ਬਟਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਸਨਮਾਨ

Bikram Singh Majithia Honor by Shiromani Akali Dal leaders at Batala
ਬਟਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਸਨਮਾਨ  

ਬਟਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਸਨਮਾਨ:ਬਟਾਲਾ : ਬਟਾਲਾ ਵਿਚ ਸਾਬਕਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਦਾ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਸਨਮਾਨ ਕੀਤਾ ਗਿਆ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਸੁਖਬੀਰ ਸਿੰਘ ਵਾਹਲਾ ਤੇ ਉਹਨਾਂ ਦੇ ਸਾਥੀਆਂ ਵੱਲੋਂ ਮਜੀਠੀਆ ਨੂੰ ਸਿਰੋਪਾਓ ਤੇ ਕਿਰਪਾਨ ਭੇਟ ਕੀਤੀ ਗਈ ਹੈ।

ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਭਖਦੇ ਲੋਕ ਮੁੱਦੇ ਲੋਕਾਂ ਦੀ ਕਚਹਿਰੀ ਵਿੱਚ ਲੈ ਕੇ ਜਾਵਾਂਗੇ। ਉਨ੍ਹਾਂ ਕਿਹਾ ਕਿ 7 ਜੁਲਾਈ ਨੂੰ ਅਕਾਲੀ ਦਲ ਸੂਬੇ ਦੇ ਹਰ ਕੋਨੇ , ਹਰ ਨੁਕਰ ਤੱਕ ਸਰਕਾਰ ਖਿਲਾਫ਼ ਅਵਾਜ਼ ਉਠਾਵੇਗਾ।  ਅਕਾਲੀ ਦਲ ਅਨਾਜ ਘੁਟਾਲੇ, ਡੀਜ਼ਲ -ਪੈਟਰੋਲ ਦੇ ਵਧੇ ਰੇਟਾਂ ਤੇ ਹੋਰ ਅਹਿਮ ਮੁੱਦਿਆਂ ਦੇ ਖਿਲਾਫ ਡਟੇਗਾ।

Bikram Singh Majithia Honor by Shiromani Akali Dal leaders at Batala
ਬਟਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਸਨਮਾਨ

ਇਸ ਦੇ ਨਾਲ ਹੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਆਪ ਦੇ ਦੋਗਲੇ ਚੇਹਰੇ ਨੂੰ ਵੀ ਬੇਪਰਦਾ ਕਰਾਂਗੇ । ਉਨ੍ਹਾਂ ਕਰਤਾਰਪੁਰ ਸਾਹਿਬ ਦਾ ਲਾਂਘਾ ਜਲਦ ਖੋਲ੍ਹਣ ਦੀ ਪ੍ਰੋੜਤਾ ਕੀਤੀ ਹੈ।

ਇਸ ਦੌਰਾਨ ਕੈਪਟਨ ਸਰਕਾਰ ‘ਤੇ ਵਰਦਿਆਂ ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਹਰ ਫਰੰਟ ‘ਤੇ ਫੇਲ ਹੋਈ ਹੈ। ਕਿਸਾਨਾਂ ਦੇ ਗੰਨੇ ਦੀ ਅਦਾਇਗੀ ਨਾ ਹੋਣ ‘ਤੇ ਲੜਾਈ ਵਿਚ ਫੇਲ ਹੋਣ ਤੇ ਹੋਰ ਅਹਿਮ ਮੁਦਿਆਂ ‘ਤੇ ਵੀ ਮਜੀਠੀਆ ਨੇ ਸਰਕਾਰ ‘ਤੇ ਨਿਸ਼ਾਨੇ ਸਾਧੇ ਹਨ।
-PTCNews