Advertisment

ਬਿਕਰਮ ਮਜੀਠੀਆ ਨੇ ਕਮਲ ਨਾਥ ਸਰਕਾਰ ਖ਼ਿਲਾਫ ਵਿਧਾਨ ਸਭਾ ਵਿਚ ਨਿੰਦਾ ਪ੍ਰਸਤਾਵ ਪਾਸ ਕਰਨ ਦੀ ਕੀਤੀ ਮੰਗ

author-image
PTC NEWS
Updated On
New Update
ਬਿਕਰਮ ਮਜੀਠੀਆ ਨੇ ਕਮਲ ਨਾਥ ਸਰਕਾਰ ਖ਼ਿਲਾਫ ਵਿਧਾਨ ਸਭਾ ਵਿਚ ਨਿੰਦਾ ਪ੍ਰਸਤਾਵ ਪਾਸ ਕਰਨ ਦੀ ਕੀਤੀ ਮੰਗ
Advertisment
ਕਿਹਾ ਕਿ 18 ਸਾਲ ਦੇ ਸਿੱਖ ਲੜਕੇ ਨੂੰ ਦਸਤਾਰ ਉਤਾਰਨ ਲਈ ਮਜ਼ਬੂਰ ਕਰਕੇ ਮਾਨਸਿਕ ਪੀੜਾ ਦਾ ਸ਼ਿਕਾਰ ਬਣਾਇਆ ਚੰਡੀਗੜ੍ਹ: ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਇੱਕ 18 ਸਾਲ ਦੇ ਲੜਕੇ ਨੂੰ 12ਵੀਂ ਕਲਾਸ ਦੀ ਬੋਰਡ ਦੀ ਪ੍ਰੀਖਿਆ ਦੌਰਾਨ ਦਸਤਾਰ ਲਾਹੁਣ ਲਈ ਮਜ਼ਬੂਰ ਕਰਕੇ ਮਾਨਸਿਕ ਪੀੜਾ ਦਾ ਸ਼ਿਕਾਰ ਬਣਾਉਣ ਲਈ ਮੱਧ ਪ੍ਰਦੇਸ਼ ਦੀ ਕਮਲ ਨਾਥ ਦੀ ਅਗਵਾਈ ਵਾਲੀ ਸਰਕਾਰ ਖਿਲਾਫ ਵਿਧਾਨ ਸਭਾ ਵਿਚ ਇੱਕ ਨਿੰਦਾ ਪ੍ਰਸਤਾਵ ਪਾਸ ਕੀਤਾ ਜਾਵੇ। ਵਿਧਾਨ ਸਭਾ ਵਿਚ ਸਿਫਰ ਕਾਲ ਦੌਰਾਨ ਇਸ ਸੰਵੇਦਨਸ਼ੀਲ ਮੁੱਦੇ ਨੂੰ ਉਠਾਉਂਦਿਆਂ ਸਰਦਾਰ ਮਜੀਠੀਆ ਨੇ ਇਸ ਘਟਨਾ ਦੀ ਨਿਖੇਧੀ ਲਈ ਸਦਨ ਵਿਚ ਮਤਾ ਪਾਸ ਕਰਨ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਇਸ ਕਾਰਵਾਈ ਲਈ ਕਮਲ ਨਾਥ ਨੂੰ ਬਰਖਾਸਤ ਕਰਨਾ ਚਾਹੀਦਾ ਹੈ। publive-image ਉਹਨਾਂ ਕਿਹਾ ਕਿ ਮੱਧ ਪ੍ਰਦੇਸ਼ ਦੇ ਧਰ ਜ਼ਿਲ੍ਹੇ ਦੇ ਇੱਕ ਸਿੱਖ ਲੜਕੇ ਨੇ ਬਿਆਨ ਦਿੱਤਾ ਹੈ ਕਿ ਉਸ ਨੂੰ ਮੱਧ ਪ੍ਰਦੇਸ਼ ਸਿੱਖਿਆ ਬੋਰਡ ਦੀ ਇੱਕ ਨੀਤੀ ਤਹਿਤ ਇਸ ਢੰਗ ਨਾਲ ਅਪਮਾਨਿਤ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਕਮਲ ਨਾਥ ਜੋ ਕਿ 1984 ਕਤਲੇਆਮ ਲਈ ਦੋਸ਼ੀ ਹੈ, ਅਤੇ ਹਜ਼ਾਰਾਂ ਸਿੱਖਾਂ ਨੂੰ ਬੇਘਰ ਕਰਨ ਲਈ ਜ਼ਿੰਮੇਵਾਰ ਹੈ, ਇਸ ਘਿਨੌਣੀ ਕਾਰਵਾਈ ਪਿੱਛੇ ਵੀ ਉਸ ਦਾ ਹੀ ਹੱਥ ਹੈ। publive-image -PTC News -
shiromani-akali-dal punjabi-news latest-punjabi-news-bikram-majithia-demands
Advertisment

Stay updated with the latest news headlines.

Follow us:
Advertisment