sunil Jakhar News: ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸੂਬਾ ਸੰਗਠਨ 'ਚ ਵੱਡੇ ਬਦਲਾਅ ਕੀਤੇ ਹਨ। ਇਸ ਵਿੱਚ ਭਾਜਪਾ ਨੇ ਚਾਰ ਰਾਜਾਂ ਦੇ ਸੂਬਾ ਪ੍ਰਧਾਨ ਬਦਲ ਦਿੱਤੇ ਹਨ। ਇਨ੍ਹਾਂ ਰਾਜਾਂ ਨੂੰ ਨਵੇਂ ਪ੍ਰਧਾਨ ਮਿਲੇ ਹਨ, ਜਿਨ੍ਹਾਂ ਵਿੱਚ ਪੰਜਾਬ, ਝਾਰਖੰਡ, ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਸ਼ਾਮਲ ਹਨ।ਭਾਜਪਾ ਨੇ ਬਾਬੂਲਾਲ ਮਰਾਂਡੀ ਨੂੰ ਝਾਰਖੰਡ, ਸੁਨੀਲ ਜਾਖੜ ਨੂੰ ਪੰਜਾਬ ਦੀ ਜ਼ਿੰਮੇਵਾਰੀ ਦਿੱਤੀ ਹੈ। ਇਸ ਤੋਂ ਇਲਾਵਾ ਰਾਜਿੰਦਰ ਅਤੀਲਾ ਨੂੰ ਚੋਣ ਪ੍ਰਬੰਧਕ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। <blockquote class=twitter-tweet><p lang=hi dir=ltr>संगठनात्मक नियुक्ति<br>भारतीय जनता पार्टी के राष्ट्रीय अध्यक्ष श्री जगत प्रकाश नड्डा जी ने श्री सुनील कुमार जाखड़, पूर्व सांसद को भारतीय जनता पार्टी पंजाब का प्रदेश अध्यक्ष नियुक्त किया है। <a href=https://t.co/Shqsf1ppnq>pic.twitter.com/Shqsf1ppnq</a></p>&mdash; BJP PUNJAB (@BJP4Punjab) <a href=https://twitter.com/BJP4Punjab/status/1676167901567655936?ref_src=twsrc^tfw>July 4, 2023</a></blockquote> <script async src=https://platform.twitter.com/widgets.js charset=utf-8></script>ਆਂਧਰਾ ਪ੍ਰਦੇਸ਼- ਪੀ ਪੁਰੰਡੇਸ਼ਵਰੀਝਾਰਖੰਡ— ਬਾਬੂਲਾਲ ਮਰਾਂਡੀਪੰਜਾਬ- ਸੁਨੀਲ ਜਾਖੜਤੇਲੰਗਾਨਾ— ਜੀ ਕਿਸ਼ਨ ਰੈੱਡੀ ਸਾਬਕਾ ਕੇਂਦਰੀ ਮੰਤਰੀ ਪੀ ਪੁਰੰਡੇਸ਼ਵਰੀ ਨੂੰ ਆਂਧਰਾ ਪ੍ਰਦੇਸ਼ ਦੀ ਜ਼ਿੰਮੇਵਾਰੀ ਮਿਲੀ ਹੈ। ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਅਤੇ ਵਿਧਾਇਕ ਬਾਬੂਲਾਲ ਮਰਾਂਡੀ ਨੂੰ ਝਾਰਖੰਡ ਦੀ ਕਮਾਨ ਮਿਲ ਗਈ ਹੈ।ਸਾਬਕਾ ਸੰਸਦ ਮੈਂਬਰ ਸੁਨੀਲ ਜਾਖੜ ਕਾਂਗਰਸ ਤੋਂ ਭਾਜਪਾ 'ਚ ਆਏ ਸਨ। ਪਾਰਟੀ ਨੇ ਉਨ੍ਹਾਂ ਨੂੰ ਪੰਜਾਬ ਦੀ ਕਮਾਨ ਸੌਂਪੀ ਹੈ। ਇਸ ਤੋਂ ਇਲਾਵਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਜੀ ਕਿਸ਼ਨ ਰੈੱਡੀ ਨੂੰ ਤੇਲੰਗਾਨਾ ਦਾ ਸੂਬਾ ਪ੍ਰਧਾਨ ਬਣਾਇਆ ਗਿਆ ਹੈ।