ਬਿਹਾਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਮੀਦਵਾਰ ਦੀ ਗੋਲੀਆਂ ਮਾਰ ਕੇ ਹੱਤਿਆ
ਬਿਹਾਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਮੀਦਵਾਰ ਦੀ ਗੋਲੀਆਂ ਮਾਰ ਕੇ ਹੱਤਿਆ:ਬਿਹਾਰ : ਬਿਹਾਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਜਾਰੀ ਹੈ। ਇਸ ਦੌਰਾਨ ਕਈ ਵੱਡੇ ਨੇਤਾ ਚੋਣ ਮੁਹਿੰਮ ਵਿਚ ਜੁਟੇ ਹੋਏ ਹਨ। ਬਿਹਾਰ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਇਕ ਵਾਰ ਫਿਰ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ।
ਬਿਹਾਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਮੀਦਵਾਰ ਦੀ ਗੋਲੀਆਂ ਮਾਰ ਕੇ ਹੱਤਿਆ
ਜਿੱਥੇ ਸ਼ਿਵਹਰ ਜ਼ਿਲ੍ਹੇ ਵਿਚ ਜਨਤਾ ਦਲ ਰਾਸ਼ਟਰਵਾਦੀ ਦੇ ਉਮੀਦਵਾਰ ਸ੍ਰੀਨਰਾਇਣ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਸ ਵਾਰਦਾਤ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ।
ਬਿਹਾਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਮੀਦਵਾਰ ਦੀ ਗੋਲੀਆਂ ਮਾਰ ਕੇ ਹੱਤਿਆ
ਦੱਸਿਆ ਜਾ ਰਿਹਾ ਹੈ ਕਿ ਉਮੀਦਵਾਰ ਸ੍ਰੀਨਰਾਇਣ ਸਿੰਘ ਆਪਣੇ ਸਮਰਥਕਾਂ ਨਾਲ ਜਨ ਸੰਪਰਕ ਮੁਹਿੰਮ 'ਤੇ ਨਿਕਲੇ ਸਨ ,ਇਸ ਦੌਰਾਨ ਉਸਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ।
ਬਿਹਾਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਮੀਦਵਾਰ ਦੀ ਗੋਲੀਆਂ ਮਾਰ ਕੇ ਹੱਤਿਆ
ਦੱਸ ਦੇਈਏ ਕਿ ਬਿਹਾਰ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਦੀ ਵੋਟਿੰਗ 28 ਅਕਤੂਬਰ ਨੂੰ, ਦੂਜੇ ਪੜਾਅ ਦੀ ਵੋਟਿੰਗ 3 ਨਵੰਬਰ ਨੂੰ ਅਤੇ ਆਖਰੀ ਪੜਾਅ ਦੀ ਵੋਟਿੰਗ 7 ਨਵੰਬਰ ਨੂੰ ਵੋਟਿੰਗ ਹੋਵੇਗੀ। ਇਸ ਦੌਰਾਨ ਇਨ੍ਹਾਂ ਚੋਣਾਂ ਦੇ ਨਤੀਜੇ 10 ਨਵੰਬਰ ਨੂੰ ਐਲਾਨੇ ਜਾਣਗੇ।
-PTCNews