ਮੁੱਖ ਖਬਰਾਂ

ਬਿਕਰਮ ਮਜੀਠੀਆ ਗੁਰਦੁਆਰਾ ਨੌਂਵੀ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਹੋਏ ਨਤਮਸਤਕ

By Ravinder Singh -- August 19, 2022 10:29 am -- Updated:August 19, 2022 11:06 am

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਆਪਣੀ ਪਤਨੀ ਵਿਧਾਇਕ ਗੁਨੀਵ ਕੌਰ ਮਜੀਠੀਆ ਨਾਲ ਗੁਰਦੁਆਰਾ ਨੌਂਵੀ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ, ਜਿਥੇ ਵੱਡੀ ਗਿਣਤੀ ਵਿੱਚ ਅਕਾਲੀ-ਬਸਪਾ ਵਰਕਰਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

ਬਿਕਰਮ ਮਜੀਠੀਆ ਗੁਰਦੁਆਰਾ ਨੌਂਵੀ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਹੋਏ ਨਤਮਸਤਕ

ਇਸ ਮਗਰੋਂ ਮਜੀਠੀਆ ਤੇ ਉਨ੍ਹਾਂ ਦੀ ਪਤਨੀ ਗੁਨੀਵ ਕੌਰ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮਗਰੋਂ ਉਨ੍ਹਾਂ ਗੁਰਦੁਆਰਾ ਸਾਹਿਬ ਵਿੱਚ ਬੈਠ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ। ਲੰਗਰ ਛਕਣ ਉਪਰੰਤ ਬਿਕਰਮ ਮਜੀਠੀਆ ਤੇ ਗਨੀਵ ਕੌਰ ਕਰ ਰਹੇ ਜੂਠੇ ਭਾਂਡੇ ਸਾਫ ਕਰਨ ਦੀ ਸੇਵਾ ਵੀ ਕੀਤੀ।

ਬਿਕਰਮ ਮਜੀਠੀਆ ਗੁਰਦੁਆਰਾ ਨੌਂਵੀ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਹੋਏ ਨਤਮਸਤਕਇਸ ਮੌਕੇ ਉਨ੍ਹਾਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਨਾਮ ਸਿਮਰਨ ਸਭ ਤੋਂ ਜ਼ਰੂਰੀ ਹੈ। ਨਾਮ ਸਿਮਰਨ ਨਾਲ ਜੋ ਸਕੂਨ ਮਿਲਦਾ ਹੈ ਉਹ ਹੋਰ ਕਿਤੋਂ ਨਹੀਂ ਮਿਲਦਾ। ਇਸ ਮਗਰੋਂ ਉਨ੍ਹਾਂ ਨੇ ਕਿਹਾ ਕਿ ਦਿੱਲੀ ਵਿੱਚ ਹੋਈ ਨਸਲਕੁਸ਼ੀ ਤੇ ਸ੍ਰੀ ਦਰਬਾਰ ਸਾਹਿਬ ਉਪਰ ਹੋਏ ਹਮਲੇ ਦਾ ਅਜੇ ਤੱਕ ਕੋਈ ਇਨਸਾਫ਼ ਨਹੀਂ ਮਿਲਿਆ ਹੈ।  ਸਰਕਾਰ ਖ਼ੁਦ ਹੀ ਸੰਵਿਧਾਨ ਦੀ ਪਾਲਣਾ ਨਹੀਂ ਕਰਦੀ। ਬਲਵੰਤ ਸਿੰਘ ਰਾਜੋਆਣਾ ਨੂੰ 27 ਸਾਲ ਹੋ ਗਏ ਹਨ ਤੇ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਨੇ ਕਿਹਾ ਕਿ ਵਿਰੋਧੀਆਂ ਨੇ ਮੇਰਾ ਬੁਰਾ ਚਾਹਿਆ ਸੀ ਪਰ ਉਹ ਮੈਨੂੰ ਰਾਸ ਆ ਗਿਆ। ਇਸ ਮੌਕੇ ਉਨ੍ਹਾਂ ਨੇ ਅਕਾਲੀ ਵਰਕਰਾਂ ਨੂੰ ਕਾਇਮ ਰਹਿਣ ਦਾ ਸੱਦਾ ਦਿੱਤਾ।

ਇਹ ਵੀ ਪੜ੍ਹੋ : ਮਾਨ ਸਰਕਾਰ ਵੱਲੋਂ ਵੱਡਾ ਐਕਸ਼ਨ, ਚਿਟ ਫੰਡ ਕੰਪਨੀ 'ਪਰਲ' ਦੀ ਉੱਚ ਪੱਧਰੀ ਜਾਂਚ ਦੇ ਹੁਕਮ ਜਾਰੀ

  • Share