Fri, Apr 19, 2024
Whatsapp

ਮਾਣਹਾਨੀ ਮਾਮਲੇ 'ਚ ਬਿਕਰਮ ਮਜੀਠੀਆ ਨੇ 'ਆਪ' ਆਗੂ 'ਤੇ ਕਸਿਆ ਤੰਜ "ਭਾਗ ਸੰਜੇ ਭਾਗ"

Written by  Jagroop Kaur -- February 25th 2021 08:22 PM
ਮਾਣਹਾਨੀ ਮਾਮਲੇ 'ਚ ਬਿਕਰਮ ਮਜੀਠੀਆ ਨੇ 'ਆਪ' ਆਗੂ 'ਤੇ ਕਸਿਆ ਤੰਜ

ਮਾਣਹਾਨੀ ਮਾਮਲੇ 'ਚ ਬਿਕਰਮ ਮਜੀਠੀਆ ਨੇ 'ਆਪ' ਆਗੂ 'ਤੇ ਕਸਿਆ ਤੰਜ "ਭਾਗ ਸੰਜੇ ਭਾਗ"

ਮਾਣਹਾਨੀ ਮਾਮਲੇ ਦੇ ਵਿੱਚ ਸ਼ਿਕਾਇਤਕਰਤਾ ਬਿਕਰਮ ਮਜੀਠੀਆ ਅਤੇ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਲੁਧਿਆਣਾ ਵਿਖੇ ਅਦਾਲਤ ਵਿਚ ਪੇਸ਼ ਹੋਏ। ਬਿਕਰਮ ਮਜੀਠੀਆ ਨੇ ਕਿਹਾ ਸੰਜੇ ਸਿੰਘ ਭੱਜ ਰਹੇ ਨੇ ਕਿਉਂਕਿ ਉਨ੍ਹਾਂ ਦੀ ਹਾਰ ਪੱਕੀ ਹੈ। ਸੰਜੇ ਸਿੰਘ ਨੇ ਕਿਹਾ ਫ਼ੈਸਲਾ ਮਜੀਠੀਆ ਨਹੀਂ ਕੋਰਟ ਕਰੇਗਾ। ਇਸ ਮਾਮਲੇ ਦੀ ਅਗਲੀ ਸੁਣਵਾਈ 4 ਮਾਰਚ ਨੂੰ ਹੋਵੇਗੀ। ਪੜ੍ਹੋ ਹੋਰ ਖ਼ਬਰਾਂ : ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੇ ਵਿਛੋੜੇ ਤੋਂ ਬਾਅਦ ਪਤਨੀ ਅਮਰ ਨੂਰੀ ਦਾ ਰੋ-ਰੋ ਬੁਰਾ ਹਾਲ

ਲੁਧਿਆਣਾ ਦੀ ਸਿਵਲ ਅਦਾਲਤ ਦੇ ਵਿਚ ਅੱਜ ਕਰੋਸ ਐਗਜ਼ਿਮਨ ਰੱਖੀ ਗਈ ਸੀ ਪਰ ਬਿਕਰਮ ਸਿੰਘ ਮਜੀਠੀਆ ਦੇ ਵਕੀਲ ਨੇ ਦਾਅਵਾ ਕੀਤਾ ਕਿ ਦੂਜੀ ਧਿਰ ਯਾਨੀ ਕਿ ਮੈਂਬਰ ਪਾਰਲੀਮੈਂਟ ਸੰਜੇ ਸਿੰਘ ਦੇ ਵਕੀਲ ਨੇ ਕਰੋਸ ਐਗਜ਼ਿਮਨ ਤੋਂ ਇਨਕਾਰ ਕਰ ਦਿੱਤਾ ਹੈ। ਜਿਸ ਤੋਂ ਜ਼ਹਿਰ ਹੈ ਕਿ ਉਹ ਹੁਣ ਖ਼ੁਦ ਕੇਸ ਤੋਂ ਭੱਜਣਾ ਚਾਹੁੰਦੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਉਨ੍ਹਾਂ ਦੇ ਵਕੀਲ ਨੇ ਕਿਹਾ ਕਿ ਲਗਾਤਾਰ ਸੰਜੇ ਸਿੰਘ ਵੱਲੋਂ ਕੋਰਟ ਨੂੰ ਗੁੰਮਰਾਹ ਕੀਤਾ ਜਾ ਰਿਹਾ ਸੀ। ਉਨ੍ਹਾਂ ਸਾਫ਼ ਕਿਹਾ ਕਿ ਸੰਜੇ ਸਿੰਘ ਨੂੰ ਹੁਣ ਆਪਣੀ ਹਾਰ ਵਿਖਾਈ ਦੇਣ ਲੱਗੀ ਹੈ, ਇਸ ਕਰਕੇ ਉਹ ਇਸ ਮਾਮਲੇ ਤੋਂ ਭੱਜ ਰਿਹਾ ਹੈ। ਮਜੀਠੀਆ ਨੇ ਤੰਜ ਕੱਸਦਿਆਂ ਕਿਹਾ ਕਿ ਉਨ੍ਹਾਂ ਨੂੰ ਤਾਂ ਇਹ ਵੀ ਨਹੀਂ ਪਤਾ ਕਿ ਸੰਜੇ ਸਿੰਘ ਆਖਿਰ ਹੈ ਕੌਣ, ਉਨ੍ਹਾਂ ਆਪਣੀ ਜਿੱਤ ਯਕੀਨੀ ਦੱਸਦਿਆਂ ਕਿਹਾ ਕਿ ਪਹਿਲਾਂ ਕੇਜਰੀਵਾਲ ਤੋਂ ਮੁਆਫ਼ੀ ਮੰਗਵਾਈ ਸੀ ਅਤੇ ਹੁਣ ਸੰਜੇ ਸਿੰਘ ਦਾ ਵੀ ਉਹੀ ਹਾਲ ਹੋਣ ਵਾਲਾ ਹੈ। ਪੜ੍ਹੋ ਹੋਰ ਖ਼ਬਰਾਂ : ਮਰਹੂਮ ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ ‘ਚ ਪਹੁੰਚੇ ਬੱਬੂ ਮਾਨ ਤੇ ਹਰਭਜਨ ਮਾਨ , ਭੇਂਟ ਕੀਤੀ ਸ਼ਰਧਾਂਜਲੀ
ਉੱਧਰ ਬਿਕਰਮ ਸਿੰਘ ਮਜੀਠੀਆ ਦੇ ਵਕੀਲ ਨੇ ਵੀ ਕਿਹਾ ਕਿ ਕੋਰਟ ਦੇ ਅੱਗੇ ਅੱਜ ਸੰਜੇ ਸਿੰਘ ਅਤੇ ਉਨ੍ਹਾਂ ਦੇ ਵਕੀਲ ਬੇਵੱਸ ਸਨ ਅਤੇ ਮਾਮਲੇ ਨੂੰ ਟਾਲ ਮਟੋਲ ਕੇ ਅੱਗੇ ਵਧਾਉਣਾ ਚਾਹੁੰਦੇ ਸਨ ਪਰ ਅਦਾਲਤ ਵੱਲੋਂ ਉਨ੍ਹਾਂ ਨੂੰ ਸਮਾਂ ਨਿਰਧਾਰਿਤ ਕਰ ਦਿੱਤਾ ਗਿਆ ਹੈ। ਉੱਧਰ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਲੀਡਰ ਸੰਜੇ ਸਿੰਘ ਨੇ ਅਦਾਲਤ ਦੇ ਮਾਮਲੇ ਉਤੇ ਬਹੁਤਾ ਕੁਝ ਬੋਲਣ ਤੋਂ ਇਨਕਾਰ ਕਰ ਦਿੱਤਾ |
Charges Framed On Sanjay Singh In Defamation Case Filed By Bikram Singh  Majithia - मंत्री के मानहानी केस में 'आप' के दिग्गज नेता पर आरोप तय, ये है  मामला - Amar Ujala ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜਿੱਤ ਯਕੀਨੀ ਹੋਵੇਗੀ ਜਦੋਂ ਕਿ ਸੰਜੇ ਸਿੰਘ ਨੇ ਮਜੀਠੀਆ ਵੱਲੋਂ ਦਿੱਤੇ ਗਏ ਬਿਆਨ ਉਤੇ ਆਪਣੀ ਟਿੱਪਣੀ ਜ਼ਾਹਰ ਕਰਦਿਆਂ ਕਿਹਾ ਕਿ ਮਜੀਠੀਆ ਇਹ ਫ਼ੈਸਲਾ ਨਹੀਂ ਕਰਨਗੇ ਸਗੋਂ ਇਹ ਫ਼ੈਸਲਾ ਅਦਾਲਤ ਦਾ ਹੈ। ਇਸ ਮਾਮਲੇ ਦੇ ਵਿੱਚ ਹੁਣ ਅਗਲੀ ਤਰੀਕ 4 ਮਾਰਚ ਦੀ ਪਈ ਹੈ।ਪਰ ਉਨ੍ਹਾਂ ਦੇ ਵਕੀਲ ਨੇ ਜ਼ਰੂਰ ਕਿਹਾ ਕਿ ਅਸੀਂ ਡਾਕਿਊਮੈਂਟ ਪੇਸ਼ ਕਰ ਰਹੇ ਹਾਂ ਅਤੇ ਕਰੋਸ ਐਗਜ਼ਿਮਨ ਲਈ ਅਸੀਂ ਅਦਾਲਤ ਵਿੱਚ ਕੋਈ ਮਨ੍ਹਾ ਨਹੀਂ ਕੀਤਾ।

Top News view more...

Latest News view more...