Fri, Apr 19, 2024
Whatsapp

ਹਰਿਆਣਾ ਵਿਧਾਨ ਸਭਾ ਚੋਣਾਂ 2019 : ਆਦਮਪੁਰ ਤੋਂ ਭਾਜਪਾ ਦੀ ਉਮੀਦਵਾਰ ਅਤੇ ਟਿੱਕ-ਟੌਕ ਸਟਾਰ ਸੋਨਾਲੀ ਫੋਗਾਟ ਨੇ ਪਾਈ ਵੋਟ

Written by  Shanker Badra -- October 21st 2019 09:22 AM
ਹਰਿਆਣਾ ਵਿਧਾਨ ਸਭਾ ਚੋਣਾਂ 2019 : ਆਦਮਪੁਰ ਤੋਂ ਭਾਜਪਾ ਦੀ ਉਮੀਦਵਾਰ ਅਤੇ ਟਿੱਕ-ਟੌਕ ਸਟਾਰ ਸੋਨਾਲੀ ਫੋਗਾਟ ਨੇ ਪਾਈ ਵੋਟ

ਹਰਿਆਣਾ ਵਿਧਾਨ ਸਭਾ ਚੋਣਾਂ 2019 : ਆਦਮਪੁਰ ਤੋਂ ਭਾਜਪਾ ਦੀ ਉਮੀਦਵਾਰ ਅਤੇ ਟਿੱਕ-ਟੌਕ ਸਟਾਰ ਸੋਨਾਲੀ ਫੋਗਾਟ ਨੇ ਪਾਈ ਵੋਟ

ਹਰਿਆਣਾ ਵਿਧਾਨ ਸਭਾ ਚੋਣਾਂ 2019 : ਆਦਮਪੁਰ ਤੋਂ ਭਾਜਪਾ ਦੀ ਉਮੀਦਵਾਰ ਅਤੇ ਟਿੱਕ-ਟੌਕ ਸਟਾਰ ਸੋਨਾਲੀ ਫੋਗਾਟ ਨੇ ਪਾਈ ਵੋਟ:ਆਦਮਪੁਰ :  ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ 'ਤੇ ਅੱਜ ਸਵੇਰੇ ਤੋਂ ਵੋਟਾਂ ਪੈ ਰਹੀਆਂ ਹਨ। ਇਸ ਦੌਰਾਨ  ਭਾਜਪਾ ,ਕਾਂਗਰਸ , ਜੇ.ਜੇ.ਪੀ , ਇਨੈਲੋ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਖ-ਵੱਖ ਸੀਟਾਂ 'ਤੇ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ। ਖ਼ਾਸ ਗੱਲ ਇਹ ਹੈ ਕਿ ਇਨ੍ਹਾਂ ਵਿਧਾਨ ਸਭਾ ਚੋਣਾਂ ਵਿੱਚ ਕੁੱਝ ਮਸ਼ਹੂਰ ਚਿਹਰਿਆਂ ਨੂੰ ਵੀ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਹ ਚਿਹਰੇ ਖੇਡ ਜਗਤ ਅਤੇ ਸਿੱਖਿਆ ਤੋਂ ਇਲਾਵਾ ਸੋਸ਼ਲ ਮੀਡੀਆ ਸਟਾਰ ਵੀ ਹਨ। [caption id="attachment_351716" align="aligncenter" width="300"]BJP Candidate And TikTok star Sonali Phogat Adampur constituency Voting ਹਰਿਆਣਾ ਵਿਧਾਨ ਸਭਾ ਚੋਣਾਂ 2019 :  ਆਦਮਪੁਰ ਤੋਂ ਭਾਜਪਾ ਦੀ ਉਮੀਦਵਾਰ ਅਤੇ ਟਿੱਕ-ਟੌਕ ਸਟਾਰ ਸੋਨਾਲੀ ਫੋਗਾਟ ਨੇ ਪਾਈ ਵੋਟ[/caption] ਇਸ ਦੌਰਾਨ ਹਲਕਾ ਆਦਮਪੁਰ ਤੋਂ ਭਾਜਪਾ ਦੀ ਉਮੀਦਵਾਰ ਅਤੇ ਟਿੱਕ-ਟੌਕ ਸਟਾਰ ਸੋਨਾਲੀ ਫੋਗਾਟ ਨੇ ਵੋਟ ਪਾਈ ਹੈ। ਭਾਜਪਾ ਨੇ ਸੋਨਾਲੀ ਫੋਗਾਟ ਨੂੰ ਭਜਨ ਲਾਲ ਦੇ ਪਰਿਵਾਰ ਦਾ ਗੜ੍ਹ ਮੰਨੇ ਜਾਣ ਵਾਲੇ ਹਲਕਾ ਆਦਮਪੁਰ ਤੋਂ ਚੋਣ ਦੰਗਲ ‘ਚ ਉਤਾਰਿਆ ਹੈ। ਉੱਥੇ ਹੀ ਕਾਂਗਰਸ ਨੇ ਆਦਮਪੁਰ ਤੋਂ ਸਾਬਕਾ ਸੀਐਮ ਭਜਨ ਲਾਲ ਦੇ ਬੇਟੇ ਤੇ ਸਾਬਕਾ ਸੰਸਦ ਮੈਂਬਰ ਕੁਲਦੀਪ ਬਿਸ਼ਨੋਈ ਨੂੰ ਚੋਣ ਮੈਦਾਨ ਤੋਂ ਉਤਾਰਿਆ ਹੈ। ਇਸ ਦੌਰਾਨ ਇਨ੍ਹਾਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੋਟਰਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਲੋਕ ਸਵੇਰੇ ਤੋਂ ਪੋਲਿੰਗ ਬੂਥਾਂ ਅੱਗੇ ਲਾਇਨਾਂ ਬਣਾ ਕੇ ਖੜੇ ਹਨ। [caption id="attachment_351712" align="aligncenter" width="300"]BJP Candidate And TikTok star Sonali Phogat Adampur constituency Voting ਹਰਿਆਣਾ ਵਿਧਾਨ ਸਭਾ ਚੋਣਾਂ 2019 :  ਆਦਮਪੁਰ ਤੋਂ ਭਾਜਪਾ ਦੀ ਉਮੀਦਵਾਰ ਅਤੇ ਟਿੱਕ-ਟੌਕ ਸਟਾਰ ਸੋਨਾਲੀ ਫੋਗਾਟ ਨੇ ਪਾਈ ਵੋਟ[/caption] ਦੱਸ ਦੇਈਏ ਕਿ ਜ਼ਿਲ੍ਹਾ ਅੰਬਾਲਾ ਵਿਚ ਕੁੱਲ 36, ਜ਼ਿਲ੍ਹਾ ਝੱਜਰ ਵਿਚ 58, ਜ਼ਿਲ੍ਹਾ ਕੈਥਲ ਵਿਚ 57, ਜ਼ਿਲ੍ਹਾ ਕੁਰੂਕਸ਼ੇਤਰ ਵਿਚ 44, ਜ਼ਿਲ੍ਹਾ ਸਿਰਸਾ ਵਿਚ 66, ਜ਼ਿਲ੍ਹਾ ਹਿਸਾਰ ਵਿਚ 118, ਜ਼ਿਲ੍ਹਾ ਯਮੁਨਾਨਗਰ ਵਿਚ 46, ਜ਼ਿਲ੍ਹਾ ਮਹੇਂਦਰਗੜ ਵਿਚ 45, ਜ਼ਿਲ੍ਹਾ ਚਰਖੀ ਦਾਦਰੀ ਵਿਚ 27, ਜ਼ਿਲ੍ਹਾ ਰਿਵਾੜੀ ਵਿਚ 41, ਜ਼ਿਲ੍ਹਾ ਜੀਂਦ ਵਿਚ 63, ਜ਼ਿਲ੍ਹਾ ਪੰਚਕੂਲਾ ਵਿਚ 24, ਜ਼ਿਲ੍ਹਾ ਫਤਿਹਾਬਾਦ ਵਿਚ 50, ਜ਼ਿਲ੍ਹਾ ਰੋਹਤਕ ਵਿਚ 58, ਜ਼ਿਲ੍ਹਾ ਪਾਣੀਪਤ ਵਿਚ 40, ਜ਼ਿਲ੍ਹਾ ਮੇਵਾਤ ਵਿਚ 35, ਜ਼ਿਲ੍ਹਾ ਸੋਨੀਪਤ ਵਿਚ 72, ਜ਼ਿਲ੍ਹਾ ਫਰੀਦਾਬਾਦ ਵਿਚ 69, ਜ਼ਿਲ੍ਹਾ ਭਿਵਾਨੀ ਵਿਚ 71, ਜ਼ਿਲ੍ਹਾ ਕਰਨਾਲ ਵਿਚ 59, ਜ਼ਿਲ੍ਹਾ ਗੁਰੂਗ੍ਰਾਮ ਵਿਚ 54, ਜ਼ਿਲ੍ਹਾ ਪਲਵਲ ਵਿਚ ਕੁਲ 35 ਉਮੀਦਵਾਰ ਚੋਣ ਮੈਦਾਨ ਵਿਚ ਡਟੇ ਹੋਏ ਹਨ। [caption id="attachment_351711" align="aligncenter" width="300"]BJP Candidate And TikTok star Sonali Phogat Adampur constituency Voting ਹਰਿਆਣਾ ਵਿਧਾਨ ਸਭਾ ਚੋਣਾਂ 2019 :  ਆਦਮਪੁਰ ਤੋਂ ਭਾਜਪਾ ਦੀ ਉਮੀਦਵਾਰ ਅਤੇ ਟਿੱਕ-ਟੌਕ ਸਟਾਰ ਸੋਨਾਲੀ ਫੋਗਾਟ ਨੇ ਪਾਈ ਵੋਟ[/caption] ਜ਼ਿਕਰਯੋਗ ਹੈ ਕਿ ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ 'ਤੇ ਅੱਜ ਸਵੇਰੇ ਤੋਂ ਵੋਟਾਂ ਪੈ ਰਹੀਆਂ ਹਨ ,ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ। ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ 1168 ਉਮੀਦਵਾਰ ਚੋਣ ਮੈਦਾਨ ਵਿਚ ਆਪਣੀ ਕਿਸਮਤ ਅਜ਼ਮਾ ਰਹੇ ਹਨ। ਇਸ ਦੌਰਾਨ ਜਿੱਥੇ ਭਾਜਪਾ ,ਕਾਂਗਰਸ , ਜਨਨਾਇਕ ਜਨਤਾ ਪਾਰਟੀ (ਜੇ.ਜੇ.ਪੀ) ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਲੜੀਆਂ ਜਾ ਰਹੀਆਂ ਹਨ ,ਓਥੇ ਹੀ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਅਤੇ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਵੱਲੋਂ ਮਿਲ ਕੇ ਵਿਧਾਨ ਸਭਾ ਚੋਣਾਂ ਲੜੀਆਂ ਜਾ ਰਹੀਆਂ ਹਨ। -PTCNews


Top News view more...

Latest News view more...