Advertisment

ਨਾਮਜ਼ਦਗੀ ਪੇਪਰ ਦਾਖਲ ਕਰਨ ਤੋਂ ਪਹਿਲਾ ਸੰਨੀ ਦਿਓਲ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਟੇਕਿਆ ਮੱਥਾ

author-image
Shanker Badra
Updated On
New Update
ਨਾਮਜ਼ਦਗੀ ਪੇਪਰ ਦਾਖਲ ਕਰਨ ਤੋਂ ਪਹਿਲਾ ਸੰਨੀ ਦਿਓਲ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਟੇਕਿਆ ਮੱਥਾ
Advertisment
ਨਾਮਜ਼ਦਗੀ ਪੇਪਰ ਦਾਖਲ ਕਰਨ ਤੋਂ ਪਹਿਲਾ ਸੰਨੀ ਦਿਓਲ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਟੇਕਿਆ ਮੱਥਾ:ਅੰਮ੍ਰਿਤਸਰ : ਬਾਲੀਵੁੱਡ ਅਦਾਕਾਰ ਤੇ ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਸੰਨੀ ਦਿਓਲ ਅੱਜ ਨਾਮਜ਼ਦਗੀ ਪੇਪਰ ਦਾਖਲ ਕਰਨ ਤੋਂ ਪਹਿਲਾ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ।ਓਥੇ ਉਨ੍ਹਾਂ ਨੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਲਿਆ ਹੈ।ਸੰਨੀ ਦਿਓਲ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਬਾਰੇ ਜਾਣਕਾਰੀ ਹਾਸਿਲ ਕੀਤੀ। Sunny Deol At Sri Harimandir Sahib Amritsar ਨਾਮਜ਼ਦਗੀ ਪੇਪਰ ਦਾਖਲ ਕਰਨ ਤੋਂ ਪਹਿਲਾ ਸੰਨੀ ਦਿਓਲ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਟੇਕਿਆ ਮੱਥਾ ਇਸ ਤੋਂ ਬਾਅਦ ਸੰਨੀ ਦਿਓਲ ਦੁਰਗਿਆਣਾ ਮੰਦਿਰ ਅਤੇ ਭਗਵਾਨ ਵਾਲਮੀਕਿ ਮੰਦਿਰ ਵੀ ਪਹੁੰਚੇ ਹਨ।ਸੰਨੀ ਦਿਓਲ ਨੇ ਦਸਤਾਰ ਸਜਾਈ ਹੋਈ ਸੀ।ਉਨ੍ਹਾਂ ਨੇ ਕਿਹਾ ਕਿ ਇਥੇ ਆ ਕੇ ਉਸਨੂੰ ਆਤਮਿਕ ਆਨੰਦ ਦੀ ਪ੍ਰਾਪਤੀ ਹੋਈ ਹੈ ਅਤੇ ਮੈਂ ਆਪਣੇ ਘਰ ਆਇਆ ਹਾਂ।ਉਹ ਅੱਜ ਗੁਰਦਾਸਪੁਰ ਤੋਂ ਆਪਣੇ ਨਾਮਜ਼ਦਗੀ ਪੇਪਰ ਦਾਖਲ ਕਰਨਗੇ। Sunny Deol At Sri Harimandir Sahib Amritsar ਨਾਮਜ਼ਦਗੀ ਪੇਪਰ ਦਾਖਲ ਕਰਨ ਤੋਂ ਪਹਿਲਾ ਸੰਨੀ ਦਿਓਲ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਟੇਕਿਆ ਮੱਥਾ ਇਸ ਤੋਂ ਬਾਅਦ ਸੰਨੀ ਦਿਓਲ ਅੰਮ੍ਰਿਤਸਰ ਤੋਂ ਗੁਰਦਾਸਪੁਰ ਲਈ ਰਵਾਨਾ ਹੋਣਗੇ ਅਤੇ ਯੁਵਾ ਮੋਰਚਾ ਦੇ ਕਾਫਲੇ ਨਾਲ ਗੁਰਦਾਸਪੁਰ ਪਹੁੰਚਣਗੇ।ਜਿਥੇ ਉਨ੍ਹਾਂ ਨਾਲ ਉਨ੍ਹਾਂ ਦੇ ਭਰਾ ਬੋਬੀ ਦਿਓਲ ਵੀ ਮੌਜੂਦ ਰਹਿਣਗੇ।ਇਸ ਦੌਰਾਨ ਕੇਂਦਰੀ ਰਾਜ ਮੰਤਰੀ ਜਨਰਲ ਵੀ.ਕੇ ਸਿੰਘ ਸਮੇਤ ਅਨੇਕਾਂ ਸੀਨੀਅਰ ਆਗੂ ਮੌਜੂਦ ਰਹਿਣਗੇ। Sunny Deol At Sri Harimandir Sahib Amritsar ਨਾਮਜ਼ਦਗੀ ਪੇਪਰ ਦਾਖਲ ਕਰਨ ਤੋਂ ਪਹਿਲਾ ਸੰਨੀ ਦਿਓਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ ਜ਼ਿਕਰਯੋਗ ਹੈ ਕਿ ਪੰਜਾਬ ਭਰ ‘ਚ ਲੋਕ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ।ਜਿਸ ਦੌਰਾਨ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾ ਰਹੇ ਹਨ।ਇਸ ਦੇ ਤਹਿਤ ਅੱਜ ਸੰਨੀ ਦਿਓਲ ਵੀ ਗੁਰਦਾਸਪੁਰ ਪਹੁੰਚ ਕੇ ਕਰੀਬ 11 ਵਜੇ ਆਪਣੇ ਨਾਮਜ਼ਦਗੀ ਕਾਗਜ ਦਾਖਲ ਕਰਵਾਉਣਗੇ। -PTCNews-
latest-news bjp india-latest-news news-in-punjabi news-in-punjab sunnydeol sriharimandirsahib
Advertisment

Stay updated with the latest news headlines.

Follow us:
Advertisment