ਮਾਣਹਾਨੀ ਮਾਮਲੇ 'ਚ ਬਿਕਰਮ ਮਜੀਠੀਆ ਨੇ 'ਆਪ' ਆਗੂ 'ਤੇ ਕਸਿਆ ਤੰਜ "ਭਾਗ ਸੰਜੇ ਭਾਗ"
ਮਾਣਹਾਨੀ ਮਾਮਲੇ ਦੇ ਵਿੱਚ ਸ਼ਿਕਾਇਤਕਰਤਾ ਬਿਕਰਮ ਮਜੀਠੀਆ ਅਤੇ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਲੁਧਿਆਣਾ ਵਿਖੇ ਅਦਾਲਤ ਵਿਚ ਪੇਸ਼ ਹੋਏ। ਬਿਕਰਮ ਮਜੀਠੀਆ ਨੇ ਕਿਹਾ ਸੰਜੇ ਸਿੰਘ ਭੱਜ ਰਹੇ ਨੇ ਕਿਉਂਕਿ ਉਨ੍ਹਾਂ ਦੀ ਹਾਰ ਪੱਕੀ ਹੈ। ਸੰਜੇ ਸਿੰਘ ਨੇ ਕਿਹਾ ਫ਼ੈਸਲਾ ਮਜੀਠੀਆ ਨਹੀਂ ਕੋਰਟ ਕਰੇਗਾ। ਇਸ ਮਾਮਲੇ ਦੀ ਅਗਲੀ ਸੁਣਵਾਈ 4 ਮਾਰਚ ਨੂੰ ਹੋਵੇਗੀ।
ਪੜ੍ਹੋ ਹੋਰ ਖ਼ਬਰਾਂ : ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੇ ਵਿਛੋੜੇ ਤੋਂ ਬਾਅਦ ਪਤਨੀ ਅਮਰ ਨੂਰੀ ਦਾ ਰੋ-ਰੋ ਬੁਰਾ ਹਾਲ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਉਨ੍ਹਾਂ ਦੇ ਵਕੀਲ ਨੇ ਕਿਹਾ ਕਿ ਲਗਾਤਾਰ ਸੰਜੇ ਸਿੰਘ ਵੱਲੋਂ ਕੋਰਟ ਨੂੰ ਗੁੰਮਰਾਹ ਕੀਤਾ ਜਾ ਰਿਹਾ ਸੀ। ਉਨ੍ਹਾਂ ਸਾਫ਼ ਕਿਹਾ ਕਿ ਸੰਜੇ ਸਿੰਘ ਨੂੰ ਹੁਣ ਆਪਣੀ ਹਾਰ ਵਿਖਾਈ ਦੇਣ ਲੱਗੀ ਹੈ, ਇਸ ਕਰਕੇ ਉਹ ਇਸ ਮਾਮਲੇ ਤੋਂ ਭੱਜ ਰਿਹਾ ਹੈ। ਮਜੀਠੀਆ ਨੇ ਤੰਜ ਕੱਸਦਿਆਂ ਕਿਹਾ ਕਿ ਉਨ੍ਹਾਂ ਨੂੰ ਤਾਂ ਇਹ ਵੀ ਨਹੀਂ ਪਤਾ ਕਿ ਸੰਜੇ ਸਿੰਘ ਆਖਿਰ ਹੈ ਕੌਣ, ਉਨ੍ਹਾਂ ਆਪਣੀ ਜਿੱਤ ਯਕੀਨੀ ਦੱਸਦਿਆਂ ਕਿਹਾ ਕਿ ਪਹਿਲਾਂ ਕੇਜਰੀਵਾਲ ਤੋਂ ਮੁਆਫ਼ੀ ਮੰਗਵਾਈ ਸੀ ਅਤੇ ਹੁਣ ਸੰਜੇ ਸਿੰਘ ਦਾ ਵੀ ਉਹੀ ਹਾਲ ਹੋਣ ਵਾਲਾ ਹੈ।
ਪੜ੍ਹੋ ਹੋਰ ਖ਼ਬਰਾਂ : ਮਰਹੂਮ ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ ‘ਚ ਪਹੁੰਚੇ ਬੱਬੂ ਮਾਨ ਤੇ ਹਰਭਜਨ ਮਾਨ , ਭੇਂਟ ਕੀਤੀ ਸ਼ਰਧਾਂਜਲੀ