ਅਕਾਲੀ ਆਗੂਆਂ 'ਤੇ ਹੋਏ ਕਾਤਲਾਨਾ ਹਮਲੇ 'ਤੇ ਬਿਕਰਮ ਸਿੰਘ ਮਜੀਠੀਆ ਨੇ ਘੇਰੀ ਕੈਪਟਨ ਸਰਕਾਰ
ਸੂਬੇ 'ਚ ਵੱਧ ਰਹੀ ਗੁੰਡਾਗਰਦੀ , ਦਿੰਨਦਿਹਾੜੇ ਜਾਨਲੇਵਾ ਹਮਲੇ ਹੋ ਰਹੇ ਹਨ , ਜਿੰਨਾ ਵਿਚ ਆਮ ਜਨਤਾ ਹੀ ਨਹੀਂ ਬਲਕਿ ਸਿਆਸਤਦਾਨ ਵੀ ਘਿਰ ਰਹੇ ਹਨ। ਕਾਂਗਰਸ ਸਰਕਾਰ 2022 ਦੀਆਂ ਚੋਣਾਂ ਗੈਂਗਸਟਰਾਂ ਸਹਾਰੇ ਲੜਨਾ ਚਾਹੁੰਦੀ ਹੈ ਅਤੇ ਇਸੇ ਕਾਰਨ ਹੀ ਪੁਲਿਸ ਗੈਂਗਸਟਰਾਂ ਨੂੰ ਫੜਨ ਦੀ ਬਜਾਏ ਉਲਟਾ ਸੁਰੱਖਿਆ ਮੁਹੱਈਆ ਕਰਵਾ ਰਹੀ ਹੈ। ਇਹ ਵਿਚਾਰ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਜੋ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟਾਏ। ਬਿਕਰਮ ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਦੀ ਮਿਹਰਬਾਨੀ ਸਦਕਾ ਪੰਜਾਬ ’ਚ ਗੈਂਗਸਟਰਾਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਹ ਸ਼ਰੇਆਮ ਕਤਲ ਵਰਗੀਆਂ ਘਟਨਾਵਾਂ ਨੂੰ ਅੰਜਾਮ ਦੇਣ ਤੋਂ ਵੀ ਨਹੀ ਝਿਜਕ ਰਹੇ।
ਪੜ੍ਹੋ ਹੋਰ ਖ਼ਬਰਾਂ : ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਉਡਾਉਣ ਦੀ ਸੀ ਸਾਜ਼ਿਸ਼, ਬਰੂਦ ਨਾਲ ਭਰੀ ਗੱਡੀ ‘ਚੋਂ ਮਿਲੀ ਚਿੱਠੀ ‘ਚ ਹੋਇਆ ਖੁਲਾਸਾ
ਜਿਸ ਦੀ ਤਾਜ਼ਾ ਮਿਸਾਲ ਪਿੰਡ ਮੀਆਂ ਵਿੰਡ ਤੋਂ ਮਿਲਦੀ ਹੈ ਜਿਥੇ 24 ਫਰਵਰੀ ਨੂੰ ਸਾਬਕਾ ਅਕਾਲੀ ਵਿਧਾਇਕ ਮਨਜੀਤ ਸਿੰਘ ਮੰਨਾ ਦੇ ਘਰ ਦੇ ਬਾਹਰ ਆ ਕੇ ਗੈਂਗਸਟਰ ਸਰਬਜੀਤ ਸਿੰਘ ਸੱਬਾ, ਜੋਰਾਵਰ ਸਿੰਘ ਤੇ ਉਨ੍ਹਾਂ ਦਾ ਸਾਥੀ ਗਾਲੀ ਗਲੋਚ ਕਰਨ ਲੱਗ ਪਏ ਜਦੋਂ ਮੰਨਾ ਦੇ ਭਰਾ ਸਾਬਕਾ ਚੇਅਰਮੈਨ ਰਣਜੀਤ ਸਿੰਘ, ਨਿੱਜੀ ਸਹਾਇਕ ਹਰਜੀਤ ਸਿੰਘ ਮੀਆਂਵਿੰਡ ਅਤੇ ਇਕ ਬਜ਼ੁਰਗ ਸੁੱਚਾ ਸਿੰਘ ਨੇ ਉਨ੍ਹਾਂ ਗੈਂਗਸਟਰਾਂ ਨੂੰ ਰੋਕਣਾ ਚਾਹਿਆ ਤਾਂ ਉਨ੍ਹਾਂ ਨੇ ਅੱਗੋਂ ਸਿੱਧੀਆਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਦੌਰਾਨ ਰਣਜੀਤ ਸਿੰਘ, ਹਰਜੀਤ ਸਿੰਘ ਅਤੇ ਸੁੱਚਾ ਸਿੰਘ ਨੇ ਭੱਜ ਕੇ ਬੜੀ ਮੁਸ਼ਕਿਲਾ ਨਾਲ ਜਾਨ ਬਚਾਈ।
ਪੜ੍ਹੋ ਹੋਰ ਖ਼ਬਰਾਂ : ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਉਡਾਉਣ ਦੀ ਸੀ ਸਾਜ਼ਿਸ਼, ਬਰੂਦ ਨਾਲ ਭਰੀ ਗੱਡੀ ‘ਚੋਂ ਮਿਲੀ ਚਿੱਠੀ ‘ਚ ਹੋਇਆ ਖੁਲਾਸਾ