ਬੀਕਾਨੇਰ ਦੇ ਕੈਂਸਰ ਹਸਪਤਾਲ ‘ਚ ਲੰਗਰ ਨੂੰ ਬੰਦ ਕਰਨ ਦਾ ਮਾਮਲਾ: ਰਾਜਸਥਾਨ ਦੇ ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਭੇਜਿਆ ਪੱਤਰ

Bikaner cancer hospital Langer closureCase: Rajasthan CM send letter to Union Minister Harsimrat Kaur Badal
ਬੀਕਾਨੇਰ ਦੇ ਕੈਂਸਰ ਹਸਪਤਾਲ 'ਚਲੰਗਰ ਨੂੰ ਬੰਦ ਕਰਨ ਦਾ ਮਾਮਲਾ: ਰਾਜਸਥਾਨ ਦੇ ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਭੇਜਿਆ ਪੱਤਰ

ਬੀਕਾਨੇਰ ਦੇ ਕੈਂਸਰ ਹਸਪਤਾਲ ‘ਚ ਲੰਗਰ ਨੂੰ ਬੰਦ ਕਰਨ ਦਾ ਮਾਮਲਾ: ਰਾਜਸਥਾਨ ਦੇ ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਭੇਜਿਆ ਪੱਤਰ:ਚੰਡੀਗੜ੍ਹ : ਹਲਕਾ ਤਲਵੰਡੀ ਸਾਬੋ ਦੇ 15 ਪਿੰਡਾਂ ਦੇ ਲੋਕਾਂ ਵਲੋਂ ਪਿਛਲੇ ਕਈ ਸਾਲਾਂ ਤੋਂ ਰਾਜਸਥਾਨ ਦੇ ਬੀਕਾਨੇਰ ‘ਚ ਕੈਂਸਰ ਹਸਪਤਾਲ ‘ਚ ਚਲਾਏ ਜਾ ਰਹੇ ਲੰਗਰ ਨੂੰ ਬੰਦ ਕਰਨ ਦੀਆਂ ਖ਼ਬਰਾਂ ਲਗਤਾਰ ਸਾਹਮਣੇ ਆਈਆਂ ਸਨ। ਸਰਕਾਰ ਦੇ ਇਸ ਹੁਕਮ ਕਾਰਨ ਹਲਕੇ ਦੇ ਲੋਕਾਂ ‘ਚ ਰੋਸ ਪਾਇਆ ਜਾ ਰਿਹਾ ਸੀ। ਇਸ ਮਾਮਲੇ ਨੂੰ ਲੈ ਕੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਰਾਜਸਥਾਨ ਨੂੰ ਚਿੱਠੀ ਲਿਖ ਕੇ ਲੰਗਰ ਨੂੰ ਮੁੜ ਬਹਾਲ ਕਰਨ ਦੀ ਮੰਗ ਕੀਤੀ ਸੀ।

Bikaner cancer hospital Langer closureCase: Rajasthan CM send letter to Union Minister Harsimrat Kaur Badal
ਬੀਕਾਨੇਰ ਦੇ ਕੈਂਸਰ ਹਸਪਤਾਲ ‘ਚਲੰਗਰ ਨੂੰ ਬੰਦ ਕਰਨ ਦਾ ਮਾਮਲਾ: ਰਾਜਸਥਾਨ ਦੇ ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਭੇਜਿਆ ਪੱਤਰ

ਹਲਕਾ ਤਲਵੰਡੀ ਸਾਬੋ ਦੇ ਪਿੰਡਾਂ ਵੱਲੋਂ ਰਾਜਸਥਾਨ ਦੇ ਬੀਕਾਨੇਰ ‘ਚ ਚਲਾਏ ਜਾ ਰਹੇ ਲੰਗਰ ਨੂੰ ਬੰਦ ਕਰਨ ਦੇ ਮੁੱਦੇ ‘ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਅੱਜ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਜਵਾਬੀ ਪੱਤਰ ਭੇਜ ਕੇ ਭਰੋਸਾ ਦਿੱਤਾ ਹੈ ਕਿ ਮਾਮਲੇ ਵਿਚ ਸੰਬੰਧਿਤ ਅਥਾਰਿਟੀ ਨੂੰ ਬਣਦੀ ਕਾਰਵਾਈ ਦੀ ਹਿਦਾਇਤ ਕਰ ਦਿੱਤੀ ਹੈ। ਜਿਸ ਤੋਂ ਬਾਅਦਹਰਸਿਮਰਤ ਕੌਰ ਬਾਦਲ ਨੇ ਵੀਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦਾ ਧੰਨਵਾਦ ਕਰਦਿਆਂ ਟਵੀਟ ਕੀਤਾ ਹੈ।

Bikaner cancer hospital Langer closureCase: Rajasthan CM send letter to Union Minister Harsimrat Kaur Badal
ਬੀਕਾਨੇਰ ਦੇ ਕੈਂਸਰ ਹਸਪਤਾਲ ‘ਚਲੰਗਰ ਨੂੰ ਬੰਦ ਕਰਨ ਦਾ ਮਾਮਲਾ: ਰਾਜਸਥਾਨ ਦੇ ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਭੇਜਿਆ ਪੱਤਰ

ਦੱਸ ਦੇਈਏ ਕਿ ਲੰਗਰ ਕਮੇਟੀ ਵੱਲੋਂ ਪਿਛਲੇ ਦਿਨੀਂ ਸਾਰਾ ਮਾਮਲਾ ਬਠਿੰਡਾ ਤੋਂ ਲੋਕ ਸਭਾ ਮੈਂਬਰ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਧਿਆਨ ‘ਚ ਲਿਆਂਦਾ ਸੀ ,ਜਿਸ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਲਿਖੀ ਚਿੱਠੀ ‘ਚ ਬੀਕਾਨੇਰ ਕੈਂਸਰ ਹਸਪਤਾਲ ‘ਚਪਿਛਲੇ 6 ਸਾਲਾਂ ਤੋਂ ਚਲਾਏ ਜਾ ਰਹੇ ਲੰਗਰ ਨੂੰ ਪ੍ਰਸ਼ਾਸਨ ਵੱਲੋਂ ਬੰਦ ਕਰਵਾਉਣ ਅਤੇ ਸ਼ੈੱਡ ਪੁਟਵਾਉਣ ਦੀ ਘਟਨਾ ਨੂੰ ਗਲਤ ਕਰਾਰ ਦਿੰਦਿਆਂ ਮੁੱਖ ਮੰਤਰੀ ਨੂੰ ਦੱਸਿਆ ਸੀ।

Bikaner cancer hospital Langer closureCase: Rajasthan CM send letter to Union Minister Harsimrat Kaur Badal
ਬੀਕਾਨੇਰ ਦੇ ਕੈਂਸਰ ਹਸਪਤਾਲ ‘ਚਲੰਗਰ ਨੂੰ ਬੰਦ ਕਰਨ ਦਾ ਮਾਮਲਾ: ਰਾਜਸਥਾਨ ਦੇ ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਭੇਜਿਆ ਪੱਤਰ

ਉਨ੍ਹਾਂ ਲਿਖਿਆ ਸੀ ਕਿ ਲੰਗਰ ਬੰਦ ਹੋਣ ਨਾਲ ਸਭ ਤੋਂ ਵੱਡੀ ਪ੍ਰੇਸ਼ਾਨੀ ਲੋੜਵੰਦ ਮਰੀਜਾਂ ਨੂੰ ਆਵੇਗੀ। ਬੀਬੀ ਬਾਦਲ ਨੇ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਸੀ ਕਿ ਉਹ ਖੁਦ ਸਾਡੇ ਹਲਕੇ ਦੇ ਲੋਕਾਂ ਵੱਲੋਂ ਚਲਾਏ ਜਾ ਰਹੇ ਲੰਗਰ ਨੂੰ ਬਹਾਲ ਕਰਵਾਉਣ ਤਾਂਕਿ ਉੱਥੇ ਇਲਾਜ ਕਰਵਾਉਣ ਆਉਂਦੇ ਲੋਕਾਂ ਨੂੰ ਖਾਣੇ ਦੀ ਮੁਸ਼ਕਿਲ ਨਾ ਆਵੇ। ਮੁੱਖ ਮੰਤਰੀ ਰਾਜਸਥਾਨ ਸ਼੍ਰੀ ਅਸ਼ੋਕ ਗਹਿਲੋਤ ਜੀ ਇਸ ਸੇਵਾ ਨਾਲ ਜੁੜੀਆਂ ਭਾਵਨਾਵਾਂ ਨੂੰ ਸਮਝ ਕੇ ਇਸ ਦੀ ਬਹਾਲੀ ਯਕੀਨੀ ਬਣਾਉਣ।
-PTCNews