ਬਿਜਲੀ ਗੁੱਲ, ਪੰਜਾਬ 'ਚ ਥਾਂ-ਥਾਂ ਹੋ ਰਹੇ ਹਨ ਰੋਸ ਪ੍ਰਦਰਸ਼ਨ, ਵੇਖੋ ਖਾਸ ਤਸਵੀਰਾਂ
ਚੰਡੀਗੜ੍ਹ: ਪੰਜਾਬ ਵਿੱਚ ਬਿਜਲੀ ਦਾ ਸੰਕਟ ਚੱਲ ਰਿਹਾ ਹੈ ਕਿਉਂਕਿ 15 ਯੂਨਿਟਾਂ ਵਿਚੋਂ 10 ਯੂਨਿਟ ਹੀ ਵਰਕਿੰਗ ਵਿੱਚ ਹਨ। ਪੰਜਾਬ ਵਿੱਚ ਬਿਜਲੀ ਦਾ ਸੰਕਟ ਕੋਲੋ ਦੀ ਘਾਟ ਹੋਣ ਕਾਰਨ ਹੈ। ਉਥੇ ਹੀ ਪੰਜਾਬ ਵਿੱਚ 2 ਯੂਨਿਟ ਤਕਨੀਕੀ ਖਰਾਬੀ ਕਰਕੇ ਹੀ ਬੰਦ ਪਏ ਸਨ। ਬਿਜਲੀ ਦੇ ਲੰਬੇ ਕੱਟ ਲੱਗਣ ਕਾਰਨ ਪੰਜਾਬ ਦੇ ਲੋਕ ਪਰੇਸ਼ਾਨ ਹੋ ਰਹੇ ਹਨ। ਦੂਜੇ ਪਾਸੇ ਗਰਮੀ ਵੱਧਣ ਕਾਰਨ ਲੋਕ ਪਰੇਸ਼ਾਨ ਹਨ। ਬਿਜਲੀ ਦੀ ਘਾਟ ਹੋਣ ਕਾਰਨ ਪੰਜਾਬ ਬਿਜਲੀ ਬੋਰਡ ਕੱਟ ਲਗਾ ਰਿਹਾ ਹੈ। ਕਿਸਾਨਾਂ ਨੂੰ ਮੂੰਗੀ ਅਤੇ ਮੱਕੀ ਦੀ ਫਸਲ ਨੂੰ ਪਾਲਣ ਲਈ ਪਾਣੀ ਦੀ ਲੋੜ ਹੈ ਪਰ ਬਿਜਲੀ ਦੀ ਘਾਟ ਹੋਣ ਕਾਰਨ ਪਾਣੀ ਨਹੀਂ ਲੱਗ ਰਿਹਾ ਹੈ। ਇਸ ਕਰਕੇ ਕਿਸਾਨਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੰਮ੍ਰਿਤਸਰ ਦੇ ਗੇਟ ਅੱਗੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਆਗੂ ਦਾ ਕਹਿਣਾ ਹੈ ਕਿ ਅਸੀਂ ਇੱਥੇ ਬਿਜਲੀ ਦੇ ਕੱਟਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਪਾਣੀ ਦੀ ਘਾਟ ਕਾਰਨ ਫਸਲਾਂ ਸੁੱਕ ਰਹੀਆ ਹਨ।ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਵੀ ਪੰਜਾਬ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਉਥੇ ਹੀ ਖਰੜ ਵਿੱਚ ਬਿਜਲੀ ਦੇ ਲੰਬੇ ਕੱਟਣ ਲੱਗਣ ਕਾਰਨ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖਰੜ ਵਿੱਚ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਵੱਲੋਂ ਹਰਭਜਨ ਸਿੰਘ ਈਟੀਓ ਨੂੰ ਮੰਗ ਪੱਤਰ ਦੇਣ ਆਏ ਹਾਂ। ਇਹ ਵੀ ਪੜ੍ਹੋ:ਪੰਜਾਬ ਸਰਕਾਰ ਨੇ ਮੁਲਾਜ਼ਮਾਂ ਲਈ ਕੀਤਾ ਵੱਡਾ ਐਲਾਨ, 26 ਸਾਲਾਂ ਬਾਅਦ ਮੁੜ ਲਾਗੂ ਕੀਤੀ ਪਾਲਿਸੀ -PTC News