ਮਜੀਠਾ ਦੇ ਪਿੰਡ ਭੋਮਾ ਪਹੁੰਚੇ ਬਿਕਰਮ ਸਿੰਘ ਮਜੀਠੀਆ ,ਸ਼ਹੀਦ ਕਿਸਾਨ ਤਰਸੇਮ ਸਿੰਘ ਖਾਲਸਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

By Shanker Badra - February 27, 2021 10:02 am

ਮਜੀਠਾ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸ਼ਹੀਦ ਕਿਸਾਨ ਦੇ ਘਰ ਮਜੀਠਾ ਦੇ ਪਿੰਡ ਭੋਮਾ ਪਹੁੰਚੇ ਹਨ। ਕਿਸਾਨ ਤਰਸੇਮ ਸਿੰਘ ਖਾਲਸਾ 18 ਫ਼ਰਵਰੀ ਨੂੰ ਦਿੱਲੀ ਵਿਖੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਸਨ। ਕਿਸਾਨ ਤਰਸੇਮ ਸਿੰਘ ਖਾਲਸਾ 2 ਮਹੀਨੇ ਤੋਂ ਦਿੱਲੀ ਧਰਨੇ 'ਚ ਜਾ ਰਹੇ ਸਨ।

Bikram Singh Majithia at Bhoma village of Majitha, grief with family of martyred farmer Tarsem Singh Khalsa ਮਜੀਠਾ ਦੇ ਪਿੰਡ ਭੋਮਾ ਪਹੁੰਚੇ ਬਿਕਰਮ ਸਿੰਘ ਮਜੀਠੀਆ ,ਸ਼ਹੀਦ ਕਿਸਾਨ ਤਰਸੇਮ ਸਿੰਘ ਖਾਲਸਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਪੜ੍ਹੋ ਹੋਰ ਖ਼ਬਰਾਂ : ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਉਡਾਉਣ ਦੀ ਸੀ ਸਾਜ਼ਿਸ਼, ਬਰੂਦ ਨਾਲ ਭਰੀ ਗੱਡੀ 'ਚੋਂ ਮਿਲੀ ਚਿੱਠੀ 'ਚ ਹੋਇਆ ਖੁਲਾਸਾ

ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਵੱਲੋਂ ਸ਼ਹੀਦ ਕਿਸਾਨ ਦੇ ਪਰਿਵਾਰ ਦੀ ਮਾਲੀ ਸਹਾਇਤਾ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ਹੀਦ ਕਿਸਾਨ ਦੇ ਪਰਿਵਾਰ ਨੂੰ ਇੱਕ ਲੱਖ ਰੁਪਏ ਦਾ ਚੈੱਕ ਦਿੱਤਾ ਗਿਆ ਹੈ।ਬਿਕਰਮ ਸਿੰਘ ਮਜੀਠੀਆ ਨੇ ਕਿਸਾਨੀ ਸੰਘਰਸ਼ 'ਚ ਪਾਏ ਯੋਗਦਾਨ ਲਈ ਸ਼ਹੀਦ ਕਿਸਾਨ ਦੀ ਸ਼ਲਾਘਾ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵਿਡ ਵੀ ਮੌਜੂਦ ਸਨ।

Bikram Singh Majithia at Bhoma village of Majitha, grief with family of martyred farmer Tarsem Singh Khalsa ਮਜੀਠਾ ਦੇ ਪਿੰਡ ਭੋਮਾ ਪਹੁੰਚੇ ਬਿਕਰਮ ਸਿੰਘ ਮਜੀਠੀਆ ,ਸ਼ਹੀਦ ਕਿਸਾਨ ਤਰਸੇਮ ਸਿੰਘ ਖਾਲਸਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਇਸ ਮੌਕੇਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸ਼ਹੀਦ ਤਰਸੇਮ ਸਿੰਘ ਦੇ ਪਰਿਵਾਰ ਦੇ ਹੌਂਸਲੇ ਬੁਲੰਦ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਇੱਕੋ -ਇੱਕ ਮਕਸਦ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣਾ ਹੈ। ਕੇਂਦਰ ਸਰਕਾਰ ਸ਼ਹੀਦਾਂ ਦਾਅਪਮਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਦੀਗੱਲ ਨਹੀਂ ਸੁਣ ਰਹੀ। ਮਜੀਠੀਆ ਨੇ ਕਿਹਾ ਕਿ ਦੇਸ਼ 'ਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ।

ਪੜ੍ਹੋ ਹੋਰ ਖ਼ਬਰਾਂ : ਮਜ਼ਦੂਰ ਆਗੂ ਨੌਦੀਪ ਕੌਰ ਨੂੰ ਮਿਲੀ ਵੱਡੀ ਰਾਹਤ,ਹਾਈਕੋਰਟ ਨੇ ਦਿੱਤੀ ਜ਼ਮਾਨਤ  

Bikram Singh Majithia at Bhoma village of Majitha, grief with family of martyred farmer Tarsem Singh Khalsa ਮਜੀਠਾ ਦੇ ਪਿੰਡ ਭੋਮਾ ਪਹੁੰਚੇ ਬਿਕਰਮ ਸਿੰਘ ਮਜੀਠੀਆ ,ਸ਼ਹੀਦ ਕਿਸਾਨ ਤਰਸੇਮ ਸਿੰਘ ਖਾਲਸਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਇਸ ਦੇ ਨਾਲ ਹੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਰਕਾਰ ਕਿਸਾਨੀ ਸੰਘਰਸ਼ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿਸਾਨੀ ਅੰਦੋਲਨ 'ਚ ਜੁੜੇ ਲੋਕ ਭੀੜ ਨਹੀਂ ਬਲਕਿ ਕਿਸਾਨਾਂ ਦੇ ਜਜ਼ਬਾਤ ਹਨ।ਭਾਜਪਾ ਸਰਕਾਰ ਲੋਕਾਂ ਦਾ ਦਰਦ ਨਹੀਂ ਸਮਝ ਰਹੀ। ਭਾਜਪਾ ਸਰਕਾਰ ਕਿਸਾਨ ਅਤੇ ਜਵਾਨ ਵਿਰੋਧੀ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨੀ ਸੰਘਰਸ਼ ਨੂੰ ਹਰ ਸੰਭਵ ਸਹਿਯੋਗ ਜਾਰੀ ਰਹੇਗਾ।
-PTCNews

adv-img
adv-img