ਮੁੱਖ ਖਬਰਾਂ

ਰਜਿੰਦਰ ਮੋਹਨ ਛੀਨਾ ਨੂੰ ਭਾਜਪਾ ਵੱਲੋਂ ਲੋਕ ਸਭਾ ਹਲਕਾ ਅੰਮ੍ਰਿਤਸਰ ਇੰਚਾਰਜ ਨਿਯੁਕਤ

By Ravinder Singh -- June 04, 2022 5:56 pm

ਅੰਮ੍ਰਿਤਸਰ : ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੂੰ ਅੱਜ ਪਾਰਟੀ ਵੱਲੋਂ ਲੋਕ ਸਭਾ ਹਲਕਾ ਅੰਮ੍ਰਿਤਸਰ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ ਤਾਂ ਜੋ ਸੰਸਦੀ ਖੇਤਰ ਵਿੱਚ ਪਾਰਟੀ ਦੀਆਂ ਸਿਆਸੀ ਗਤੀਵਿਧੀਆਂ ਨੂੰ ਲਾਮਬੰਦ ਕੀਤਾ ਜਾ ਸਕੇ। ਇਹ ਐਲਾਨ ਪਾਰਟੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਚੰਡੀਗੜ੍ਹ ਦੌਰੇ ਦੌਰਾਨ ਕੀਤਾ ਗਿਆ। ਸਾਲ-2017 ਦੀ ਅੰਮ੍ਰਿਤਸਰ ਲੋਕ ਸਭਾ ਜ਼ਿਮਨੀ ਚੋਣ ਲੜ ਚੁੱਕੇ ਛੀਨਾ ਨੇ ਕਿਹਾ ਕਿ ਉਹ ਪਾਰਟੀ ਨੂੰ ਜ਼ਮੀਨੀ ਪੱਧਰ ਉਤੇ ਮਜ਼ਬੂਤ ਕਰਨ ਲਈ ਕੰਮ ਕਰਨਗੇ।

ਰਜਿੰਦਰ ਮੋਹਨ ਛੀਨਾ ਨੂੰ ਭਾਜਪਾ ਵੱਲੋਂ ਲੋਕ ਸਭਾ ਹਲਕਾ ਅੰਮ੍ਰਿਤਸਰ ਇੰਚਾਰਜ ਨਿਯੁਕਤਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਧੰਨਵਾਦ ਕਰਦੇ ਹਨ ਅਤੇ ਆਸ ਜ਼ਾਹਿਰ ਕਰਦਿਆਂ ਕਿਹਾ ਕਿ ਪਾਰਟੀ ਦੇ ਬੂਥ ਪੱਧਰ ਦੇ ਕੇਡਰ ਨੂੰ ਸੁਚਾਰੂ ਬਣਾਇਆ ਜਾਵੇਗਾ ਅਤੇ 2024 ਦੀਆਂ ਆਮ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਵਰਕਰਾਂ ਦੀ ਸ਼ਕਤੀ ਨੂੰ ਸੰਚਾਲਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਕਿਸਾਨ ਆਊਟਰੀਚ ਪ੍ਰੋਗਰਾਮ ਸਬੰਧੀ ਸੂਬਾ ਪੱਧਰੀ ਕਿਸਾਨ ਪੱਖੀ ਸਮਾਗਮਾਂ ਦਾ ਆਯੋਜਨ ਕਰ ਕੇ ਉਨ੍ਹਾਂ ਦੀਆਂ ਚਿੰਤਾਵਾਂ ਦੇ ਨਾਲ-ਨਾਲ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਅਤੇ ਦੱਬੇ-ਕੁਚਲੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਹੁਲਾਰਾ ਦਿੱਤਾ ਜਾਵੇਗਾ।

ਰਜਿੰਦਰ ਮੋਹਨ ਛੀਨਾ ਨੂੰ ਭਾਜਪਾ ਵੱਲੋਂ ਲੋਕ ਸਭਾ ਹਲਕਾ ਅੰਮ੍ਰਿਤਸਰ ਇੰਚਾਰਜ ਨਿਯੁਕਤ

ਉਨ੍ਹਾਂ ਕਿਹਾ ਕਿ ਉਹ ਸੂਬੇ ’ਚ ਵਪਾਰ ਨੂੰ ਹੁੰਗਾਰਾ ਦੇਣ ਲਈ ਉਦਯੋਗਪਤੀਆਂ ਅਤੇ ਵਪਾਰੀਆਂ ਨੂੰ ਰਿਆਇਤਾਂ ਦੇਣ ਦੇ ਮੁੱਦੇ ਪਹਿਲਾਂ ਹੀ ਕੇਂਦਰ ਸਰਕਾਰ ਨਾਲ ਉਠਾ ਚੁੱਕੇ ਹਨ। ਛੀਨਾ ਨੇ ਕਿਹਾ ਕਿ ਕੇਂਦਰ ਸਰਕਾਰ ਸਰਹੱਦੀ ਰਾਜ ਵਿੱਚ ਵਪਾਰ ਅਤੇ ਵਪਾਰ ਨੂੰ ਬੇਹਤਰ ਬਣਾਉਣ ਲਈ ਇਕ ਅਨੁਕੂਲ ਅਤੇ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਛੋਟੇ ਪੱਧਰ ਦੇ ਉਦਯੋਗ ਨੂੰ ਮਜ਼ਬੂਤ ਕਰਨ ਦੀ ਲੋੜ ਹੈ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਖੇਤੀਬਾੜੀ ਨੂੰ ਪ੍ਰਫ਼ੁਲਿੱਤ ਕਰਨ ਦੀ ਜ਼ਰੂਰਤ ਹੈ।

ਰਜਿੰਦਰ ਮੋਹਨ ਛੀਨਾ ਨੂੰ ਭਾਜਪਾ ਵੱਲੋਂ ਲੋਕ ਸਭਾ ਹਲਕਾ ਅੰਮ੍ਰਿਤਸਰ ਇੰਚਾਰਜ ਨਿਯੁਕਤ

ਇਸ ਦੌਰਾਨ ਉਨ੍ਹਾਂ ਨੇ ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਲਈ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਉਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਅਮਨ-ਸ਼ਾਂਤੀ, ਉਦਯੋਗ ਅਤੇ ਵਪਾਰ ਨੂੰ ਪ੍ਰਫ਼ੁਲੱਤ ਕਰਨਾ ਅਤਿ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਮਨ-ਸ਼ਾਂਤੀ ਚਾਹੁੰਦਾ ਹੈ ਅਤੇ ਗੁਰੂਆਂ ਦੀ ਇਸ ਧਰਤੀ ਉਤੇ ਹਿੰਸਾ ਅਤੇ ਗੈਂਗਵਾਰ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਜਪਾ ਲੋਕਾਂ ਦੀ ਭਲਾਈ ਅਤੇ ਵਿਕਾਸ ਲਈ ਕੰਮ ਕਰਨਾ ਚਾਹੁੰਦੀ ਹੈ। ਆਮ ਆਦਮੀ ਪਾਰਟੀ ਸਰਕਾਰ ਅਮਨ-ਕਾਨੂੰਨ ਦਾ ਮਾਹੌਲ ਪ੍ਰਦਾਨ ਕਰਨ ਵਿੱਚ ਨਾਕਾਮ ਰਹੀ ਹੈ ਅਤੇ ਹਿੰਸਾ ਵੱਧ ਰਹੀ ਹੈ, ਜਿਸ ਨੇ ਸਮਾਜ ਦੇ ਤਾਣੇ-ਬਾਣੇ ਨੂੰ ਹਿਲਾ ਕੇ ਰੱਖ ਦਿੱਤਾ ਹੈ।

ਇਹ ਵੀ ਪੜ੍ਹੋ : ਯੂਪੀ 'ਚ ਪਲਾਸਟਿਕ ਫੈਕਟਰੀ ਦਾ ਬੁਆਇਲਰ ਫਟਿਆ, 8 ਮਜ਼ਦੂਰਾਂ ਦੀ ਮੌਤ, 20 ਝੁਲਸੇ

  • Share