ਭਾਜਪਾ ਉਮੀਦਵਾਰ ਤੇ ਫਿਲਮ ਸਟਾਰ ਸੰਨੀ ਦਿਓਲ ਦਾ ਸਭ ਤੋਂ ਵੱਡਾ ਰੋਡ ਸ਼ੋਅ , ਅਦਾਕਾਰ ਬੌਬੀ ਦਿਓਲ ਵੀ ਪਹੁੰਚੇ

BJP candidate Sunny Deol Dera Baba Nanak to Gurdaspur road show
ਭਾਜਪਾ ਉਮੀਦਵਾਰ ਤੇ ਫਿਲਮ ਸਟਾਰ ਸੰਨੀ ਦਿਓਲ ਦਾ ਸਭ ਤੋਂ ਵੱਡਾ ਰੋਡ ਸ਼ੋਅ , ਅਦਾਕਾਰ ਬੌਬੀ ਦਿਓਲ ਵੀ ਪਹੁੰਚੇ

ਭਾਜਪਾ ਉਮੀਦਵਾਰ ਤੇ ਫਿਲਮ ਸਟਾਰ ਸੰਨੀ ਦਿਓਲ ਦਾ ਸਭ ਤੋਂ ਵੱਡਾ ਰੋਡ ਸ਼ੋਅ , ਅਦਾਕਾਰ ਬੌਬੀ ਦਿਓਲ ਵੀ ਪਹੁੰਚੇ:ਗੁਰਦਾਸਪੁਰ : ਪੰਜਾਬ ‘ਚ ਗਰਮੀ ਵੱਧਣ ਦੇ ਨਾਲ-ਨਾਲ ਸਿਆਸਤ ਵੀ ਗਰਮ ਹੁੰਦੀ ਨਜ਼ਰ ਆਉਣ ਲੱਗ ਪਈ ਹੈ।ਪੰਜਾਬ ਰਾਜ ਅੰਦਰ ਪੈਣ ਵਾਲ਼ੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।ਜਿਉਂ -ਜਿਉਂ ਵੋਟਾਂ ਦੇ ਦਿਨ ਨੇੜੇ ਆ ਰਹੇ ਹਨ ਉਮੀਦਵਾਰ ਲੋਕਾਂ ਦੇ ਦਰਵਾਜ਼ਿਆਂ ਅੱਗੇ ਜਾ ਕੇ ਉਨ੍ਹਾਂ ਨੂੰ ਆਪਣੇ ਹੱਕ ਵਿੱਚ ਭੁਗਤਣ ਲਈ ਅਪੀਲ ਕਰ ਰਹੇ ਹਨ।ਹੁਣ ਇਸ ਵੇਲੇ ਪੰਜਾਬ ‘ਚ ਵੱਖ -ਵੱਖ ਪਾਰਟੀਆਂ ਦੇ ਉਮੀਦਵਾਰ ਵੱਖ -ਵੱਖ ਢੰਗ ਤਰੀਕਿਆਂ ਨਾਲ ਚੋਣ ਪ੍ਰਚਾਰ ਵਿੱਚ ਲੱਗੇ ਹੋਏ ਹਨ।ਇਸ ਤਰ੍ਹਾਂ ਅਕਾਲੀ -ਭਾਜਪਾ ਨੇ ਵੀ ਪੰਜਾਬ ਅੰਦਰ ਆਪਣਾ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ।

BJP candidate Sunny Deol Dera Baba Nanak to Gurdaspur road show
ਭਾਜਪਾ ਉਮੀਦਵਾਰ ਤੇ ਫਿਲਮ ਸਟਾਰ ਸੰਨੀ ਦਿਓਲ ਦਾ ਸਭ ਤੋਂ ਵੱਡਾ ਰੋਡ ਸ਼ੋਅ , ਅਦਾਕਾਰ ਬੌਬੀ ਦਿਓਲ ਵੀ ਪਹੁੰਚੇ

ਪੰਜਾਬ ‘ਚ ਚੋਣਾਂ ਦੇ ਮਾਹੌਲ ‘ਚ ਸੰਨੀ ਦਿਓਲ ਦੀ ਐਂਟਰੀ ਤੋਂ ਬਾਅਦ ਸਿਆਸਤ ਭਖ ਗਈ ਹੈ।ਇਸ ਦੌਰਾਨ ਅੱਜ ਸੰਨੀ ਦਿਓਲ ਵੱਲੋਂ ਵੱਡਾ ਸਿਆਸੀ ਰੋਡ ਸ਼ੋਅ ਕੀਤਾ ਜਾ ਰਿਹਾ ਹੈ।ਇਸ ਰੋਡ ਸ਼ੋਅ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਪਹੁੰਚੇ ਹਨ।ਉਨ੍ਹਾਂ ਵੱਲੋਂ ਆਪਣੇ ਹਜ਼ਾਰਾ ਸਮਰਥਕਾਂ ਸਮੇਤ ਡੇਰਾ ਬਾਬਾ ਨਾਨਕ ਤੋਂ ਗੁਰਦਾਸਪੁਰ ਤੱਕ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ।ਇਸ ਦੌਰਾਨ ਖ਼ਾਸ ਗੱਲ ਇਹ ਹੈ ਕਿ ਸੰਨੀ ਦਿਓਲ ਨਾਲ ਉਨ੍ਹਾਂ ਦੇ ਭਰਾ ਤੇ ਅਦਾਕਾਰ ਬੌਬੀ ਦਿਓਲ ਵੀ ਮੌਜੂਦ ਹਨ।ਉਨ੍ਹਾਂ ਦੇ ਪਹੁੰਚਣ ਦੀ ਖਬਰ ਜਦੋਂ ਸ਼ਹਿਰ ਦੇ ਲੋਕਾਂ ਨੂੰ ਪਤਾ ਲੱਗੀ ਤਾਂ ਲੋਕ ਦੋਵਾਂ ਭਰਾਵਾਂ ਦੀ ਝਲਕ ਪਾਉਣ ਲਈ ਉਤਾਵਲੇ ਹੋ ਰਹੇ ਹਨ।

BJP candidate Sunny Deol Dera Baba Nanak to Gurdaspur road show
ਭਾਜਪਾ ਉਮੀਦਵਾਰ ਤੇ ਫਿਲਮ ਸਟਾਰ ਸੰਨੀ ਦਿਓਲ ਦਾ ਸਭ ਤੋਂ ਵੱਡਾ ਰੋਡ ਸ਼ੋਅ , ਅਦਾਕਾਰ ਬੌਬੀ ਦਿਓਲ ਵੀ ਪਹੁੰਚੇ

ਜਾਣਕਾਰੀ ਅਨੁਸਾਰ ਭਾਜਪਾ ਉਮੀਦਵਾਰ ਸੰਨੀ ਦਿਓਲ ਵਿਧਾਨ ਸਭਾ ਹਲਕਾ ਭੋਆ ਵਿੱਚ 3 ਵਜੇ ਪਰਮਾਨੰਦ, 3.20 ਵਜੇ ਕਾਨਵਾ, 3.40 ‘ਤੇ ਸਰਨਾ ਅਤੇ 4 ਵਜੇ ਮਲਿਕਪੁਰ ਚੌਕ ਵਿਚ ਰੋਡ ਸ਼ੋਅ ਰਾਹੀਂ ਆਪਣੀ ਚੋਣ ਮੁਹਿੰਮ ਮਘਾਉਣਗੇ।ਭਾਜਪਾ ਬੁਲਾਰੇ ਅਨੁਸਾਰ ਸ਼ਾਮ 5 ਵਜੇ ਪਠਾਨਕੋਟ ਵਿਚ ਆਪਣਾ ਰੋਡ ਸ਼ੋਅ ਸ਼ੁਰੂ ਕਰਕੇ ਸ਼ਹੀਦ ਭਗਤ ਸਿੰਘ ਚੌਂਕ, 5.20 ਵਜੇ ਸਲਾਰੀਆ (ਲਾਈਟਾਂ ਵਾਲਾ) ਚੌਕ, 5.40 ਵਜੇ ਗਾੜੀਹੱਤਾ ਚੌਕ, 6 ਵਜੇ ਡਾਕਖਾਨਾ ਚੌਕ, 6.20 ਵਜੇ ਗਾਂਧੀ ਚੌਕ, 6.40 ‘ਤੇ ਭਗਵਾਨ ਵਾਲਮੀਕਿ ਚੌਕ ਰਾਹੀਂ ਹੁੰਦੇ ਹੋਏ 7 ਵਜੇ ਯੂ-ਨਾਈਟ ‘ਤੇ ਆਪਣਾ ਰੋਡ ਸ਼ੋਅ ਸਮਾਪਤ ਕਰਨਗੇ।

BJP candidate Sunny Deol Dera Baba Nanak to Gurdaspur road show
ਭਾਜਪਾ ਉਮੀਦਵਾਰ ਤੇ ਫਿਲਮ ਸਟਾਰ ਸੰਨੀ ਦਿਓਲ ਦਾ ਸਭ ਤੋਂ ਵੱਡਾ ਰੋਡ ਸ਼ੋਅ , ਅਦਾਕਾਰ ਬੌਬੀ ਦਿਓਲ ਵੀ ਪਹੁੰਚੇ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ :CBSE ਦੇ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ , 12ਵੀਂ ਜਮਾਤ ਦੇ ਐਲਾਨੇ ਨਤੀਜੇ ,ਇਸ ਤਰ੍ਹਾਂ ਦੇਖੋ ਨਤੀਜੇ

ਦੱਸ ਦੇਈਏ ਕਿ ਗੁਰਦਾਸਪੁਰ ਲੋਕ ਸਭਾ ਸੀਟ ‘ਤੇ ਕਾਂਗਰਸ ਵੱਲੋਂ ਸੁਨੀਲ ਜਾਖੜ ਅਤੇ ਆਮ ਆਦਮੀ ਪਾਰਟੀ ਵੱਲੋਂ ਪੀਟਰ ਮਸੀਹ ਨੂੰ ਉਮੀਦਵਾਰ ਐਲਾਨਿਆ ਹੈ।ਇਸ ਸੀਟ ‘ਤੇ ਹੁਣ ਭਾਜਪਾ ਉਮੀਦਵਾਰ ਸੰਨੀ ਦਿਓਲ ਅਤੇ ਕਾਂਗਰਸ ਦੇ ਸੁਨੀਲ ਜਾਖੜ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਵੇਗਾ ਕਿਉਂਕਿ ਸੰਨੀ ਦਿਓਲ ਦੇ ਆਉਣ ਨਾਲ ਮੁਕਾਬਲਾ ਕਾਫ਼ੀ ਫਸਵਾਂ ਹੋ ਗਿਆ ਹੈ।ਸੰਨੀ ਦਿਓਲ ਨੇ ਸੋਮਵਾਰ ਨੂੰ ਆਪਣੇ ਹਜ਼ਾਰਾ ਸਮਰਥਕਾਂ ਸਮੇਤ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ ਸੀ।
-PTCNews
ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ