Advertisment

ਬਿਕਰਮ ਸਿੰਘ ਮਜੀਠੀਆ ਨੇ ਕਿਸਾਨੀ ਦੀ ਆੜ ਵਿੱਚ ਛੁਪੇ ਸ਼ਰਾਰਤੀ ਅਨਸਰਾਂ ਨੂੰ ਦੱਸਿਆ ਖ਼ਤਰਨਾਕ

author-image
Shanker Badra
Updated On
New Update
ਬਿਕਰਮ ਸਿੰਘ ਮਜੀਠੀਆ ਨੇ ਕਿਸਾਨੀ ਦੀ ਆੜ ਵਿੱਚ ਛੁਪੇ ਸ਼ਰਾਰਤੀ ਅਨਸਰਾਂ ਨੂੰ ਦੱਸਿਆ ਖ਼ਤਰਨਾਕ
Advertisment
publive-image ਚੰਡੀਗੜ੍ਹ : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਸਦਾ ਹੀ ਪੰਜਾਬ ਦੀ ਕਿਸਾਨੀ ਦੀ ਗੱਲ ਕੀਤੀ ਹੈ ਤੇ ਹਮੇਸ਼ਾ ਕਰਦਾ ਰਹੇਗਾ। ਕਾਂਗਰਸ ਦੀਆਂ ਨੀਤੀਆਂ ਤੋਂ ਪ੍ਰੇਸ਼ਾਨ ਕਈ ਕਾਂਗਰਸੀ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਰਹੇ ਹਨ। ਇਸ ਦੌਰਾਨ ਮਜੀਠੀਆ ਨੇ ਕਾਂਗਰਸ ਪਾਰਟੀ 'ਤੇ ਸਿੱਧੇ ਨਿਸ਼ਾਨੇ ਸਾਧੇ ਹਨ।
Advertisment
publive-image ਬਿਕਰਮ ਸਿੰਘ ਮਜੀਠੀਆ ਨੇ ਕਿਸਾਨੀ ਦੀ ਆੜ ਵਿੱਚ ਛੁਪੇ ਸ਼ਰਾਰਤੀ ਅਨਸਰਾਂ ਨੂੰ ਦੱਸਿਆ ਖ਼ਤਰਨਾਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਦੀ ਸ਼ਹਿ ਹੇਠ ਪੰਜਾਬ 'ਚ ਗੁੰਡਾਗਰਦੀ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਇਸ਼ਾਰੇ 'ਤੇ ਕਾਂਗਰਸੀਆਂ ਵੱਲੋਂ ਨਿੰਦਣਯੋਗ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਅਤੇ ਸ਼ਰੇਆਮ ਅਕਾਲੀ ਵਿਧਾਇਕਾਂ ਅਤੇ ਵਰਕਰਾਂ 'ਤੇ ਜਾਨਲੇਵਾ ਹੋ ਰਹੇ ਹਨ , ਜੋ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। publive-image ਬਿਕਰਮ ਸਿੰਘ ਮਜੀਠੀਆ ਨੇ ਕਿਸਾਨੀ ਦੀ ਆੜ ਵਿੱਚ ਛੁਪੇ ਸ਼ਰਾਰਤੀ ਅਨਸਰਾਂ ਨੂੰ ਦੱਸਿਆ ਖ਼ਤਰਨਾਕ ਬਿਕਰਮ ਸਿੰਘ ਮਜੀਠੀਆ ਨੇ ਕਿਸਾਨੀ ਦੀ ਆੜ ਵਿੱਚ ਛੁਪੇ ਸ਼ਰਾਰਤੀ ਅਨਸਰਾਂ ਨੂੰ ਖ਼ਤਰਨਾਕ ਦੱਸਿਆ ਹੈ। ਉਨ੍ਹਾਂ ਕਿਹਾ ਕਿ ਹਰਗੋਬਿੰਦਪੁਰ ਸਾਹਿਬ ਵਾਲੀ ਘਟਨਾ ਪ੍ਰੀਪਲਾਨ ਸੀ। ਮਜੀਠੀਆ ਨੇ ਕਿਹਾ ਕਿ ਕਿਸ਼ਨਕੋਟ ਪਿੰਡ ਵਿੱਚ ਕਿਸਾਨੀ ਦੇ ਭੇਸ ਵਿੱਚ ਆਏ ਗੁੰਡਿਆਂ ਨੇ ਹਮਲਾ ਕੀਤਾ ਹੈ। ਉਨ੍ਹਾਂ ਪੰਜਾਬ ਪੁਲਿਸ ਦੀ ਭੂਮਿਕਾ 'ਤੇ ਵੀ ਸਵਾਲ ਚੁੱਕੇ ਹਨ। ਮਜੀਠੀਆ ਨੇ ਹਮਲਾ ਕਰਨ ਵਾਲਿਆਂ ਦੀਆਂ ਤਸਵੀਰਾਂ ਜਾਰੀ ਕਰਦਿਆਂ ਕਿਹਾ ਕਿ ਇਹ ਹਮਲਾ ਆਪ ਅਤੇ ਕਾਂਗਰਸੀ ਦੇ ਇਸ਼ਾਰੇ 'ਤੇ ਹੋ ਰਹੇ ਹਨ । -PTCNews publive-image-
bjp bikram-singh-majithia aap congress press-conference hargobindpur-sahib-incident
Advertisment

Stay updated with the latest news headlines.

Follow us:
Advertisment