Sat, Apr 20, 2024
Whatsapp

Bihar Election 2020 : ਬਿਹਾਰ ਵਿਧਾਨ ਸਭਾ ਚੋਣਾਂ ਦਾ ਅੱਜ ਆਵੇਗਾ ਨਤੀਜਾ

Written by  Shanker Badra -- November 10th 2020 08:21 AM -- Updated: November 10th 2020 09:05 AM
Bihar Election 2020 : ਬਿਹਾਰ ਵਿਧਾਨ ਸਭਾ ਚੋਣਾਂ ਦਾ ਅੱਜ ਆਵੇਗਾ ਨਤੀਜਾ

Bihar Election 2020 : ਬਿਹਾਰ ਵਿਧਾਨ ਸਭਾ ਚੋਣਾਂ ਦਾ ਅੱਜ ਆਵੇਗਾ ਨਤੀਜਾ

Bihar Election 2020 : ਬਿਹਾਰ ਵਿਧਾਨ ਸਭਾ ਚੋਣਾਂ ਦਾ ਅੱਜ ਆਵੇਗਾ ਨਤੀਜਾ:ਪਟਨਾ : ਬਿਹਾਰ ਵਿਧਾਨ ਸਭਾ ਚੋਣਾਂ 2020 ਲਈ ਪਈਆਂ ਵੋਟਾਂ ਦੀ ਗਿਣਤੀ ਅੱਜ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ ਤੇ 10 ਕੁ ਵਜੇ ਤੱਕ ਰੁਝਾਨ ਆਉਣੇ ਸ਼ੁਰੂ ਹੋ ਜਾਣਗੇ। ਸਭ ਤੋਂ ਪਹਿਲਾਂ ਬੈਲੇਟ ਪੇਪਰ ਰਾਹੀਂ ਪਾਈਆਂ ਗਈਆਂ ਵੋਟਾਂ ਦੀ ਗਿਣਤੀ ਹੋ ਰਹੀ ਹੈ। ਬਿਹਾਰ ਵਿਧਾਨ ਸਭਾ ਦੀਆਂ243 ਸੀਟਾਂ 'ਤੇ 3,755ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਅੱਜ ਹੋਵੇਗਾ।   [caption id="attachment_448019" align="aligncenter" width="700"]Bihar Election Results : Counting of votes begins for 243-member assembly Bihar Election 2020 : ਬਿਹਾਰ ਵਿਧਾਨ ਸਭਾ ਚੋਣਾਂ ਦਾ ਅੱਜ ਆਵੇਗਾ ਨਤੀਜਾ[/caption] ਦਰਅਸਲ 'ਚ ਐਗਜ਼ਿਟ ਪੋਲਾਂ ਨੇ ਰਾਸ਼ਟਰੀ ਜਨਤਾ ਦਲ, ਕਾਂਗਰਸ ਤੇ ਕਮਿਊਨਿਸਟਾਂ ਦੇ ਮਹਾਂਗਠਬੰਧਨ ਦੀ ਸਰਕਾਰ ਬਣਨ ਦੀ ਭਵਿੱਖਬਾਣੀ ਕੀਤੀ ਸੀ ,ਜਦਕਿ ਭਾਜਪਾ ਮੰਨਣ ਨੂੰ ਤਿਆਰ ਨਹੀਂ। ਭਾਜਪਾ ਮੁਤਾਬਕ ਬਿਹਾਰ 'ਚ ਸਰਕਾਰ ਐੱਨ.ਡੀ.ਏ ਦੀ ਹੀ ਰਹੇਗੀ। ਨਿਤੀਸ਼ ਕੁਮਾਰ, ਚਿਰਾਗ ਪਾਸਵਾਨ ਜਾਂ ਫਿਰ ਤੇਜਸਵੀ ਯਾਦਵ, ਮੁੱਖ ਰੂਪ ਨਾਲ ਮੁੱਖ ਮੰਤਰੀ ਦੀ ਦੌੜ 'ਚ ਹਨ। [caption id="attachment_448018" align="aligncenter" width="700"]Bihar Election Results : Counting of votes begins for 243-member assembly Bihar Election 2020 : ਬਿਹਾਰ ਵਿਧਾਨ ਸਭਾ ਚੋਣਾਂ ਦਾ ਅੱਜ ਆਵੇਗਾ ਨਤੀਜਾ[/caption] ਇੱਕ ਪਾਸੇ ਜਿੱਥੇ NDA ਵੱਲੋਂ ਨਿਤੀਸ਼ ਕੁਮਾਰ ਮੁੱਖ ਮੰਤਰੀ ਦੇ ਅਹੁਦੇ ਦੇ ਉਮੀਦਵਾਰ ਹਨ ਅਤੇ ਦੂਜੇ ਪਾਸੇ ਤੇਜਸ਼ਵੀ ਯਾਦਵ ਮਹਾਂਗੱਠਜੋੜ ਵੱਲੋਂ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਹਨ। ਅੱਜ ਪਤਾ ਲੱਗ ਜਾਵੇਗਾ ਕਿ ਬਿਹਾਰ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ। ਇਹ ਵੇਖਣਾ ਦਿਲਚਸਪ ਹੋਵੇਗਾ ਕਿ ਬਿਹਾਰ ਦੀ ਸੱਤਾ ਦੀ ਚਾਬੀ ਕਿਸ ਦੇ ਹੱਥ ਆਉਂਦੀ ਹੈ। [caption id="attachment_448017" align="aligncenter" width="700"]Bihar Election Results : Counting of votes begins for 243-member assembly Bihar Election 2020 : ਬਿਹਾਰ ਵਿਧਾਨ ਸਭਾ ਚੋਣਾਂ ਦਾ ਅੱਜ ਆਵੇਗਾ ਨਤੀਜਾ[/caption] ਦੱਸ ਦੇਈਏ ਕਿ ਬਿਹਾਰ 'ਚ 243 ਸੀਟਾਂ 'ਤੇ ਤਿੰਨ ਪੜਾਵਾਂ 'ਚ ਵੋਟਿੰਗ ਹੋਈ ਸੀ। ਪਹਿਲੇ ਪੜਾਅ ਵਿਚ 16 ਜ਼ਿਲ੍ਹਿਆਂ ਦੀ 71 ਸੀਟਾਂ 'ਤੇ 28 ਅਕਤੂਬਰ ਨੂੰ ਵੋਟਾਂ ਪਈਆਂ ਸਨ। ਦੂਜੇ ਪੜਾਅ 'ਚ 17 ਜ਼ਿਲ੍ਹਿਆਂ ਦੀਆਂ 94 ਸੀਟਾਂ 'ਤੇ ਵੋਟਿੰਗ 3 ਨਵੰਬਰ ਨੂੰ ਹੋਈ ਅਤੇ ਆਖਰੀ ਅਤੇ ਤੀਜੇ ਪੜਾਅ ਵਿਚ 15 ਜ਼ਿਲ੍ਹਿਆਂ 'ਚ 78 ਸੀਟਾਂ 'ਤੇ 7 ਨਵੰਬਰ ਨੂੰ ਵੋਟਾਂ ਪਈਆਂ ਸਨ। [caption id="attachment_448006" align="aligncenter" width="700"]Bihar Election Results : Counting of votes begins for 243-member assembly Bihar Election 2020 : ਬਿਹਾਰ ਵਿਧਾਨ ਸਭਾ ਚੋਣਾਂ ਦਾ ਅੱਜ ਆਵੇਗਾ ਨਤੀਜਾ[/caption] ਬਿਹਾਰ 'ਚ243 ਸੀਟਾਂ 'ਤੇ ਪਈਆਂ ਚੋਣਾਂ ਵਿਚ ਐੱਨ.ਡੀ.ਏ. (ਭਾਜਪਾ, ਜੇ.ਡੀ.ਯੂ.,ਵੀ.ਆਈ.ਪੀ, ਹਮ), ਮਹਾਂਗਠਜੋੜ (ਰਾਜਦ, ਕਾਂਗਰਸ, ਖੱਬੇ ਪੱਖੀ ਪਾਰਟੀ), ਗਰੈਂਡ ਯੂਨਾਈਟੇਡ ਸੈਕਯੂਲਰ ਫਰੰਟ, ਲੋਜਪਾ ਸਮੇਤ ਹੋਰ ਦਲ ਮੈਦਾਨ ਵਿਚ ਹਨ। ਹੁਣ ਸਾਰਿਆਂ ਦੀਆਂ ਨਜ਼ਰਾਂ ਅੱਜ ਆਉਣ ਵਾਲੇ ਚੋਣ ਨਤੀਜਿਆਂ 'ਤੇ ਟਿਕੀਆਂ ਹਨ। ਦੱਸਣਯੋਗ ਹੈ ਕਿ ਵਿਧਾਨ ਸਭਾ ਵਿਚ ਬਹੁਮੱਤ ਹਾਸਲ ਕਰਨ ਲਈ 122 ਸੀਟਾਂ ਦੀ ਲੋੜ ਹੈ। -PTCNews


Top News view more...

Latest News view more...