Fri, Apr 19, 2024
Whatsapp

ਭਾਜਪਾ ਉਮੀਦਵਾਰ ਤੇ ਫਿਲਮ ਸਟਾਰ ਸੰਨੀ ਦਿਓਲ ਨੇ ਅੱਜ ਭੋਆ ਹਲਕੇ 'ਚ ਮਚਾਈ ਗ਼ਦਰ

Written by  Shanker Badra -- May 07th 2019 08:20 PM -- Updated: May 07th 2019 08:23 PM
ਭਾਜਪਾ ਉਮੀਦਵਾਰ ਤੇ ਫਿਲਮ ਸਟਾਰ ਸੰਨੀ ਦਿਓਲ ਨੇ ਅੱਜ ਭੋਆ ਹਲਕੇ 'ਚ ਮਚਾਈ ਗ਼ਦਰ

ਭਾਜਪਾ ਉਮੀਦਵਾਰ ਤੇ ਫਿਲਮ ਸਟਾਰ ਸੰਨੀ ਦਿਓਲ ਨੇ ਅੱਜ ਭੋਆ ਹਲਕੇ 'ਚ ਮਚਾਈ ਗ਼ਦਰ

ਭਾਜਪਾ ਉਮੀਦਵਾਰ ਤੇ ਫਿਲਮ ਸਟਾਰ ਸੰਨੀ ਦਿਓਲ ਨੇ ਅੱਜ ਭੋਆ ਹਲਕੇ 'ਚ ਮਚਾਈ ਗ਼ਦਰ:ਗੁਰਦਾਸਪੁਰ : ਪੰਜਾਬ 'ਚ ਗਰਮੀ ਵੱਧਣ ਦੇ ਨਾਲ-ਨਾਲ ਸਿਆਸਤ ਵੀ ਗਰਮ ਹੁੰਦੀ ਨਜ਼ਰ ਆਉਣ ਲੱਗ ਪਈ ਹੈ।ਪੰਜਾਬ ਰਾਜ ਅੰਦਰ ਪੈਣ ਵਾਲ਼ੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। [caption id="attachment_292486" align="aligncenter" width="300"]BJP candidate Sunny Deol Today Bhola constituency Road show ਭਾਜਪਾ ਉਮੀਦਵਾਰ ਤੇ ਫਿਲਮ ਸਟਾਰ ਸੰਨੀ ਦਿਓਲ ਨੇ ਅੱਜ ਭੋਆ ਹਲਕੇ 'ਚ ਮਚਾਈ ਗ਼ਦਰ[/caption] ਜਿਉਂ -ਜਿਉਂ ਵੋਟਾਂ ਦੇ ਦਿਨ ਨੇੜੇ ਆ ਰਹੇ ਹਨ ਉਮੀਦਵਾਰ ਲੋਕਾਂ ਦੇ ਦਰਵਾਜ਼ਿਆਂ ਅੱਗੇ ਜਾ ਕੇ ਉਨ੍ਹਾਂ ਨੂੰ ਆਪਣੇ ਹੱਕ ਵਿੱਚ ਭੁਗਤਣ ਲਈ ਅਪੀਲ ਕਰ ਰਹੇ ਹਨ।ਹੁਣ ਇਸ ਵੇਲੇ ਪੰਜਾਬ ‘ਚ ਵੱਖ -ਵੱਖ ਪਾਰਟੀਆਂ ਦੇ ਉਮੀਦਵਾਰ ਵੱਖ -ਵੱਖ ਢੰਗ ਤਰੀਕਿਆਂ ਨਾਲ ਚੋਣ ਪ੍ਰਚਾਰ ਵਿੱਚ ਲੱਗੇ ਹੋਏ ਹਨ।ਇਸ ਤਰ੍ਹਾਂ ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਵੀ ਤਾਬੜਤੋੜ ਪ੍ਰਚਾਰ ਕਰ ਰਹੇ ਹਨ। [caption id="attachment_292485" align="aligncenter" width="300"]BJP candidate Sunny Deol Today Bhola constituency Road show ਭਾਜਪਾ ਉਮੀਦਵਾਰ ਤੇ ਫਿਲਮ ਸਟਾਰ ਸੰਨੀ ਦਿਓਲ ਨੇ ਅੱਜ ਭੋਆ ਹਲਕੇ 'ਚ ਮਚਾਈ ਗ਼ਦਰ[/caption] ਪੰਜਾਬ 'ਚ ਚੋਣਾਂ ਦੇ ਮਾਹੌਲ 'ਚ ਸੰਨੀ ਦਿਓਲ ਦੀ ਐਂਟਰੀ ਤੋਂ ਬਾਅਦ ਸਿਆਸਤ ਭਖ ਗਈ ਹੈ।ਉਨ੍ਹਾਂ ਵੱਲੋਂ ਅੱਜ ਗੁਰਦਾਸਪੁਰ ਦੇ ਭੋਆ ਹਲਕੇ 'ਚ ਰੋਡ ਸ਼ੋਅ ਕਰਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਗਿਆ ਹੈ।ਇਸ ਰੋਡ ਸ਼ੋਅ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਪਹੁੰਚੇ ਹਨ।ਉਨ੍ਹਾਂ ਦੇ ਪਹੁੰਚਣ ਦੀ ਖਬਰ ਜਦੋਂ ਸ਼ਹਿਰ ਦੇ ਲੋਕਾਂ ਨੂੰ ਪਤਾ ਲੱਗੀ ਤਾਂ ਲੋਕ ਸੰਨੀ ਦਿਓਲ ਨੂੰ ਮਿਲਣ ਲਈ ਤਰਲੋ ਮੱਛੀ ਹੋ ਰਹੇ ਸਨ।ਸੰਨੀ ਦਿਓਲ ਦੇ ਰੋਡ ਸ਼ੋਅ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਵਿਰੋਧੀਆਂ ਦੀ ਨੀਂਦ ਉਡਾਈ ਹੋਈ ਹੈ। [caption id="attachment_292484" align="aligncenter" width="300"]BJP candidate Sunny Deol Today Bhola constituency Road show ਭਾਜਪਾ ਉਮੀਦਵਾਰ ਤੇ ਫਿਲਮ ਸਟਾਰ ਸੰਨੀ ਦਿਓਲ ਨੇ ਅੱਜ ਭੋਆ ਹਲਕੇ 'ਚ ਮਚਾਈ ਗ਼ਦਰ[/caption] ਇਸ ਰੋਡ ਸ਼ੋਅ ਦੌਰਾਨ ਇਨ੍ਹਾਂ ਇਕੱਠ ਹੁੰਦਾ ਕਿ ਵੱਡੀ ਗਿਣਤੀ ਵਿੱਚ ਨੌਜਵਾਨ ਸੰਨੀ ਦਿਓਲ ਦੇ ਨਾਲ ਸੈਲਫੀਆਂ ਲੈਂਦੇ ਨਜ਼ਰ ਆ ਰਹੇ ਹਨ।ਇਸ ਮੌਕੇ ਸੰਨੀ ਦਿਓਲ ਵੱਲੋਂ ਆਪਣੇ ਸਮਰਥਕਾਂ ਨੂੰ ਸੰਬੋਧਨ ਕੀਤਾ ਗਿਆ ਅਤੇ ਆਪਣੇ ਸੰਬੋਧਨ ਦੀ ਸ਼ੁਰੂਆਤ ਉਨ੍ਹਾਂ ਵੱਲੋਂ ਆਪਣੀ ਫ਼ਿਲਮ ਦੇ ਸੁਪਰਹਿੱਟ ਡਾਇਲਾਗ ਹਿੰਦੁਸਤਾਨ ਜ਼ਿੰਦਾਬਾਦ ਹੈ, ਜ਼ਿੰਦਾਬਾਦ ਥਾ, ਔਰ ਜ਼ਿੰਦਾਬਾਦ ਰਹੇਗਾ ਨਾਲ ਕੀਤੀ ਗਈ।ਉਨ੍ਹਾਂ ਨੇ ਕਿਹਾ ਕਿ ਦੇਸ਼ ਨੂੰ ਮਜ਼ਬੂਤ ਬਣਾਉਣ ਲਈ ਇੱਕ ਵਾਰ ਫਿਰ ਕੇਂਦਰ 'ਚ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਬਣਾਈ ਜਾਣੀ ਚਾਹੀਦੀ ਹੈ। [caption id="attachment_292483" align="aligncenter" width="300"]BJP candidate Sunny Deol Today Bhola constituency Road show ਭਾਜਪਾ ਉਮੀਦਵਾਰ ਤੇ ਫਿਲਮ ਸਟਾਰ ਸੰਨੀ ਦਿਓਲ ਨੇ ਅੱਜ ਭੋਆ ਹਲਕੇ 'ਚ ਮਚਾਈ ਗ਼ਦਰ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸੈਪਟਿਕ ਟੈਂਕ ਸਾਫ਼ ਕਰ ਰਹੇ 5 ਮਜ਼ਦੂਰ ਹੋਏ ਬੇਹੋਸ਼ , 2 ਦੀ ਇਲਾਜ ਦੌਰਾਨ ਮੌਤ ਦੱਸ ਦੇਈਏ ਕਿ ਗੁਰਦਾਸਪੁਰ ਲੋਕ ਸਭਾ ਸੀਟ 'ਤੇ ਕਾਂਗਰਸ ਵੱਲੋਂ ਸੁਨੀਲ ਜਾਖੜ ਅਤੇ ਆਮ ਆਦਮੀ ਪਾਰਟੀ ਵੱਲੋਂ ਪੀਟਰ ਮਸੀਹ ਨੂੰ ਉਮੀਦਵਾਰ ਐਲਾਨਿਆ ਹੈ।ਇਸ ਸੀਟ 'ਤੇ ਹੁਣ ਭਾਜਪਾ ਉਮੀਦਵਾਰ ਸੰਨੀ ਦਿਓਲ ਅਤੇ ਕਾਂਗਰਸ ਦੇ ਸੁਨੀਲ ਜਾਖੜ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਵੇਗਾ ਕਿਉਂਕਿ ਸੰਨੀ ਦਿਓਲ ਦੇ ਆਉਣ ਨਾਲ ਮੁਕਾਬਲਾ ਕਾਫ਼ੀ ਫਸਵਾਂ ਹੋ ਗਿਆ ਹੈ।ਸੰਨੀ ਦਿਓਲ ਨੇ ਸੋਮਵਾਰ ਨੂੰ ਆਪਣੇ ਹਜ਼ਾਰਾ ਸਮਰਥਕਾਂ ਸਮੇਤ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ ਸੀ। -PTCNews ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ'


Top News view more...

Latest News view more...