ਭਾਜਪਾ ਨਿਗਮ ਚੋਣਾਂ ’ਚ ਕਿਸੇ ਵੀ ਪਾਰਟੀ ਨਾਲ ਨਹੀਂ ਕਰੇਗੀ ਸਮਝੌਤਾ: ਹਰਜੀਤ ਗਰੇਵਾਲ
ਚੰਡੀਗੜ੍ਹ: ਨਿਗਮ ਚੋਣਾਂ ਨੂੰ ਲੈ ਕੇ ਉਚੇਚੇ ਤੌਰ ’ਤੇ ਭਾਜਪਾ ਹਾਈਕਮਾਂਡ ਵੱਲੋਂ ਪਟਿਆਲਾ ਦੇ ਨਿਯੁਕਤ ਕੀਤੇ ਗਏ ਇੰਚਾਰਜ ਹਰਜੀਤ ਗਰੇਵਾਲ, ਸਹਾ. ਇੰਚਾਰਜ ਪਰਮਿੰਦਰ ਗਰੇਵਾਲ ਵਿਸ਼ੇਸ਼ ਤੌਰ ’ਤੇ ਪਟਿਆਲਾ ਪੁੱਜੇ। ਇਸ ਮੌਕੇ ਭਾਜਪਾ ਦੇ ਸੀਨੀਅਰ ਲੀਡਰਾਂ ਵੱਲੋਂ ਨਿਗਮ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਗੱਲਬਾਤ ਕਰਦਿਆਂ ਨਿਗਮ ਚੋਣਾਂ ਦੇ ਇੰਚਾਰਜ ਹਰਜੀਤ ਗਰੇਵਾਲ ਨੇ ਸਪੱਸ਼ਟ ਕੀਤਾ ਕਿ ਭਾਜਪਾ ਚੋਣਾਂ ਦੌਰਾਨ ਕਿਸੇ ਵੀ ਪਾਰਟੀ ਨਾਲ ਸਮਝੌਤਾ ਨਹੀਂ ਕਰੇਗਾ। ਇਕ ਸਵਾਲ ਦੇ ਜਵਾਬ ਉਨ੍ਹਾਂ ਕਿਹਾ ਕਿ ਕੈਪਟਨ ਦੇ ਰਾਜ ਵਿਚ ਭਾਜਪਾ ਵਰਕਰਾਂ ਨਾਲ ਧੱਕੇਸ਼ਾਹੀ ਹੁੰਦੀ ਰਹੀ ਹੈ ਅਤੇ ਪੰਜਾਬ ਦੇ ਹਾਲਤ ਵਿਚ ਵਿਗਾੜਨ ਲਈ ਕੈਪਟਨ ਅਮਰਿੰਦਰ ਸਿੰਘ ਹੀ ਜ਼ਿੰਮੇਵਾਰ ਰਹੇ ਹਨ।
ਉਨ੍ਹਾਂ ਕਿਹਾ ਕਿ ਭਾਜਪਾ ਆਪਣੇ ਬਲਬੂਤੇ ’ਤੇ ਚੋਣਾਂ ਲੱੜੇਗੀ। ਉਨ੍ਹਾਂ ਸਰਕਾਰ ਦੇ 50 ਦਿਨ ਪੂਰੇ ਹੋਣ ’ਤੇ ਤੰਜ ਕੱਸਦਿਆਂ ਕਿਹਾ ਕਿ ਕਰਜ਼ਾ ਚੁੱਕਕੇ ਪੰਜਾਬ ਨੂੰ ਨਹੀਂ ਚਲਾਇਆ ਜਾ ਸਕਦਾ ਅਤੇ ਆਉਣ ਵਾਲੇ ਕੁਝ ਸਮੇਂ ਵਿਚ ਸਰਕਾਰ ਦੀ ਪੋਲ ਖੁੱਲ੍ਹਕੇ ਬਾਹਰ ਆ ਜਾਵੇਗੀ। ਸ਼੍ਰੋਮਣੀ ਅਕਾਲੀ ਦਲ ਵੱਲੋਂ ਭਾਈ ਰਾਜੋਆਣਾ ਦੀ ਰਿਹਾਈ ’ਤੇ ਬੋਲਦਿਆਂ ਕਿਹਾ ਕਿ ਅਮਨ ਕਾਨੂੰਨ ਹੱਥਾਂ ’ਤੇ ਲੈਣ ਵਾਲਿਆਂ ਖਿਲਾਫ਼ ਭਾਜਪਾ ਸਰਕਾਰ ਦਾ ਸਟੈਂਡ ਹਮੇਸ਼ਾ ਸਪੱਸ਼ਟ ਰਿਹਾ ਅਤੇ ਜਿਨਾਂ ਵਿਅਕਤੀਆਂ ਨੇ ਆਪਣੇ ਹੱਥਾਂ ’ਚ ਕਾਨੂੰਨ ਲਿਆ ਹੋਵੇ ਅਜਿਹੇ ਲੋਕਾਂ ਦਾ ਭਾਜਪਾ ਕਦੇ ਵੀ ਸਮਰਥਨ ਨਹੀਂ ਕਰਦੀ।
ਇਹ ਵੀ ਪੜ੍ਹੋ:ਸੁਰ ਸ਼ਬਦ ਸੰਗੀਤ ਦੇ ਵਿਸਮਾਦੀ ਸੁਮੇਲ ਨਾਲ ਹੀ ਖਿੱਲਰਿਆ ਮਨ ਇਕਾਗਰ ਹੋ ਜਾਂਦਾ ਹੈ: ਪ੍ਰੋ. ਗੁਰਭਜਨ ਸਿੰਘ ਗਿੱਲ
ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੇਲੋੜੀ ਗੱਲਾਂ ਕਰਕੇ ਲੋਕਾਂ ਦਾ ਧਿਆਨ ਭਟਕਾ ਰਹੇ ਹਨ, ਜਦਕਿ ਬੋਲ੍ਹਣ ਦਾ ਅਧਿਕਾਰ ਸਾਰਿਆਂ ਨੂੰ ਹੁੰਦਾ ਅਤੇ ਆਉਣ ਵਾਲੇ ਸਮੇਂ ਭਾਜਪਾ ਕੇਜਰੀਵਾਲ ਦਾ ਚਿਹਰਾ ਵੀ ਬੇਨਕਾਬ ਕਰੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਕਰਜ਼ਾ ਚੁੱਕ ਕੇ ਪੰਜਾਬ ਨੂੰ ਚਲਾਉਣ ਦੀ ਕੋਸ਼ਿਸ਼ ਵਿਚ ਲੱਗਾ ਹੋਇਆ ਅਤੇ ਹੁਣ 7 ਹਜ਼ਾਰ ਕਰੋੜ ਰੁਪਏ ਦਾ ਹੋਰ ਕਰਜ਼ਾ ਪੰਜਾਬ ਨੂੰ ਬਣਾ ਦਿੱਤਾ ਅਤੇ ਆਉਣ ਵਾਲੇ ਸਮੇਂ ਵਿਚ ਇਹ ਕਰਜ਼ਾ ਹੋਰ ਵਧੇਗਾ।
-PTC News