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੁਲਤਾਨਪੁਰ ਲੋਧੀ ਵਿਖੇ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਦਾ ਸੁਆਗਤ ਕੀਤਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ, ਰਾਜ ਮੈਂਬਰ ਬਲਵਿੰਦਰ ਸਿੰਘ ਭੂੰਦੜਵਲੋਂ ਵੀ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਹੈ। ਨਿਤਿਸ਼ ਕੁਮਾਰ ਸੁਲਤਾਨਪੁਰ ਲੋਧੀ ਤੋਂ ਬਾਅਦ ਸ਼ਾਮੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। Bihar CM Nitish Kumar Sultanpur Lodhi , Gurudwara Ber Sahib Ji Arrived ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਪਹੁੰਚੇ ਸੁਲਤਾਨਪੁਰ ਲੋਧੀ ,ਗੁਰਦੁਆਰਾ ਬੇਰ ਸਾਹਿਬ ਟੇਕਿਆ ਮੱਥਾ ਜ਼ਿਕਰਯੋਗ ਹੈ ਕਿ ਦੁਨੀਆਂ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੇ ਸਿੱਖਾਂ ਦੇ ਪਹਿਲੇ ਗੁਰੂ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਵਾਂ ਪ੍ਰਕਾਸ਼ ਦਿਹਾੜਾ ਦੁਨੀਆ ਭਰ 'ਚ ਮਨਾਇਆ ਜਾ ਰਿਹਾ ਹੈ। ਸੁਲਤਾਨਪੁਰ ਲੋਧੀ ਨਾਲ ਗੁਰੂ ਨਾਨਕ ਦੇਵ ਜੀ ਦਾ ਬੜਾ ਗੂੜ੍ਹਾ ਰਿਸ਼ਤਾ ਹੈ। ਬਾਲ ਨਾਨਕ ਨੂੰ ਪਿਤਾ ਦੇ ਗੁੱਸੇ ਤੋਂ ਬਚਾਉਣ ਲਈ ਬੇਬੇ ਨਾਨਕੀ ਭਰਾ ਨੂੰ ਆਪਣੇ ਨਾਲ ਸੁਲਤਾਨਪੁਰ ਲੈ ਆਏ ਸਨ। ਇਥੇ ਗੁਰੂ ਨਾਨਕ ਦੇਵ ਜੀ ਨੇ ਮੋਦੀਖਾਨੇ 'ਚ ਨੌਕਰੀ ਕੀਤੀ ਤੇ ਤੇਰਾ-ਤੇਰਾ ਤੋਲਿਆ। ਗੁਰੂ ਨਾਨਕ ਦੇਵ ਜੀ ਵਲੋਂ ਤੋਲ ਲਈ ਵਰਤੇ ਗਏ ਵੱਟੇ ਤੇ ਉਸ ਵੇਲੇ ਦੇ ਕੁਝ ਸਿੱਕੇ ਅੱਜ ਵੀ ਇਥੇ ਮੌਜੂਦ ਹਨ। ਇਥੇ ਹੀ ਵੇਈਂ 'ਚ ਡੁੱਬਕੀ ਮਗਰੋਂ ਗੁਰੂ ਸਾਹਿਬ ਨੇ ਮੂਲ ਮੰਤਰ ਦਾ ਉਚਾਰਨ ਕੀਤਾ ਸੀ। Bihar CM Nitish Kumar Sultanpur Lodhi , Gurudwara Ber Sahib Ji Arrived ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਪਹੁੰਚੇ ਸੁਲਤਾਨਪੁਰ ਲੋਧੀ ,ਗੁਰਦੁਆਰਾ ਬੇਰ ਸਾਹਿਬ ਟੇਕਿਆ ਮੱਥਾ ਸੁਲਤਾਨਪੁਰ ਲੋਧੀ ਹੀ ਉਹ ਭਾਗਾਂ ਭਰੀ ਥਾਂ ਹੈ, ਜਿਥੋਂ ਗੁਰੂ ਨਾਨਕ ਦੇਵ ਜੀ ਨੇ ਗ੍ਰਹਿਸਤ ਜੀਵਨ ਦੀ ਸ਼ੁਰੂਆਤ ਕੀਤੀ ਸੀ। ਮਾਤਾ ਸੁਲੱਖਣੀ ਜੀ ਨੂੰ ਵਿਆਹੁਣ ਲਈ ਇਸੇ ਥਾਂ ਤੋਂ ਗੁਰੂ ਸਾਹਿਬ ਦੀ ਬਾਰਾਤ ਬਟਾਲੇ ਲਈ ਰਵਾਨਾ ਹੋਈ। ਸੁਲਤਾਨਪੁਰ ਲੋਧੀ 'ਚ ਹੀ ਗੁਰੂ ਸਾਹਿਬ ਦੇ ਘਰ ਦੋ ਪੁੱਤਰਾਂ ਨੇ ਜਨਮ ਲਿਆ, ਜਿਥੇ ਅੱਜ ਕੱਲ ਗੁਰਦੁਆਰਾ ਗੁਰੂ ਕਾ ਬਾਗ ਸੁਸ਼ੋਭਿਤ ਹੈ। ਇਸ ਤੋਂ ਇਲਾਵਾ ਬੇਬੇ ਨਾਨਕੀ ਜੀ ਦਾ ਘਰ ਵੀ ਮੌਜੂਦ ਹੈ, ਜਿਥੇ ਵਿਆਹ ਤੋਂ ਪਹਿਲਾਂ ਲੰਮਾ ਸਮਾਂ ਗੁਰੂ ਨਾਨਕ ਦੇਵੀ ਜੀ ਠਹਿਰੇ ਸਨ। ਦੇਸ਼-ਵਿਦੇਸ਼ਾਂ ਤੋਂ ਸੰਗਤਾਂ ਇਸ ਪਵਿੱਤਰ ਆਸਥਾਨ ਦੇ ਦਰਸ਼ਨਾਂ ਲਈ ਆਉਂਦੀਆਂ ਨੇ ਬਾਬੇ ਨਾਨਕ ਦੇ ਦਰ 'ਤੇ ਸਿਜਦਾ ਕਰ ਖੁਦ ਨੂੰ ਖੁਸ਼ਕਿਸਮਤ ਸਮਝਦੀਆਂ ਹਨ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment