Mon, Apr 29, 2024
Whatsapp

ਨਾਮਜ਼ਦਗੀ ਪੇਪਰ ਦਾਖਲ ਕਰਨ ਤੋਂ ਪਹਿਲਾ ਸੰਨੀ ਦਿਓਲ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਟੇਕਿਆ ਮੱਥਾ

Written by  Shanker Badra -- April 29th 2019 08:45 AM -- Updated: April 29th 2019 09:07 AM
ਨਾਮਜ਼ਦਗੀ ਪੇਪਰ ਦਾਖਲ ਕਰਨ ਤੋਂ ਪਹਿਲਾ ਸੰਨੀ ਦਿਓਲ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਟੇਕਿਆ ਮੱਥਾ

ਨਾਮਜ਼ਦਗੀ ਪੇਪਰ ਦਾਖਲ ਕਰਨ ਤੋਂ ਪਹਿਲਾ ਸੰਨੀ ਦਿਓਲ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਟੇਕਿਆ ਮੱਥਾ

ਨਾਮਜ਼ਦਗੀ ਪੇਪਰ ਦਾਖਲ ਕਰਨ ਤੋਂ ਪਹਿਲਾ ਸੰਨੀ ਦਿਓਲ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਟੇਕਿਆ ਮੱਥਾ:ਅੰਮ੍ਰਿਤਸਰ : ਬਾਲੀਵੁੱਡ ਅਦਾਕਾਰ ਤੇ ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਸੰਨੀ ਦਿਓਲ ਅੱਜ ਨਾਮਜ਼ਦਗੀ ਪੇਪਰ ਦਾਖਲ ਕਰਨ ਤੋਂ ਪਹਿਲਾ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ।ਓਥੇ ਉਨ੍ਹਾਂ ਨੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਲਿਆ ਹੈ।ਸੰਨੀ ਦਿਓਲ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਬਾਰੇ ਜਾਣਕਾਰੀ ਹਾਸਿਲ ਕੀਤੀ। [caption id="attachment_288672" align="aligncenter" width="300"]Sunny Deol At Sri Harimandir Sahib Amritsar ਨਾਮਜ਼ਦਗੀ ਪੇਪਰ ਦਾਖਲ ਕਰਨ ਤੋਂ ਪਹਿਲਾ ਸੰਨੀ ਦਿਓਲ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਟੇਕਿਆ ਮੱਥਾ[/caption] ਇਸ ਤੋਂ ਬਾਅਦ ਸੰਨੀ ਦਿਓਲ ਦੁਰਗਿਆਣਾ ਮੰਦਿਰ ਅਤੇ ਭਗਵਾਨ ਵਾਲਮੀਕਿ ਮੰਦਿਰ ਵੀ ਪਹੁੰਚੇ ਹਨ।ਸੰਨੀ ਦਿਓਲ ਨੇ ਦਸਤਾਰ ਸਜਾਈ ਹੋਈ ਸੀ।ਉਨ੍ਹਾਂ ਨੇ ਕਿਹਾ ਕਿ ਇਥੇ ਆ ਕੇ ਉਸਨੂੰ ਆਤਮਿਕ ਆਨੰਦ ਦੀ ਪ੍ਰਾਪਤੀ ਹੋਈ ਹੈ ਅਤੇ ਮੈਂ ਆਪਣੇ ਘਰ ਆਇਆ ਹਾਂ।ਉਹ ਅੱਜ ਗੁਰਦਾਸਪੁਰ ਤੋਂ ਆਪਣੇ ਨਾਮਜ਼ਦਗੀ ਪੇਪਰ ਦਾਖਲ ਕਰਨਗੇ। [caption id="attachment_288674" align="aligncenter" width="300"]Sunny Deol At Sri Harimandir Sahib Amritsar ਨਾਮਜ਼ਦਗੀ ਪੇਪਰ ਦਾਖਲ ਕਰਨ ਤੋਂ ਪਹਿਲਾ ਸੰਨੀ ਦਿਓਲ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਟੇਕਿਆ ਮੱਥਾ[/caption] ਇਸ ਤੋਂ ਬਾਅਦ ਸੰਨੀ ਦਿਓਲ ਅੰਮ੍ਰਿਤਸਰ ਤੋਂ ਗੁਰਦਾਸਪੁਰ ਲਈ ਰਵਾਨਾ ਹੋਣਗੇ ਅਤੇ ਯੁਵਾ ਮੋਰਚਾ ਦੇ ਕਾਫਲੇ ਨਾਲ ਗੁਰਦਾਸਪੁਰ ਪਹੁੰਚਣਗੇ।ਜਿਥੇ ਉਨ੍ਹਾਂ ਨਾਲ ਉਨ੍ਹਾਂ ਦੇ ਭਰਾ ਬੋਬੀ ਦਿਓਲ ਵੀ ਮੌਜੂਦ ਰਹਿਣਗੇ।ਇਸ ਦੌਰਾਨ ਕੇਂਦਰੀ ਰਾਜ ਮੰਤਰੀ ਜਨਰਲ ਵੀ.ਕੇ ਸਿੰਘ ਸਮੇਤ ਅਨੇਕਾਂ ਸੀਨੀਅਰ ਆਗੂ ਮੌਜੂਦ ਰਹਿਣਗੇ। [caption id="attachment_288673" align="aligncenter" width="169"]Sunny Deol At Sri Harimandir Sahib Amritsar ਨਾਮਜ਼ਦਗੀ ਪੇਪਰ ਦਾਖਲ ਕਰਨ ਤੋਂ ਪਹਿਲਾ ਸੰਨੀ ਦਿਓਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ[/caption] ਜ਼ਿਕਰਯੋਗ ਹੈ ਕਿ ਪੰਜਾਬ ਭਰ ‘ਚ ਲੋਕ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ।ਜਿਸ ਦੌਰਾਨ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾ ਰਹੇ ਹਨ।ਇਸ ਦੇ ਤਹਿਤ ਅੱਜ ਸੰਨੀ ਦਿਓਲ ਵੀ ਗੁਰਦਾਸਪੁਰ ਪਹੁੰਚ ਕੇ ਕਰੀਬ 11 ਵਜੇ ਆਪਣੇ ਨਾਮਜ਼ਦਗੀ ਕਾਗਜ ਦਾਖਲ ਕਰਵਾਉਣਗੇ। -PTCNews


Top News view more...

Latest News view more...