Advertisment

ਬਿੱਟੂ ਕਤਲ ਕਾਂਡ ਮਾਮਲਾ: ਅਦਾਲਤ ਨੇ ਮੁਲਜ਼ਮਾਂ ਨੂੰ ਭੇਜਿਆ 12 ਦਿਨਾਂ ਜੁਡੀਸ਼ੀਅਲ ਰਿਮਾਂਡ 'ਤੇ

author-image
Jashan A
Updated On
New Update
ਬਿੱਟੂ ਕਤਲ ਕਾਂਡ ਮਾਮਲਾ: ਅਦਾਲਤ ਨੇ ਮੁਲਜ਼ਮਾਂ ਨੂੰ ਭੇਜਿਆ 12 ਦਿਨਾਂ ਜੁਡੀਸ਼ੀਅਲ ਰਿਮਾਂਡ 'ਤੇ
Advertisment
ਬਿੱਟੂ ਕਤਲ ਕਾਂਡ ਮਾਮਲਾ: ਅਦਾਲਤ ਨੇ ਮੁਲਜ਼ਮਾਂ ਨੂੰ ਭੇਜਿਆ 12 ਦਿਨਾਂ ਜੁਡੀਸ਼ੀਅਲ ਰਿਮਾਂਡ 'ਤੇ,ਨਾਭਾ: ਪਿਛਲੇ ਦਿਨੀਂ ਨਾਭਾ ਦੀ ਨਵੀਂ ਬਣੀ ਜੇਲ਼੍ਹ 'ਚ ਹੋਏ ਡੇਰਾ ਸੱਚਾ ਸੌਦਾ ਦੇ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਮਾਮਲੇ 'ਚ ਪੁਲਿਸ ਵੱਲੋਂ ਪੰਜਾਂ ਮੁਲਜ਼ਮਾਂ ਨੂੰ ਅੱਜ ਰਿਮਾਂਡ ਖਤਮ ਹੋਣ ਤੋਂ ਬਾਅਦ ਨਾਭਾ ਦੀ ਮਾਨਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਮੁਲਜ਼ਮਾਂ ਨੂੰ 12 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ 'ਤੇ ਭੇਜ ਦਿੱਤਾ ਹੈ। publive-image ਤੁਹਾਨੂੰ ਦੱਸ ਦੇਈਏ ਕਿ ਪੰਜਾਬ ਪੁਲਿਸ ਨੇ ਮਹਿੰਦਰਪਾਲ ਬਿੱਟੂ ਦੇ ਕਤਲ ਮਾਮਲੇ ਵਿਚ ਪੰਜ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿਚ ਪਹਿਲਾਂ ਹੀ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਗੁਰਸੇਵਕ ਸਿੰਘ, ਹਵਾਲਾਤੀ ਮਨਿੰਦਰ ਸਿੰਘ, ਲਖਵੀਰ ਸਿੰਘ, ਹਰਪ੍ਰੀਤ ਸਿੰਘ ਅਤੇ ਜਸਪ੍ਰੀਤ ਸਿੰਘ ਸ਼ਾਮਲ ਹੈ। ਹੋਰ ਪੜ੍ਹੋ:ਪੁਲਿਸ ਨੇ ਪੰਜਾਬੀ ਗਾਇਕ ਪਰਮੀਸ਼ ਵਰਮਾ ਉੱਤੇ ਹੋਏ ਹਮਲੇ ਦੇ ਸਬੰਧ ਵਿਚ ਤਿੰਨ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਗੁਰਸੇਵਕ ਸਿੰਘ ਅਤੇ ਹਵਾਲਾਤੀ ਮਨਿੰਦਰ ਸਿੰਘ ਵੱਲੋਂ ਮਹਿੰਦਰਪਾਲ ਬਿੱਟੂ 'ਤੇ ਰਾਡ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। publive-imageਫਿਲਹਾਲ ਪੁਲਿਸ ਵਲੋਂ ਇਸ ਮਾਮਲੇ 'ਚ ਪੰਜ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਪੁਲਿਸ ਵੱਖ ਵੱਖ ਪਹਿਲੂਆਂ 'ਤੇ ਇਸ ਦੀ ਜਾਂਚ ਕਰ ਰਹੀ ਹੈ। -PTC News  -
punjabi-news latest-punjabi-news news-in-punjab nabha-news latest-nabha-news bittu-murder-case bittu-murder-case-news latest-bittu-murder-case-news
Advertisment

Stay updated with the latest news headlines.

Follow us:
Advertisment