Mon, Apr 29, 2024
Whatsapp

ਬਿਕਰਮ ਮਜੀਠੀਆ ਨੇ ਮੁੱਲਾਂਪੁਰ 'ਚ ਕੈਂਸਰ ਹਸਪਤਾਲ ਦੇ ਸ਼ੁਰੂ ਹੋਣ 'ਤੇ ਜਤਾਈ ਖੁਸ਼ੀ

Written by  Riya Bawa -- August 24th 2022 11:36 AM -- Updated: August 24th 2022 12:11 PM
ਬਿਕਰਮ ਮਜੀਠੀਆ ਨੇ ਮੁੱਲਾਂਪੁਰ 'ਚ ਕੈਂਸਰ ਹਸਪਤਾਲ ਦੇ ਸ਼ੁਰੂ ਹੋਣ 'ਤੇ ਜਤਾਈ ਖੁਸ਼ੀ

ਬਿਕਰਮ ਮਜੀਠੀਆ ਨੇ ਮੁੱਲਾਂਪੁਰ 'ਚ ਕੈਂਸਰ ਹਸਪਤਾਲ ਦੇ ਸ਼ੁਰੂ ਹੋਣ 'ਤੇ ਜਤਾਈ ਖੁਸ਼ੀ

ਚੰਡੀਗੜ੍ਹ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੌਰੇ 'ਤੇ ਹਨ। ਉਹ ਨਿਊ ਚੰਡੀਗੜ੍ਹ ਮੁੱਲਾਂਪੁਰ ਵਿਖੇ ਹੋਮੀ ਭਾਭਾ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦਾ ਉਦਘਾਟਨ ਕਰਨਗੇ। ਕੈਂਸਰ ਨਾਲ ਜੂਝ ਰਹੇ ਪੰਜਾਬ ਦੇ ਮਾਲਵਾ ਖੇਤਰ ਲਈ ਇਹ ਹਸਪਤਾਲ ਵੱਡੀ ਰਾਹਤ ਸਾਬਤ ਹੋਵੇਗਾ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰਦਿਆਂ ਕਿਹਾ,"ਸਮੂਹ ਪੰਜਾਬੀਆਂ ਨੂੰ ਅੱਜ ਉਸ ਸਪਨੇ ਦੇ ਪੂਰੇ ਹੋਣ ਦੀ ਵਧਾਈ, ਜਿਸ ਦੀ ਸ਼ੁਰੂਆਤ 30 ਦਸੰਬਰ 2013 ਵਿੱਚ ਹੋਮੀ ਭਾਭਾ ਕੈਂਸਰ ਰਿਸਰਚ ਸੈਂਟਰ ਦੇ ਰੂਪ ਵਿੱਚ ਉਸ ਸਮੇਂ ਦੀ ਪੰਜਾਬ ਦੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਵੱਲੋਂ ਕੀਤੀ ਗਈ ਸੀ।"

ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਮੁੱਚੀ ਪਾਰਟੀ ਵੱਲੋਂ ਅਨੇਕਾਂ ਵਿਸ਼ਵ -ਪੱਧਰੀ ਕੈਂਸਰ ਹਸਪਤਾਲਾਂ ਦਾ ਦੇਸ਼- ਵਿਦੇਸ਼ ਵਿੱਚ ਨਰੀਖਣ ਕਰਨ ਤੋਂ ਬਾਅਦ ਅਕਾਲੀ ਸਰਕਾਰ ਵੱਲੋਂ ਵਸਾਏ ਗਏ ਨਿਊ ਚੰਡੀਗੜ੍ਹ ਦੇ ਖੂਬਸੂਰਤ ਇਲਾਕੇ ਵਿੱਚ ਪੰਜਾਬ ਸਰਕਾਰ ਵੱਲੋਂ ਇਸ ਹਸਪਤਾਲ ਲਈ 50 ਏਕੜ ਜ਼ਮੀਨ ਅਲਾਟ ਕੀਤੀ ਗਈ। 30 ਦਸੰਬਰ 2013 ਨੂੰ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਪਾਸੋਂ ਇਸ ਹਸਪਤਾਲ ਦਾ ਨੀਂਹ ਪੱਥਰ ਰਖਵਾਇਆ ਗਿਆ। BikramSinghMajithia ਅਜੌਕੇ ਸਮੇਂ ਵਿੱਚ ਜਦੋਂ ਕੈਂਸਰ ਵਰਗੀ ਨਾਮੁਰਾਦ ਤੇ ਘਾਤਕ ਬਿਮਾਰੀ ਦਾ ਇਲਾਜ ਆਮ ਬੰਦੇ ਦੀ ਵਿੱਤ ਤੋਂ ਬਾਹਰ ਹੈ, ਅਜਿਹੇ ਸਮੇਂ 'ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜੀ ਦੇ ਸੁਪਨੇ ਮੁਤਾਬਕ ਇਹ ਹਸਪਤਾਲ ਪੰਜਾਬ ਅਤੇ ਇਸਦੇ ਨਾਲ ਲਗਦੇ ਸੂਬਿਆਂ ਦੇ ਮਰੀਜ਼ਾਂ ਨੂੰ ਸਸਤਾ, ਵਧੀਆ ਤੇ ਵਿਸ਼ਵ ਪੱਧਰੀ ਇਲਾਜ ਮੁਹੱਈਆ ਕਰਵਾਏਗਾ। BikramSinghMajithia ਇਹ ਵੀ ਪੜ੍ਹੋਸਿੱਧੂ ਮੂਸੇਵਾਲਾ ਦੇ ਪਿਤਾ ਨੇ ਬਣਾਇਆ 'Twitter' ਅਕਾਊਂਟ, ਤੇਜ਼ੀ ਨਾਲ ਵੱਧ ਰਹੇ 'Followers ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਇਸ ਨੂੰ 660 ਕਰੋੜ ਦੀ ਲਾਗਤ ਨਾਲ ਬਣਾਇਆ ਹੈ। 300 ਬਿਸਤਰਿਆਂ ਦੀ ਸਮਰੱਥਾ ਵਾਲਾ ਇਹ ਹਸਪਤਾਲ ਕੈਂਸਰ ਦੇ ਇਲਾਜ ਸਬੰਧੀ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ। ਪ੍ਰਬੰਧਕਾਂ ਅਨੁਸਾਰ ਇਹ ਹਸਪਤਾਲ 6 ਮਹੀਨਿਆਂ ਵਿੱਚ ਪੂਰੀ ਤਰ੍ਹਾਂ ਤਿਆਰ ਹੋ ਜਾਵੇਗਾ। ਪੰਜਾਬ ਹੀ ਨਹੀਂ ਸਗੋਂ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਹਰਿਆਣਾ, ਉੱਤਰਾਖੰਡ ਤੇ ਰਾਜਸਥਾਨ ਦੇ ਮਰੀਜ਼ਾਂ ਨੂੰ ਵਿਸ਼ਵ ਪੱਧਰੀ ਕੈਂਸਰ ਦਾ ਇਲਾਜ ਮਿਲੇਗਾ। BikramSinghMajithia -PTC News

Top News view more...

Latest News view more...