Tue, May 7, 2024
Whatsapp

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ

Written by  Jashan A -- November 19th 2018 06:09 PM
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ,ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਭਾਈ ਗੁਰਕੀਰਤ ਸਿਘ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਇਲਾਹੀ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। amritsarਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ ਤੇ ਪਾਵਨ ਹੁਕਮਨਾਮਾ ਭਾਈ ਹਰਮਿੱਤਰ ਸਿੰਘ ਕਥਾਵਾਚਕ ਨੇ ਲਿਆ। ਇਸ ਮੌਕੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਕਿਹਾ ਕਿ ਭਗਤ ਨਾਮਦੇਵ ਜੀ ਦਾ ਜੀਵਨ ਮਨੁੱਖਤਾ ਲਈ ਚਾਨਣ ਮੁਨਾਰਾ ਹੈ ਅਤੇ ਉਨ੍ਹਾਂ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਬਾਣੀ ਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਭਗਤ ਨਾਮਦੇਵ ਜੀ ਨੇ ਪਾਖੰਡਵਾਦ, ਕੁਰੀਤੀਆਂ, ਵਹਿਮਾ-ਭਰਮਾਂ ਦਾ ਖੰਡਨ ਕਰਕੇ ਸਮਾਜਕ ਚੇਤਨਾ ਪੈਦਾ ਕੀਤੀ ਜਿਸ ਤੋਂ ਸਾਨੂੰ ਅਗਵਾਈ ਪ੍ਰਾਪਤ ਕਰਨੀ ਚਾਹੀਦੀ ਹੈ। ਹੋਰ ਪੜ੍ਹੋ:ਸੰਗਰੂਰ ਪੁਲਿਸ ਨੇ ਖਾਲਿਸਤਾਨ ਗਦਰ ਫ਼ੋਰਸ ਦੇ ਮੈਂਬਰ ਸ਼ਬਨਮਦੀਪ ਦੇ ਸਾਥੀ ਜਤਿੰਦਰ ਸਿੰਘ ਨੂੰ ਦਬੋਚਿਆ ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਅਟਾਰੀ, ਸ. ਲਖਵਿੰਦਰ ਸਿੰਘ ਬੱਦੋਵਾਲ, ਸ. ਲਖਬੀਰ ਸਿੰਘ, ਸ. ਸਤਨਾਮ ਸਿੰਘ ਮਾਂਗਾ ਸਰਾਏ, ਸ. ਸੁਖਰਾਜ ਸਿੰਘ, ਸ. ਹਰਪ੍ਰੀਤ ਸਿੰਘ, ਸ. ਪਰਮਜੀਤ ਸਿੰਘ, ਸ. ਨਰਿੰਦਰ ਸਿੰਘ, ਸ. ਜਗਤਾਰ ਸਿੰਘ ਸਮੇਤ ਸ੍ਰੀ ਦਰਬਾਰ ਸਾਹਿਬ ਦਾ ਸਮੁੱਚਾ ਸਟਾਫ ਅਤੇ ਸੰਗਤਾਂ ਹਾਜ਼ਰ ਸਨ। —PTC News


Top News view more...

Latest News view more...